ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ ਦੀ ਗੋਲ਼ੀ ਲੱਗਣ ਨਾਲ ਮੌਤ

Sunday, Jul 26, 2026 - 02:57 PM (IST)

ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ ਦੀ ਗੋਲ਼ੀ ਲੱਗਣ ਨਾਲ ਮੌਤ

ਮੋਗਾ (ਕਸ਼ਿਸ਼)- ਮੋਗਾ ਜ਼ਿਲ੍ਹੇ ਦੇ ਕਸਬਾ ਬੁੱਟਰ 'ਚ ਇਕ ਨੌਜਵਾਨ ਵਕੀਲ ਦੀ ਉਸ ਦੀ ਆਪਣੀ ਹੀ ਰਿਵਾਲਵਰ ਤੋਂ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਘਟਨਾ ਦੇ ਬਾਅਦ ਪੂਰੇ ਇਲਾਕੇ ਵਿੱਚ ਸੋਕ ਦੀ ਲਹਿਰ ਚਲਾਈ ਗਈ। ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਆਗੂ ਹਰਭੁਪਿੰਦਰ ਸਿੰਘ ਲਾਡੀ ਦੇ ਪੁੱਤਰ ਐਡਵੋਕੇਟ ਅਮਨਿੰਦਰ ਸਿੰਘ ਦੀ ਕੱਲ੍ਹ ਦੇਰ ਰਾਤ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੋਲ਼ੀ ਅਚਾਨਕ ਚੱਲ ਗਈ, ਜਿਸ ਕਾਰਨ ਗੰਭੀਰ ਰੂਪ ਨਾਲ ਉਹ ਜ਼ਖ਼ਮੀ ਹੋ ਗਿਆ। ਉਕਤ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਦੀ ਜਾਨ ਨਹੀਂ ਬਚ ਸਕੀ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਐਡਵੋਕੇਟ ਅਮਨਿੰਦਰ ਸਿੰਘ ਦੇ ਬੇਵਕਤੀ ਦਿਹਾਂਤ ਦੀ ਖ਼ਬਰ ਫ਼ੈਲਦੇ ਹੀ ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ ਅਤੇ ਰਾਜਨੀਤਿਕ ਅਤੇ ਸਮਾਜਿਕ ਹਲਕਿਆਂ 'ਚ ਸੋਗ ਦੀ ਲਹਿਰ ਦੌੜ ਗਈ। ਵੱਡੀ ਗਿਣਤੀ ਵਿੱਚ ਲੋਕਾਂ ਨੇ ਦੁਖ਼ੀ ਪਰਿਵਾਰ ਨਾਲ ਡੂੰਘੇ ਦੁੱਖ ਅਤੇ ਸੰਵੇਦਨਾ ਦਾ ਪ੍ਰਗਟਾਵਾ ਕੀਤਾ। ਬੱਧਨੀ ਕਲਾਂ ਪੁਲਸ ਥਾਣੇ ਦੇ ਐੱਸ. ਐੱਚ. ਓ. ਜਸਵਿੰਦਰ ਸਿੰਘ ਨੇ ਕਿਹਾ ਕਿ ਇਹ ਇਕ ਅਚਾਨਕ ਹਾਦਸਾ ਵਾਪਰਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿਚ ਰੱਖ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News