ਅਕਾਲੀ ਨੇਤਾ ਦੇ ਕਤਲ ਮਾਮਲੇ ''ਚ ਪਰਿਵਾਰ ਨੇ ਖ੍ਹੋਲੇ ਗੁੱਝੇ ਭੇਤ, ਸਨਸਨੀਖੇਜ਼ ਖ਼ੁਲਾਸਾ ਕਰਦਿਆਂ ਦਿੱਤੀ ਧਮਕੀ

Wednesday, Sep 09, 2020 - 08:59 AM (IST)

ਅਕਾਲੀ ਨੇਤਾ ਦੇ ਕਤਲ ਮਾਮਲੇ ''ਚ ਪਰਿਵਾਰ ਨੇ ਖ੍ਹੋਲੇ ਗੁੱਝੇ ਭੇਤ, ਸਨਸਨੀਖੇਜ਼ ਖ਼ੁਲਾਸਾ ਕਰਦਿਆਂ ਦਿੱਤੀ ਧਮਕੀ

ਬਠਿੰਡਾ(ਵਰਮਾ) : ਐਤਵਾਰ ਦੀ ਹਨ੍ਹੇਰੀ ਰਾਤ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਨਪ੍ਰੀਤ ਸਿੰਘ ਸੰਧੂ ਦੇ ਕਤਲ ਦਾ ਮਾਮਲਾ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਪਰਿਵਾਰ ਨੇ ਇਸ ਕਤਲ ਨੂੰ ਇਕ ਸਾਜਿਸ਼ ਕਰਾਰ ਦਿੰਦਿਆਂ ਕਿਹਾ ਕਿ ਇਹ ਕਤਲ ਸੁਪਾਰੀ ਦੇ ਕੇ ਕਰਵਾਇਆ ਗਿਆ ਹੈ। ਮ੍ਰਿਤਕ ਸੁਖਨਪ੍ਰੀਤ ਸਿੰਘ ਸੰਧੂ ਦੇ ਪਿਤਾ ਗੁਰਬਿੰਦਰ ਸਿੰਘ ਨੇ ਆਪਣੀ ਪਤਨੀ ਅਤੇ ਧੀ ਸਮੇਤ ਇਕ ਪ੍ਰੈੱਸ ਕਾਨਫਰੰਸ ’ਚ ਦੋਸ਼ ਲਾਇਆ ਕਿ ਪੁਲਸ ਦੀ ਕਰਵਾਈ ਉੱਪਰ ਉਨ੍ਹਾਂ ਨੂੰ ਕੋਈ ਭਰੋਸਾ ਨਹੀਂ ਹੈ।

ਇਹ ਵੀ ਪੜ੍ਹੋ : ਹੁਣ ਬਿਨਾਂ 'RC-ਲਾਈਸੈਂਸ' ਦੇ ਸੜਕਾਂ 'ਤੇ ਦੌੜਾ ਸਕੋਗੇ ਇਹ ਵਾਹਨ, ਨਹੀਂ ਹੋਵੇਗਾ ਜ਼ਿਆਦਾ ਖਰਚਾ

