ਰਾਏਕੋਟ ਵਿਖੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਦੀ ਸ਼ੱਕੀ ਹਾਲਾਤ ''ਚ ਮੌਤ

Tuesday, May 04, 2021 - 03:36 PM (IST)

ਰਾਏਕੋਟ ਵਿਖੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਦੀ ਸ਼ੱਕੀ ਹਾਲਾਤ ''ਚ ਮੌਤ

ਰਾਏਕੋਟ : ਪਿੰਡ ਕਾਲਸਾਂ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਗੁਰਦੇਵ ਸਿੰਘ ਕਾਲਸਾਂ ਵੱਲੋਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਗੁਰਦੇਵ ਸਿੰਘ ਕਾਲਸਾਂ ਸਵੇਰੇ 6 ਵਜੇ ਦੇ ਕਰੀਬ ਆਪਣੇ ਸਾਥੀਆਂ ਨਾਲ ਸੈਰ ਕਰਨ ਲਈ ਨਿਕਲੇ ਸਨ।

ਇਹ ਵੀ ਪੜ੍ਹੋ : ਆਖ਼ਰ ਪੰਜਾਬ 'ਚ ਕਿਉਂ ਨਹੀਂ ਲੱਗ ਸਕਿਆ 'ਪੂਰਨ ਲਾਕਡਾਊਨ', ਜਾਣੋ ਅੰਦਰ ਦੀ ਗੱਲ

ਰਾਹ 'ਚ ਉਨ੍ਹਾਂ ਨੇ ਸਾਥੀਆਂ ਨੂੰ ਵਾਪਸ ਮੋੜ ਦਿੱਤਾ ਅਤੇ ਅੱਗੇ ਇਕੱਲੇ ਹੀ ਚਲੇ ਗਏ। ਇਸ ਤੋਂ ਬਾਅਦ ਉਨ੍ਹਾਂ ਦੀ ਲਾਸ਼ ਪਿੰਡ ਦੀ ਪਾਣੀ ਵਾਲੀ ਟੈਂਕੀ ਕੋਲੋਂ ਸ਼ੱਕੀ ਹਾਲਾਤ 'ਚ ਮਿਲੀ। ਫਿਲਹਾਲ ਘਟਨਾ ਦੀ ਜਾਣਕਾਰੀ ਮਿਲਣ ਤੋਂ ਮਗਰੋਂ ਪੁਲਸ ਵੀ ਮੌਕੇ 'ਤੇ ਪਹੁੰਚ ਗਈ।

ਇਹ ਵੀ ਪੜ੍ਹੋ : 'ਕੋਰੋਨਾ' ਦੇ ਖ਼ੌਫ਼ਨਾਕ ਤਾਂਡਵ ਦੀਆਂ ਦਰਦ ਭਰੀਆਂ ਤਸਵੀਰਾਂ, ਮਰੇ ਜੀਆਂ ਦੇ ਫੁੱਲ ਪਾਉਣ ਲਈ ਵੀ ਕਰਨੀ ਪੈ ਰਹੀ ਉਡੀਕ

ਪੁਲਸ ਵੱਲੋਂ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ 'ਤੇ ਧਾਰਾ-174 ਦੀ ਕਾਰਵਾਈ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News