ਅਕਾਲੀ ਆਗੂ ਬੰਟੀ ਰੋਮਾਣਾ ਨੇ ਕੈਨੇਡਾ ਦੌਰੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
Saturday, Jun 13, 2026 - 03:53 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਇੱਥੇ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕੈਨੇਡਾ ਦੌਰੇ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਵੱਡੀ ਚਿਤਾਵਨੀ ਦਿੱਤੀ ਹੈ। ਬੰਟੀ ਰੋਮਾਣਾ ਨੇ ਕਿਹਾ ਕਿ ਕੈਨੇਡਾ 'ਚ 11 ਜੂਨ ਨੂੰ 8.55 ਵਜੇ ਸਵੇਰੇ ਉਨ੍ਹਾਂ ਦੀ ਫਲਾਈਟ ਲੈਂਡ ਕਰਨੀ ਸੀ ਪਰ ਆਬੂ-ਧਾਬੀ ਲੇਟ ਹੋਣ ਕਾਰਨ ਅਸੀਂ ਉੱਥੇ ਸਵੇਰੇ 10 ਵਜੇ ਲੈਂਡ ਕੀਤਾ ਅਤੇ ਇਮੀਗ੍ਰੇਸ਼ਨ ਕੋਲ ਪੁੱਜ ਗਏ। ਇਸ ਦੌਰਾਨ ਮੇਰੇ ਖ਼ਿਲਾਫ਼ ਇਕ ਸ਼ਿਕਾਇਤ ਪਹਿਲਾਂ ਹੀ ਉਨ੍ਹਾਂ ਕੋਲ ਮੌਜੂਦ ਸੀ ਅਤੇ ਇਹ ਸ਼ਿਕਾਇਤ ਮਨੀਲਾ ਤੋਂ ਕੀਤੀ ਗਈ ਸੀ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਕੈਨੇਡਾ ਦੌਰੇ ਦਾ ਕਾਰਨ ਪੁੱਛਿਆ।
ਇਹ ਵੀ ਪੜ੍ਹੋ : ਪੰਜਾਬ : AC 'ਚ ਹੋਇਆ ਵੱਡਾ ਧਮਾਕਾ, 25 ਸਾਲਾ ਮਕੈਨਿਕ ਦੀ ਮੌਤ, ਪੂਰੇ ਇਲਾਕੇ 'ਚ ਮਚਿਆ ਹੜਕੰਪ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੈਨੇਡਾ 'ਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਪ੍ਰੋਗਰਾਮ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਬੰਟੀ ਰੋਮਾਣਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਮੇਰੇ ਲਈ ਪਹਿਲਾਂ ਹੀ ਉੱਥੇ ਪ੍ਰੋਗਰਾਮ ਰੱਖੇ ਹਨ, ਉਹ ਉਨ੍ਹਾਂ ਨੂੰ ਕੈਂਸਲ ਨਹੀਂ ਕਰ ਸਕਦੇ। ਇਸ ਦੀ ਬਜਾਏ ਉਹ ਵਾਪਸ ਜਾਣਾ ਪਸੰਦ ਕਰਨਗੇ ਤਾਂ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਤੁਸੀਂ ਆਪਣੀ ਮਰਜ਼ੀ ਨਾਲ ਵਾਪਸ ਜਾਣਾ ਚਾਹੁੰਦੇ ਹੋ ਤਾਂ ਇਹ ਤੁਹਾਡੀ ਇੱਛਾ ਹੈ।
ਇਹ ਵੀ ਪੜ੍ਹੋ : ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਵੱਡੀ ਖ਼ਬਰ, ਟੁੱਟੇ ਸਾਰੇ ਰਿਕਾਰਡ, ਚੰਡੀਗੜ੍ਹ 'ਚ ਇਕ ਦਹਾਕੇ ਮਗਰੋਂ...
ਬੰਟੀ ਰੋਮਾਣਾ ਨੇ ਦੋਸ਼ ਲਾਇਆ ਕਿ ਪੰਜਾਬ 'ਚ ਇਹ ਝੂਠੀਆਂ ਖ਼ਬਰਾਂ ਚਲਾਇਆ ਗਿਆ ਕਿ ਬੰਟੀ ਰੋਮਾਣਾ ਸ਼ਰਾਬ ਦੇ ਨਸ਼ੇ 'ਚ ਕੈਨੇਡਾ ਗਿਆ ਸੀ। ਸਿਰਫ ਇੰਨਾ ਹੀ ਨਹੀਂ, ਇਹ ਵੀ ਕਿਹਾ ਗਿਆ ਕਿ ਮੈਂ ਡਰੱਗ ਟੈਸਟ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਮੈਨੂੰ ਵਾਪਸ ਜਹਾਜ਼ 'ਚ ਚੜ੍ਹਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੈਂ ਆਪਣੀ ਸਾਰੀ ਜ਼ਿੰਦਗੀ 'ਚ ਕਦੇ ਅੱਜ ਤੱਕ ਡਰਿੰਕ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਈ ਲੋਕ ਟੀ. ਵੀ 'ਤੇ ਜੋ ਕੁੱਝ ਚੱਲਦਾ ਹੈ, ਉਸ ਨੂੰ ਸੱਚ ਮੰਨ ਲੈਂਦੇ ਹਨ ਪਰ ਅਸੀਂ ਵੀ ਆਪਣੇ ਪਰਿਵਾਰ ਨੂੰ ਜਵਾਬ ਦੇਣਾ ਹੁੰਦਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਮੇਰੇ ਖ਼ਿਲਾਫ਼ ਅਜਿਹਾ ਗਲਤ ਚਲਾਉਣ ਵਾਲਿਆਂ ਖ਼ਿਲਾਫ਼ ਮੈਂ ਕਾਨੂੰਨੀ ਲੜਾਈ ਲੜਾਂਗਾ। ਉਨ੍ਹਾਂ ਕਿਹਾ ਕਿ ਮਨੀਲਾ ਵਾਲੇ ਜਿਹੜੇ ਵਿਅਕਤੀ ਨੇ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਕੀਤੀ ਹੈ, ਉਹ ਉਸ ਨੂੰ ਵੀ ਲੱਭਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
