ਅਕਾਲੀ ਆਗੂ ਤਲਬੀਰ ਗਿੱਲ ਦਾ ਖੁਲਾਸਾ, 2 ਵਾਰ ਗੋਲੀਆਂ ਨਾਲ ਹੋ ਚੁੱਕਾ ਹਮਲਾ, ਲੰਮੇ ਸਮੇਂ ਤੋਂ ਮਿਲ ਰਹੀਆਂ ਧਮਕੀਆਂ
Monday, May 30, 2022 - 05:05 PM (IST)
ਅੰਮ੍ਰਿਤਸਰ (ਛੀਨਾ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਅੰਮ੍ਰਿਤਸਰ ਤੋਂ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਅੱਜ ਪੱਤਰਕਾਰਾਂ ਦੀ ਮੌਜੂਦਗੀ ’ਚ ਅਹਿਮ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ 2 ਵਾਰ ਗੋਲੀਆਂ ਨਾਲ ਹਮਲਾ ਹੋ ਚੁੱਕਾ ਹੈ। ਉਨ੍ਹਾਂ ਨੂੰ ਕਈ ਵਾਰ ਜਾਨੀ ਮਾਲੀ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਵੀ ਮਿੱਲ ਚੁੱਕੀਆਂ ਹਨ, ਜਿਸ ਦੇ ਬਾਰੇ ਪੁਲਸ ਨੂੰ ਸਮੇਂ-ਸਮੇਂ ’ਤੇ ਸਾਰੀ ਸੂਚਨਾ ਦੇਣ ਦੇ ਬਾਵਜੂਦ ਪੁਲਸ ਅੱਜ ਤੱਕ ਗੋਲੀਆਂ ਚਲਾਉਣ ਅਤੇ ਧਮਕੀਆ ਦੇਣ ਵਾਲੇ ਮਾੜੇ ਅਨਸਰਾਂ ਦਾ ਪਤਾ ਨਹੀਂ ਲੱਗਾ ਸਕੀ।
ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼
ਉਨ੍ਹਾਂ ਕਿਹਾ ਕਿ ਇਕ ਵਾਰ ਉਹ ਆਪਣੇ ਹਲਕਾ ਦੱਖਣੀ ਅਧੀਨ ਪੈਂਦੇ ਇਲਾਕਾ ਗੁਜਰਪੁਰਾ ’ਚ ਗਏ ਸਨ, ਜਿਥੇ ਉਨ੍ਹਾਂ ’ਤੇ ਗੋਲੀ ਚਲਾਈ ਗਈ ਸੀ। ਦੂਜੀ ਵਾਰ ਉਹ ਆਪਣੇ ਫਾਰਮ ਹਾਉਸ ’ਤੇ ਕੁਝ ਦੋਸਤਾਂ ਨਾਲ ਬੈਠੇ ਹੋਏ ਸਨ। ਇਸ ਦੌਰਾਨ ਇਕ ਗੱਡੀ ’ਤੇ ਸਵਾਰ ਹੋ ਕੇ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਫਾਰਮ ਹਾਉਸ ਦੇ ਬਾਹਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਇਨ੍ਹਾਂ ਦੋਵਾਂ ਘਟਨਾਵਾਂ ’ਚ ਉਹ ਬੜੀ ਮੁਸ਼ਕਲ ਨਾਲ ਬੱਚੇ ਸਨ। ਤਲਬੀਰ ਗਿੱਲ ਨੇ ਕਿਹਾ ਕਿ ਉਕਤ ਘਟਨਾਵਾ ਤੋਂ ਪਹਿਲਾਂ ਮੈਨੂੰ 3 ਵਾਰ ਜਾਨੀ ਮਾਲੀ ਨੁਕਸਾਨ ਪਹੁੰਚਾਉਣ ਦੀਆ ਧਮਕੀਆਂ ਵੀ ਮਿਲੀਆਂ ਸਨ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
ਤਲਬੀਰ ਗਿੱਲ ਨੇ ਕਿਹਾ ਕਿ ਪੁਲਸ ਨੂੰ ਸੂਚਨਾ ਦੇਣ ਤੋਂ ਬਾਅਦ ਮੈਂ ਇਸ ਮਾਮਲੇ ਨੂੰ ਮੀਡੀਆ ’ਚ ਇਸ ਲਈ ਨਹੀਂ ਲਿਆਂਦਾ ਸੀ ਕਿ ਕੋਈ ਇਹ ਨਾ ਸੋਚੇ ਕਿ ਸ਼ਾਇਦ ਇਸ ਨੂੰ ਸੁਰੱਖਿਆ ਚਾਹੀਦੀ ਹੈ ਜਿਸ ਕਰਕੇ ਇਹ ਮਾਮਲਾ ਚੁੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਮਸ਼ਹੂਰ ਗਾਇਕ ਤੇ ਅਦਾਕਾਰ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਹੋਣ ਤੋਂ ਬਾਅਦ ਹੁਣ ਮਜਬੂਰੀ ਬਣ ਗਈ ਹੈ ਕਿ ਇਸ ਮਾਮਲੇ ਨੂੰ ਸਭ ਦੇ ਸਾਹਮਣੇ ਲਿਆਂਦਾ ਜਾਵੇ, ਕਿਉਂਕਿ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਬਣ ਚੁੱਕੇ ਹਨ। ਤਲਬੀਰ ਗਿੱਲ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਦੀ ਸੁਰੱਖਿਆ ਕਰਨ ’ਚ ਫੇਲ ਸਾਬਤ ਹੋ ਚੁੱਕੀ ਹੈ, ਜਿਸ ਸਦਕਾ ਪੰਜਾਬ ’ਚ ਹੁਣ ਰਾਸ਼ਟਰਪਤੀ ਰਾਜ ਲਾਗੂ ਕਰ ਦੇਣਾ ਚਾਹੀਦਾ ਹੈ।
ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਕਤਲ ਕਾਂਡ: ਬੀਬੀ ਜਗੀਰ ਕੌਰ ਨੇ ਸੁਰੱਖਿਆ ਵਾਪਸ ਲੈਣ ’ਤੇ ਘੇਰੀ ਪੰਜਾਬ ਸਰਕਾਰ (ਵੀਡੀਓ)
ਤਲਬੀਰ ਗਿੱਲ ਨੇ ਕਿਹਾ ਕਿ ਜੇਕਰ ਮੇਰਾ ਜਾਂ ਮੇਰੇ ਪਰਿਵਾਰ ਦੇ ਕਿਸੇ ਵੀ ਮੈਂਬਰ ਦਾ ਕੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਸਿੱਧੇ ਤੌਰ ’ਤੇ ਪੰਜਾਬ ਪੁਲਸ ਜ਼ਿੰਮੇਵਾਰ ਹੋਵੇਗੀ। ਜਿਹੜੀ ਅੱਜ ਤੱਕ ਮੇਰੇ ’ਤੇ ਹਮਲਾ ਕਰਨ ਵਾਲੇ ਵਿਅਕਤੀਆਂ ਬਾਰੇ ਕੋਈ ਥਹੁ ਪਤਾ ਨਹੀਂ ਲਗਾ ਸਕੀ।