ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੂੰ ਪੁਲਸ ਨੇ ਕੀਤਾ ਡਿਟੇਨ! ਮੌਕੇ 'ਤੇ ਪਹੁੰਚ ਰਹੇ ਸੁਖਬੀਰ ਸਿੰਘ ਬਾਦਲ
Thursday, Dec 18, 2025 - 11:40 AM (IST)
ਚੰਡੀਗੜ੍ਹ/ਖੰਨਾ (ਅੰਕੁਰ/ਵਿਪਨ): ਖੰਨਾ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੌਰਾਨ ਮਾਹੌਲ ਭੱਖ ਗਿਆ। ਇਸ ਦੌਰਾਨ ਪੁਲਸ ਨੇ ਹੰਗਾਮੇ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਦੇ ਵਿਰੋਧ ਵਿਚ ਅਕਾਲੀ ਵਰਕਰਾਂ ਨੇ ਬੀਤੀ ਰਾਤ ਅੰਮ੍ਰਿਤਸਰ-ਦਿੱਲੀ ਹਾਈਵੇਅ ਜਾਮ ਕਰ ਦਿੱਤਾ ਸੀ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਯਾਦਵਿੰਦਰ ਸਿੰਘ ਯਾਦੂ ਦੇ ਹੱਕ ਵਿਚ ਨਿੱਤਰ ਆਏ ਹਨ। ਸੁਖਬੀਰ ਸਿੰਘ ਬਾਦਲ ਅੱਜ ਇਸੇ ਸਿਲਸਿਲੇ ਵਿਚ ਖੰਨਾ ਆ ਰਹੇ ਹਨ।
ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੀ ਗਿਣਤੀ ਦੌਰਾਨ ਖੰਨਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨਾਲ ਪੁਲਸ ਵੱਲੋਂ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਜੋ ਅੱਜ ਧੱਕਾ ਕੀਤਾ ਗਿਆ ਹੈ, ਇਸ ਨਾਲ ਇਹ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਦਬਾ ਨਹੀਂ ਸਕਦੇ।
ਖੰਨਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਯਾਦਵਿੰਦਰ ਸਿੰਘ ਯਾਦੂ ਨਾਲ ਪੰਜਾਬ ਪੁਲਿਸ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਜੋ ਅੱਜ ਧੱਕਾ ਕੀਤਾ ਗਿਆ ਹੈ ਇਸ ਨਾਲ ਇਹ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਦਬਾ ਨਹੀਂ ਸਕਦੇ।
— Sukhbir Singh Badal (@officeofssbadal) December 17, 2025
'ਆਪ' ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਿੱਤਣ ਲਈ ਪਹਿਲਾਂ ਨਾਮਜ਼ਦਗੀਆਂ ਨਹੀਂ ਭਰਨ ਦਿੱਤੀਆਂ,… pic.twitter.com/ieuYVpEerz
ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਿੱਤਣ ਲਈ ਪਹਿਲਾਂ ਨਾਮਜ਼ਦਗੀਆਂ ਨਹੀਂ ਭਰਨ ਦਿੱਤੀਆਂ, ਫਿਰ ਵੋਟਿੰਗ ਵਾਲੇ ਦਿਨ ਬੂਥਾਂ 'ਤੇ ਕਬਜ਼ੇ ਵੀ ਕੀਤੇ ਤੇ ਗਿਣਤੀ ਵਾਲੇ ਦਿਨ ਵੀ ਸਰਕਾਰ ਦੀ ਧੱਕੇਸ਼ਾਹੀ ਰੁਕ ਨਹੀਂ ਰਹੀ। ਉਨ੍ਹਾਂ ਕਿਹਾ ਕਿ ਮੈਂ ਭਗਵੰਤ ਮਾਨ ਅਤੇ ਉਸ ਦੇ ਸਾਰੇ ਸਾਥੀਆਂ ਸਮੇਤ ਇਸ ਸਿਆਸੀ ਬਦਲਾਖੋਰੀ ਵਾਲੇ ਗ਼ੈਰ-ਸੰਵਿਧਾਨਿਕ ਹੁਕਮਾਂ ਨੂੰ ਲਾਗੂ ਕਰਨ ਵਾਲੇ ਸਾਰੇ ਪੁਲਸ ਅਧਿਕਾਰੀਆਂ ਨੂੰ ਇਕ ਗੱਲ ਦੱਸ ਦੇਣਾ ਚਾਹੁੰਦਾ ਹਾਂ ਕਿ ਤੁਸੀਂ ਜਿੰਨਾ ਜ਼ੋਰ ਲਾਉਣਾ ਹੈ ਲਾ ਲਓ ਪਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਹੁਣ ਦਬਣ ਵਾਲੇ ਨਹੀਂ ਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਦਾ ਤੂਫ਼ਾਨ ਤੁਹਾਡੇ ਕੋਲੋਂ ਹੁਣ ਰੁਕਣਾ ਹੈ।
