ਦਿਨ-ਦਿਹਾੜੇ ਗੋਲੀਆਂ ਨਾਲ ਭੁੰਨਿਆ ਸੀ 'ਅਕਾਲੀ ਆਗੂ', ਕਤਲ ਮਾਮਲੇ 'ਚ ਆਇਆ ਨਵਾਂ ਮੋੜ

08/13/2020 4:30:54 PM

ਸਮਰਾਲਾ (ਬਿਪਨ) : ਬੀਤੇ ਦਿਨੀਂ ਸਮਰਾਲਾ ਦੇ ਨਜ਼ਦੀਕੀ ਪਿੰਡ ਸੇਹ ਵਿਖੇ ਯੂਥ ਅਕਾਲੀ ਦਲ (ਦਿਹਾਤੀ) ਦੇ ਪ੍ਰਧਾਨ ਰਵਿੰਦਰ ਸਿੰਘ (38) ਨੂੰ ਦਿਨ-ਦਿਹਾੜੇ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀ। ਇਸ ਮਾਮਲੇ ਸਬੰਧੀ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਮੁੱਖ ਦੋਸ਼ੀ ਸਮੇਤ 2 ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ. ਪੀ. ਡੀ. ਮਨਪ੍ਰੀਤ ਸਿੰਘ, ਖੰਨਾ ਨੇ ਦੱਸਿਆ ਕਿ ਕਤਲ ਮਾਮਲੇ 'ਚ ਮੁੱਖ ਦੋਸ਼ੀ ਰਜਿੰਦਰ ਸਿੰਘ ਉਰਫ਼ ਜਿੰਦਰ ਅਤੇ ਉਸ ਦੇ ਸਾਥੀ ਕੁਲਵੀਰ ਸਿੰਘ ਪੌਂਪੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਹਾਈ ਪ੍ਰੋਫ਼ਾਈਲ ਦੇਹ ਵਪਾਰ ਦਾ ਮਾਮਲਾ : ਵਿਦੇਸ਼ੀ ਕੁੜੀਆਂ ਸ਼ਹਿਰ 'ਚ ਲਿਆਉਣ ਵਾਲਾ ਕਿੰਗਪਿਨ ਅਜੇ ਤੱਕ ਫ਼ਰਾਰ


ਜਾਣੋ ਕੀ ਹੈ ਪੂਰਾ ਮਾਮਲਾ
ਬੀਤੇ ਦਿਨੀਂ ਪਿੰਡ ਵਿਖੇ ਸ਼ਹੀਦ ਭਾਈ ਕਰਮ ਸਿੰਘ ਦੀ ਸਮਾਧ 'ਤੇ ਪੰਚਾਇਤ ਵੱਲੋਂ ਕੰਡਿਆਲੀ ਤਾਰੀ ਲਾਏ ਜਾਣ ਦਾ ਕੰਮ ਚੱਲ ਰਿਹਾ ਸੀ ਅਤੇ ਰਵਿੰਦਰ ਸਿੰਘ ਉੱਥੇ ਇਸ ਕੰਮ ਦੀ ਨਿਗਰਾਨੀ ਕਰ ਰਹਾ ਸੀ। ਇਸ ਦੌਰਾਨ ਪਿੰਡ ਦੇ ਹੀ ਹਰਜਿੰਦਰ ਸਿੰਘ ਉਰਫ਼ ਜਿੰਦਰ, ਕੁਲਵੀਰ ਸਿੰਘ, ਜਗਬੀਰ ਸਿੰਘ ਜੱਗਾ, ਬਿਕਰਮਜੀਤ ਸਿੰਘ ਵਿੱਕੀ ਅਤੇ 2-3 ਹੋਰ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਂਦੇ ਹੋਏ ਰਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਕੈਪਟਨ ਦੇ ਜੱਦੀ ਜ਼ਿਲ੍ਹੇ 'ਚ 'ਸੁਖਬੀਰ' ਦੀ ਦਹਾੜ, ''ਪਹਾੜਾਂ 'ਚ ਬੈਠੇ ਮੁੱਖ ਮੰਤਰੀ ਨੂੰ ਨਹੀਂ ਪੰਜਾਬ ਦੀ ਪਰਵਾਹ''

ਮ੍ਰਿਤਕ ਰਵਿੰਦਰ ਸਿੰਘ ਮਾਂ ਅਕਾਲੀ ਪਾਰਟੀ ਨਾਲ ਸਬੰਧਿਤ ਪਿੰਡ ਦੀ ਮੌਜੂਦਾ ਸਰਪੰਚ ਹੈ ਅਤੇ ਉਸ ਦੇ ਭਰਾ ਵੀ ਦਾ ਡੇਢ ਸਾਲ ਪਹਿਲਾਂ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਦਹਿਸ਼ਤ ਫੈਲ ਗਈ ਸੀ।
ਇਹ ਵੀ ਪੜ੍ਹੋ : ਸਿਮਰਜੀਤ ਬੈਂਸ ਸਣੇ 30 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ, ਜਾਣੋ ਪੂਰਾ ਮਾਮਲਾ

Babita

This news is Content Editor Babita