ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲਾ, ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਪੁਲਸ ਨੇ ਬਰਾਮਦ ਕੀਤੇ ਹਥਿਆਰ

05/09/2022 11:01:38 AM

ਮੋਹਾਲੀ (ਸੰਦੀਪ) : ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਮਿੱਡੂਖੇੜਾ ਕਤਲ ਮਾਮਲੇ ਵਿਚ ਪੁਲਸ ਨੇ ਚਾਰ ਮੁਲਜ਼ਮਾਂ ਸੱਜਣ ਸਿੰਘ ਉਰਫ਼ ਭੋਲੂ, ਅਨਿਲ ਕੁਮਾਰ ਉਰਫ਼ ਲੱਡੂ, ਸੰਨੀ ਅਤੇ ਭੂਪੀ ਰਾਣਾ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਵਿਚ ਸੁਣਵਾਈ ਦੌਰਾਨ ਪੁਲਸ ਨੇ ਜਾਂਚ ਦਾ ਹਵਾਲਾ ਦਿੰਦਿਆਂ ਅਦਾਲਤ ਤੋਂ ਮੁਲਜ਼ਮਾਂ ਦਾ ਪੁਲਸ ਰਿਮਾਂਡ ਵਧਾਏ ਜਾਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ‘ਘਬਰਾਹਟ’ ਦੀ ਵਜ੍ਹਾ ਕਰ ਕੇ ਦਿਵਿਆਂਗ ਬੱਚੇ ਨੂੰ ਨਹੀਂ ਜਾਣ ਦਿੱਤਾ ਜਹਾਜ਼ ’ਚ, DGCA ਨੇ ਸ਼ੁਰੂ ਕੀਤੀ ਜਾਂਚ

ਸੁਣਵਾਈ ਤੋਂ ਬਾਅਦ ਅਦਾਲਤ ਨੇ ਮੁਲਜ਼ਮਾਂ ਦਾ ਇਕ ਦਿਨ ਦਾ ਹੋਰ ਰਿਮਾਂਡ ਮਨਜ਼ੂਰ ਕੀਤਾ ਹੈ। ਅਕਾਲੀ ਆਗੂ ਮਿੱਡੂਖੇੜਾ ਕਤਲ ਮਾਮਲੇ ਦੀ ਜਾਂਚ ਵਿਚ ਪੁਲਸ ਸੱਜਣ ਸਿੰਘ ਉਰਫ਼ ਭੋਲੂ, ਅਨਿਲ ਕੁਮਾਰ ਉਰਫ਼ ਲੱਡੂ ਅਤੇ ਸੰਨੀ ਨੂੰ ਦਿੱਲੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਈ ਹੈ, ਜਦੋਂ ਕਿ ਗੈਂਗਸਟਰ ਭੂਪੀ ਰਾਣਾ ਨੂੰ ਕਰਨਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ : ਖੰਨਾ ਤੋਂ 'ਆਪ' ਵਿਧਾਇਕ ਤਰੁਣਪ੍ਰੀਤ ਸੋਂਧ ਦੀ Facebook ਆਈ. ਡੀ. ਹੈਕ, ਲੋਕਾਂ ਨੂੰ ਗਲਤ ਮੈਸਜ ਕਰ ਰਿਹਾ ਹੈਕਰ

ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿਛ ਦੌਰਾਨ ਵਾਰਦਾਤ ਨੂੰ ਅੰਜਾਮ ਦੇਣ ਲਈ ਉਨ੍ਹਾਂ ਵੱਲੋਂ ਵਰਤੇ ਗਏ ਕੁੱਝ ਹਥਿਆਰ ਬਰਾਮਦ ਕਰ ਲਏ ਗਏ ਹਨ, ਜਦੋਂ ਕਿ ਕੁੱਝ ਬਰਾਮਦ ਕੀਤੇ ਜਾਣੇ ਬਾਕੀ ਹਨ। ਪੁਲਸ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਤੋਂ ਰਿਮਾਂਡ ਦੌਰਾਨ ਪੁੱਛਗਿਛ ਦੇ ਆਧਾਰ ’ਤੇ ਛੇਤੀ ਹੀ ਪੁਲਸ ਇਸ ਕੇਸ ਵਿਚ ਅਹਿਮ ਖ਼ੁਲਾਸੇ ਕਰੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita