ਕਾਂਗਰਸੀ ਮੰਤਰੀ ਤੋਂ ਬਾਅਦ ਹੁਣ ਬਟਾਲਾ 'ਚ ਅਕਾਲੀ ਵਿਧਾਇਕ ਨੂੰ ਹੋਇਆ 'ਕੋਰੋਨਾ'

Thursday, Jul 23, 2020 - 05:09 PM (IST)

ਕਾਂਗਰਸੀ ਮੰਤਰੀ ਤੋਂ ਬਾਅਦ ਹੁਣ ਬਟਾਲਾ 'ਚ ਅਕਾਲੀ ਵਿਧਾਇਕ ਨੂੰ ਹੋਇਆ 'ਕੋਰੋਨਾ'

ਗੁਰਦਾਸਪੁਰ (ਵਿਨੋਦ) : ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 'ਚ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਦੁਨੀਆ ਭਰ 'ਚ ਆਮ ਲੋਕਾਂ ਸਮੇਤ ਵੱਡੀਆਂ-ਵੱਡੀਆਂ ਸ਼ਖ਼ਸੀਆਂ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਰਹੀਆਂ ਹਨ। ਤਾਜ਼ਾ ਮਾਮਲੇ 'ਚ ਵਿਧਾਨ ਸਭਾ ਹਲਕਾ ਬਟਾਲਾ ਤੋਂ ਅਕਾਲੀ ਦਲ ਦੇ ਵਿਧਾਇਕ ਲਖਬੀਰ ਸਿੰਘ ਲੋਧੀ ਨੰਗਲ ਦੀ 'ਕੋਰੋਨਾ' ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦਈਏ ਕਿ ਲੋਧੀਨੰਗਲ ਦੀ ਕੁਝ ਦਿਨਾਂ ਤੋਂ ਤਬੀਅਤ ਖ਼ਰਾਬ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪਰਿਵਾਰ ਸਣੇ ਟੈਸਟ ਕਰਵਾਇਆ ਸੀ। ਅੱਜ ਲਖਬੀਰ ਸਿੰਘ ਲੋਧੀ ਨੰਗਲ ਖੁਦ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇੱਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਵੀ 'ਕੋਰੋਨਾ' ਰਿਪੋਰਟ ਪਾਜ਼ੇਟਿਵ ਆਈ ਸੀ। ਉਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਦੀ ਵੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਨਮੂਨੇ ਲਏ ਗਏ ਸਨ। ਇਸ ਤੋਂ ਇਲਾਵਾ ਹੋਰ ਵੀ ਜੋ ਲੋਕ ਉਨ੍ਹਾਂ ਦੇ ਸੰਪਰਕ 'ਚ ਆਏ ਸਨ, ਉਨ੍ਹਾਂ ਦੇ ਵੀ ਨਮੂਨੇ ਲਏ ਜਾ ਰਹੇ ਸਨ। ਇਲਾਜ ਤੋਂ ਬਾਅਦ ਰਾਜਿੰਦਰ ਸਿੰਘ ਬਾਜਵਾ ਨੇ ਕੋਰੋਨਾ ਵਰਗੀ ਭਿਆਨਕ ਮਹਾਮਾਰੀ ਨੂੰ ਮਾਤ ਦੇ ਦਿੱਤੀ ਅਤੇ ਜ਼ਿਲ੍ਹੇ ਦੇ ਫੋਰਟਿਸ ਹਸਪਤਾਲ 'ਚ ਇਲਾਜ ਲਈ ਦਾਖ਼ਲ ਹੋਏ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੂੰ ਛੁੱਟੀ ਦੇ ਦਿੱਤੀ ਗਈ ਸੀ। 

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ ਮੁੜ 31 ਨਵੇਂ 'ਕੋਰੋਨਾ' ਕੇਸਾਂ ਦੀ ਪੁਸ਼ਟੀ

ਅੱਜ ਜਲੰਧਰ ਅਤੇ ਬਠਿੰਡਾ 'ਚ ਕੋਰੋਨਾ ਦਾ ਵੱਡਾ ਬਲਾਸਟ  
ਅੱਜ ਜਲੰਧਰ 'ਚ 31 ਕੋਰੋਨਾ ਪਾਜ਼ੇਟਿਵ ਰੋਗੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ 'ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 1815 ਤੱਕ ਪੁੱਜ ਗਈ ਹੈ। ਦੂਜੇ ਪਾਸੇ ਬਠਿੰਡਾ 'ਚ 110 ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਉੱਥੇ ਹੀ ਮੁਕਤਸਰ 'ਚ 12 ਨਵੇਂ ਕੇਸ ਸਾਹਮਣੇ ਆਏ ਹਨ, ਇਨ੍ਹਾਂ 'ਚੋਂ 2 ਸ੍ਰੀ ਮੁਤਕਸਰ ਸਾਹਿਬ, 2 ਗਿੱਦੜਬਾਹਾ ਅਤੇ 8 ਮਲੋਟ ਨਾਲ ਸਬੰਧਤ ਹਨ। ਅੱਜ ਆਏ ਪਾਜ਼ੇਟਿਵ ਕੇਸਾਂ ਦੇ ਨਾਲ ਸ੍ਰੀ ਮੁਕਤਸਰ ਸਾਹਿਬ 'ਚ ਕੁੱਲ ਕੇਸ 198 ਹੋ ਗਏ ਹਨ। 

ਇਹ ਵੀ ਪੜ੍ਹੋ : ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਰਣਜੀਤ ਸਿੰਘ ਤਲਵੰਡੀ ਢੀਂਡਸਾ ਧੜੇ 'ਚ ਹੋਏ ਸ਼ਾਮਲ

ਪੰਜਾਬ 'ਚ ਕੋਰੋਨਾ ਦੇ ਹਾਲਾਤ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ   11383 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1360, ਲੁਧਿਆਣਾ 'ਚ 2059, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1815, ਸੰਗਰੂਰ 'ਚ 844 ਕੇਸ, ਪਟਿਆਲਾ 'ਚ 1149, ਮੋਹਾਲੀ 'ਚ 605, ਗੁਰਦਾਸਪੁਰ 'ਚ 323 ਕੇਸ, ਪਠਾਨਕੋਟ 'ਚ 291, ਤਰਨਤਾਰਨ 242, ਹੁਸ਼ਿਆਰਪੁਰ 'ਚ 392, ਨਵਾਂਸ਼ਹਿਰ 'ਚ 275, ਮੁਕਤਸਰ 186, ਫਤਿਹਗੜ੍ਹ ਸਾਹਿਬ 'ਚ 244, ਰੋਪੜ 'ਚ 180, ਮੋਗਾ 'ਚ 229, ਫਰੀਦਕੋਟ 229, ਕਪੂਰਥਲਾ 169, ਫਿਰੋਜ਼ਪੁਰ 'ਚ 237, ਫਾਜ਼ਿਲਕਾ 179, ਬਠਿੰਡਾ 'ਚ 200, ਬਰਨਾਲਾ 'ਚ 89, ਮਾਨਸਾ 'ਚ 86 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 7641 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 3438 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 273 ਲੋਕਾਂ ਦੀ ਮੌਤ ਹੋ ਚੁੱਕੀ ਹੈ।


author

Anuradha

Content Editor

Related News