ਵੱਡੀ ਖ਼ਬਰ : ਉੱਘੇ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਮੋਹਾਲੀ ’ਚ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ

Saturday, Aug 07, 2021 - 06:34 PM (IST)

ਵੱਡੀ ਖ਼ਬਰ : ਉੱਘੇ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਮੋਹਾਲੀ ’ਚ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ

ਮੋਹਾਲੀ (ਪਰਦੀਪ) : ਸੈਕਟਰ- 71 ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਅਣਪਛਾਤੇ ਹਮਲਾਵਰਾਂ ਨੇ ਅਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਮਿੱਡੂਖੇੜਾ ਨੂੰ ਲਗਭਗ 6 ਤੋਂ ਵੱਧ ਗੋਲ਼ੀਆਂ ਮਾਰੀਆਂ, ਜਿਸ ਨਾਲ ਖੂਨ ਨਾਲ ਲਥਪਥ ਹੋ ਕੇ ਜ਼ਮੀਨ ’ਤੇ ਡਿੱਗ ਪਿਆ। ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ , ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਹ ਵੀ ਸੂਚਨਾ ਮਿਲੀ ਹੈ ਕਿ ਪੁਲਸ ਨੇ ਇਕ ਗੱਡੀ ਵੀ ਕਬਜ਼ੇ ਵਿਚ ਲਈ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਹਮਲਾਵਰ ਇਸੇ ਗੱਡੀ ਵਿਚ ਬੈਠ ਕੇ ਆਏ ਸਨ।

ਇਹ ਵੀ ਪੜ੍ਹੋ : ਖਰੜ ’ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦਾ ਕਿਰਚ ਮਾਰ ਕੇ ਕਤਲ, ਜਾਣਾ ਸੀ ਆਸਟ੍ਰੇਲੀਆ

PunjabKesari

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਵਿਕੀ ਮਿੱਡੂਖੇੜਾ ਉੱਘਾ ਯੂਥ ਅਕਾਲੀ ਆਗੂ ਸੀ ਅਤੇ ਬਾਦਲ ਪਰਿਵਾਰ ਦੇ ਨੇੜੇ ਸੀ। ਉਧਰ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜ਼ਿਲ੍ਹਾ ਪੁਲਸ ਮੁਖੀ ਮੌਕੇ ’ਤੇ ਪਹੁੰਚੇ ਅਤੇ ਆਸ ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਨੂੰ ਖੰਘਾਲਿਆ ਜਾ ਰਿਹਾ ਹੈ। ਮ੍ਰਿਤਕ ਅਕਾਲੀ ਦਲ ਨਾਲ ਸਬੰਧਿਤ ਐੱਸ.ਓ.ਆਈ. ਦਾ ਸਾਬਕਾ ਪ੍ਰਧਾਨ ਵੀ ਰਹਿ ਚੁੱਕਾ ਹੈ।

ਇਹ ਵੀ ਪੜ੍ਹੋ : ਬੁਲਟ ’ਤੇ ਆਏ ਫੌਜੀ ਨੇ ਨਹਿਰ ’ਚ ਠਾਠਾਂ ਮਾਰਦੇ ਪਾਣੀ ’ਚ ਮਾਰੀ ਛਾਲ, ਛੇ ਮਹੀਨੇ ਪਹਿਲਾਂ ਹੋਇਆ ਸੀ ਵਿਆਹ

PunjabKesari

ਨੋਟ - ਕੀ ਪੰਜਾਬ ਵਿਚ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਕਾਰਣ ਲਗਾਤਾਰ ਵਾਰਦਾਤਾਂ ਵੱਧ ਰਹੀਆਂ ਹਨ? ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News