Breaking News: ਅਕਾਲੀ ਆਗੂ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਗੋਲ਼ੀਆਂ ਮਾਰ ਕੇ ਕਤਲ

Friday, Sep 29, 2023 - 05:50 AM (IST)

Breaking News: ਅਕਾਲੀ ਆਗੂ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਗੋਲ਼ੀਆਂ ਮਾਰ ਕੇ ਕਤਲ

ਹੁਸ਼ਿਆਰਪੁਰ (ਵਰਿੰਦਰ ਪੰਡਿਤ) : ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਮੇਘੋਵਾਲ ਗੰਜਿਆਂ 'ਚ ਅੱਜ ਦੇਰ ਸ਼ਾਮ ਅਕਾਲੀ ਆਗੂ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਦੇਰ ਸ਼ਾਮ ਉਨ੍ਹਾਂ ਦੇ ਪਿੰਡ ਵਿੱਚ ਹੀ ਵਾਪਰੀ।

ਇਹ ਵੀ ਪੜ੍ਹੋ : ਵਿਧਾਇਕ ਲਾਲਪੁਰਾ ਦੇ ਜੀਜੇ ਨੂੰ ਕੇਸ 'ਚ ਫਸਾਉਣਾ ਪੁਲਸ ਕਰਮਚਾਰੀਆਂ ਨੂੰ ਪਿਆ ਮਹਿੰਗਾ, SSP ਦਾ ਹੋਇਆ ਤਬਾਦਲਾ

ਦੱਸਿਆ ਜਾ ਰਿਹਾ ਹੈ ਕਿ 2 ਮੋਟਰਸਾਈਕਲਾਂ 'ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਸੁਰਜੀਤ ਸਿੰਘ ਅਣਖੀ 'ਤੇ ਘਾਤ ਲਾ ਕੇ ਹਮਲਾ ਕੀਤਾ ਅਤੇ ਲਗਭਗ 3 ਗੋਲ਼ੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਅਣਖੀ ਨੂੰ ਹੁਸ਼ਿਆਰਪੁਰ ਦੇ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਹ 2 ਵਾਰ ਪਿੰਡ ਦੇ ਸਰਪੰਚ ਰਹੇ ਹਨ ਤੇ ਇਸ ਸਮੇਂ ਉਨ੍ਹਾਂ ਦੀ ਪਤਨੀ ਪਿੰਡ ਦੇ ਸਰਪੰਚ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਪੂਰੀ ਤਰ੍ਹਾਂ ਦਹਿਸ਼ਤ ਦਾ ਮਾਹੌਲ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News