PunjabKesari

ਉਨ੍ਹਾਂ ਕਿਹਾ ਕਿ ਪੁਲਸ ਨੇ ਉਸ ਨਾਲ ਲੈਣ-ਦੇਣ ਦੀ ਕਹਾਣੀ ਬਣਾਈ ਹੈ, ਉਹ ਸੱਚਾਈ ਤੋਂ ਕੋਹਾਂ ਦੂਰ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਬੇਟਾ ਖੁਦ ਫਾਈਨਾਂਸ ਦਾ ਕੰਮ ਕਰਦਾ ਸੀ ਅਤੇ ਉਸ ਨੂੰ ਕਿਸੇ ਵਿਅਕਤੀ ਤੋਂ ਪੈਸੇ ਲੈਣ ਦੀ ਲੋੜ ਨਹੀਂ ਸੀ। ਉਹ ਕਿਸੇ ਕਿਸਮ ਦੇ ਨਸ਼ੇ ਦਾ ਆਦੀ ਨਹੀਂ ਸੀ, ਜਲਦੀ ਹੀ ਉਸ ਦਾ ਕੈਨੇਡਾ ’ਚ ਰਹਿਣ ਵਾਲੀ ਇੱਕ ਕੁੜੀ ਨਾਲ ਵਿਆਹ ਹੋਣ ਵਾਲਾ ਸੀ ਅਤੇ ਉਹ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ। ਪਹਿਲਾਂ ਉਸ ਦੀ ਭੈਣ ਦਾ ਵਿਆਹ ਹੋਣ ਵਾਲਾ ਸੀ ਅਤੇ ਉਸ ਸਮੇਂ ਉਸ ਦਾ ਕਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਖਾਲਿਸਤਾਨੀਆਂ ਦੀ ਹਿੱਟ ਲਿਸਟ 'ਤੇ ਸ਼ਿਵ ਸੈਨਾ ਦੇ ਕੌਮੀ ਪ੍ਰਧਾਨ, ਦੂਜੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀ
ਨਿਆਂ ਨਾ ਮਿਲਿਆ ਤਾਂ ਪਰਿਵਾਰ ਹੋਵੇਗਾ ਖ਼ੁਦਕੁਸ਼ੀ ਲਈ ਮਜ਼ਬੂਰ
ਪਰਿਵਾਰ ਨੇ ਦੋਸ਼ ਲਾਇਆ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਪਰਿਵਾਰ ਦੇ ਬਾਕੀ ਤਿੰਨ ਮੈਂਬਰ ਖ਼ੁਦਕੁਸ਼ੀ ਕਰ ਲੈਣਗੇ। ਮ੍ਰਿਤਕ ਦੀ ਮਾਂ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਨੇ ਸੁਖਨਪ੍ਰੀਤ ਨੂੰ ਦੁੱਧ ਅਤੇ ਬਦਾਮਾਂ ਨਾਲ ਪਾਲਿਆ ਸੀ ਅਤੇ ਉਹ ਸਰੀਰ ਤੋਂ ਇਨ੍ਹਾਂ ਮਜ਼ਬੂਤ ਸੀ ਕਿ ਉਹ ਚਾਰ ਲੋਕਾਂ ’ਤੇ ਇਕੱਲਾ ਭਾਰੀ ਸੀ। ਉਸ ਦਾ ਕਤਲ ਸੁਪਾਰੀ ਦੇ ਕੇ ਕਰਵਾਇਆ ਗਿਆ ਹੈ, ਜਿਸ ਲਈ ਉਹ ਸੁਪਰੀਮ ਕੋਰਟ ਤੱਕ ਵੀ ਪਹੁੰਚ ਕਰਨਗੇ। ਪੁਲਸ ਨੇ ਕਾਤਲ ਸੰਜੇ ਠਾਕੁਰ ਨੂੰ ਗ੍ਰਿਫ਼ਤਾਰ ਤਾਂ ਕਰ ਲਿਆ ਹੈ ਪਰ ਉਸ ਨੂੰ ਮਹਿਮਾਨਾਂ ਵਾਲੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਸ ਤੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾ ਰਹੀ।

ਇਹ ਵੀ ਪੜ੍ਹੋ : 'ਆਪ' ਦੇ ਆਕਸੀਮੀਟਰਾਂ 'ਤੇ ਸਿਹਤ ਮੰਤਰੀ ਦੀ ਵੱਡੀ ਚਿਤਾਵਨੀ, ਲੋਕਾਂ ਨੂੰ ਕੀਤਾ ਸੁਚੇਤ

ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ ਪੁਛਗਿੱਛ ਕਰਨ ਦੀ ਸੂਰਤ ’ਚ ਕਈ ਰਾਜ ਸਾਹਮਣੇ ਆ ਸਕਦੇ ਹਨ। ਪਰਿਵਾਰ ਨੇ ਕਿਹਾ ਕਿ ਉਹ ਅਕਾਲੀ ਦਲ ਬਾਦਲ ਨਾਲ ਜੁੜੇ ਹੋਏ ਹਨ ਅਤੇ ਉਹ ਜੁੜੇ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਾਬਕਾ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਫੋਨ ਵੀ ਆਇਆ ਸੀ ਅਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸੱਜੀ ਬਾਂਹ ਟੁੱਟ ਗਈ ਹੈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਸੀ. ਆਈ. ਏ.-2 ਤੋਂ ਨਿਆਂ ਦੀ ਉਮੀਦ ਨਹੀਂ ਅਤੇ ਜਾਂਚ ਸੀ. ਸੀ. ਏ.-1 ਨੂੰ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਫਿਰ ਵੀ ਇਨਸਾਫ਼ ਨਾ ਮਿਲਿਆ ਤਾਂ ਉਹ ਉੱਪਰ ਤੱਕ ਜਾਣਗੇ।



 


author

Babita

Content Editor

Related News