ਸੂਬਾ ਸਰਕਾਰ ਵੱਲੋਂ ''ਪੰਜਾਬ ਕੇਸਰੀ ਗਰੁੱਪ'' ਤੇ ਪ੍ਰੈੱਸ ਦੀ ਆਜ਼ਾਦੀ ''ਤੇ ਕੀਤਾ ਜਾ ਰਿਹੈ ਹਮਲਾ ਨਿੰਦਣਯੋਗ: ਦੇਸ ਰਾਜ ਧੁੱਗਾ

Saturday, Jan 17, 2026 - 02:15 PM (IST)

ਸੂਬਾ ਸਰਕਾਰ ਵੱਲੋਂ ''ਪੰਜਾਬ ਕੇਸਰੀ ਗਰੁੱਪ'' ਤੇ ਪ੍ਰੈੱਸ ਦੀ ਆਜ਼ਾਦੀ ''ਤੇ ਕੀਤਾ ਜਾ ਰਿਹੈ ਹਮਲਾ ਨਿੰਦਣਯੋਗ: ਦੇਸ ਰਾਜ ਧੁੱਗਾ

ਟਾਂਡਾ ਉੜਮੁੜ (ਪਰਮਜੀਤ ਮੋਮੀ)-ਪੰਜਾਬ ਦੀ ਮੌਜੂਦਾ ਮਾਨ ਸਰਕਾਰ ਸੂਬੇ ਅੰਦਰ ਕਾਨੂੰਨ ਵਿਵਸਥਾ ਨੂੰ ਠੀਕ ਤੇ ਸਹੀ ਢੰਗ ਨਾਲ ਚਲਾਉਣ ਦੀ ਬਜਾਏ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ ਕਰ ਰਹੀ ਹੈ ਜੋਕਿ ਅਤਿ ਨਿੰਦਣਯੋਗ ਵਰਤਾਰਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਅਕਾਲੀ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਦੇਸ਼ ਰਾਜ ਸਿੰਘ ਧੁੱਗਾ ਟਾਂਡਾ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। 

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਕੇਸਰੀ ਗਰੁੱਪ ਦੇ ਬਠਿੰਡਾ ਸਥਿਤ ਪ੍ਰਿੰਟਿਗ ਪ੍ਰੈੱਸ, ਦਫ਼ਤਰ 'ਤੇ ਕੀਤੀ ਘਿਨਾਉਣੀ ਅਤੇ ਝੂਠੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਹਰ ਇਕ ਫਰੰਟ 'ਤੇ ਫੇਲ੍ਹ ਹੋਈ ਹੈ ਅਤੇ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਸਰਕਾਰ ਵੱਲੋਂ ਲੋਕਤੰਤਰ ਦੇ ਚੌਥੇ ਥੰਮ੍ਹ 'ਤੇ ਹਮਲਾ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਟਾਂਡਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਬਲਵਿੰਦਰ ਦੇ ਮਾਮਲੇ 'ਚ ਨਵਾਂ ਮੋੜ! ਇੰਸਟਾਗ੍ਰਾਮ 'ਤੇ ਲਈ ਜ਼ਿੰਮੇਵਾਰੀ

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਇਕ ਅਜਿਹਾ ਅਦਾਰਾ ਹੈ, ਜਿਸ ਨੇ ਹਮੇਸ਼ਾ ਹੀ ਦੇਸ਼ ਕੌਮ, ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਬਿਨਾਂ ਕਿਸੇ ਡਰ ਅਤੇ ਲਾਲਚ ਤੋਂ ਬਗੈਰ ਕੀਤੀ ਹੈ। ਕਿਸੇ ਵੀ ਹਾਲਾਤ ਵਿੱਚ ਪੰਜਾਬ ਕੇਸਰੀ ਨੇ ਸਰਕਾਰਾਂ ਦੀ ਨਹੀਂ ਮੰਨੀ, ਇਸ ਕਰਕੇ ਸਰਕਾਰ ਨੂੰ ਸੱਤਾ ਦਾ ਨਸ਼ਾ ਤਿਆਗ ਕਰਕੇ ਘਿਨੌਣੀਆਂ ਕਾਰਵਾਈਆਂ ਬੰਦ ਕਰਨੀਆਂ ਚਾਹੀਦੀਆਂ ਹਨ। 

ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਹੋਰ ਕਿਹਾ ਕਿ ਜੇਕਰ ਅੱਜ ਪੰਜਾਬ ਅੰਦਰ ਕਾਨੂੰਨ ਵਿਵਸਥਾ ਦੀ ਗੱਲ ਕਰੀਏ ਤਾਂ ਅੱਜ ਪੰਜਾਬ ਵਿੱਚ ਹਰ ਪਾਸੇ ਕਤਲੋਗਾਰਤ ਦੀਆਂ ਘਟਨਾਵਾਂ ਨਿਤ ਦਿਨ-ਦਿਹਾੜੇ ਹੀ ਵਾਪਰ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਵਿੱਚ ਡਰ ਅਤੇ ਭੈ ਦਾ ਮਾਹੌਲ ਪੈਦਾ ਹੋਇਆ ਹੈ। ਜੇਕਰ ਗੱਲ ਕਰੀਏ ਅੱਜ ਦੇ ਹਾਲਾਤ ਦੀ ਤਾਂ ਕੋਈ ਵੀ ਆਮ ਖਾਸ ਵਿਅਕਤੀ ਸੁਰੱਖਿਅਤ ਨਹੀਂ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ 2 ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ! ਸਰੀਰ 'ਤੇ ਮਿਲੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ, ਕਤਲ ਦਾ ਖ਼ਦਸ਼ਾ

ਉਸ ਤੋਂ ਇਲਾਵਾ ਉਨ੍ਹਾਂ ਹੋਰ ਕਿਹਾ ਕਿ ਜੇਕਰ ਗੱਲ ਕਰੀਏ ਪੰਜਾਬ 'ਚ ਵਿਕਾਸ ਦੀ ਤਾਂ ਅੱਜ ਪੰਜਾਬ ਹਰ ਵਿਕਾਸ ਪੱਖੋਂ ਸੱਖਣਾ ਹੈ ਅਤੇ ਲਗਾਤਾਰ ਕਰਜ਼ੇ ਦੀ ਮਾਰ ਹੇਠ ਆ ਰਿਹਾ ਹੈ, ਜੋਕਿ ਆਉਣ ਵਾਲੇ ਸਮੇਂ ਲਈ ਪੰਜਾਬ ਵਾਸਤੇ ਬਹੁਤ ਹੀ ਘਾਤਕ ਸਾਬਤ ਹੋਵੇਗਾ। ਸਾਬਕਾ ਸੰਸਦੀ ਸਕੱਤਰ ਧੁੱਗਾ ਨੇ ਰਾਜਪਾਲ ਪੰਜਾਬ ਤੋਂ ਮੰਗ ਕੀਤੀ ਕਿ ਸਰਕਾਰ ਦੀਆਂ ਇਨ੍ਹਾਂ ਕਾਰਵਾਈਆਂ 'ਤੇ ਲਗਾਮ ਲਗਾਈ ਜਾਵੇ ਤਾਂ ਜੋ ਪ੍ਰੈੱਸ ਦੀ ਆਜ਼ਾਦੀ ਨੂੰ ਹਮੇਸ਼ਾ ਲਈ ਬਹਾਲ ਰੱਖਿਆ ਜਾਵੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਕੇਸਰੀ ਗਰੁੱਪ ਦੇ ਪ੍ਰਬੰਧਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਘੜੀ ਵਿੱਚ ਉਨ੍ਹਾਂ ਦੇ ਨਾਲ ਹਨ ਅਤੇ ਕੋਈ ਵੀ ਕੁਰਬਾਨੀ ਕਰਨ ਨੂੰ ਵੀ ਤਿਆਰ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! 20 ਜਨਵਰੀ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News