ਕੈਨੇਡਾ ਬੈਠੀਆਂ ਧੀਆਂ ਸਣੇ ਪੂਰੇ ਪਰਿਵਾਰ ਲਈ 2 ਰੁਪਏ ਕਿਲੋ ਕਣਕ ਲੈ ਰਿਹਾ ਸੀ ਇਹ ਗ਼ਰੀਬ ਅਕਾਲੀ ਲੀਡਰ
Saturday, Sep 12, 2020 - 05:22 PM (IST)
ਰੂਪਨਗਰ (ਸੱਜਣ ਸੈਣੀ)— ਬੀਤੀ 18 ਜੂਨ ਨੂੰ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਵੱਲੋਂ ਕੱਟੇ ਗਏ ਨੀਲੇ ਕਾਰਡਾਂ ਦੇ ਵਿਰੋਧ 'ਚ ਧਰਨਾ ਦਿੰਦੇ ਹੋਏ ਕਾਂਗਰਸ ਸਰਕਾਰ ਦੇ ਮੰਤਰੀਆਂ 'ਤੇ ਗਰੀਬਾਂ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਸਨ। ਹੁਣ ਕਾਂਗਰਸੀਆਂ ਨੇ ਅਕਾਲੀ ਦਲ ਦੇ ਸਾਬਕਾ ਕੌਂਸਲਰ ਖ਼ਿਲਾਫ਼ ਅਜਿਹੇ ਹੈਰਾਨ ਕਰਨ ਵਾਲੇ ਸਬੂਤ ਸਾਹਮਣੇ ਲਿਆਂਦੇ ਹਨ, ਜਿਸ ਦੇ ਬਾਅਦ ਅਕਾਲੀ ਕੌਂਸਲਰ ਦੇ ਡਿਪੂ ਦਾ ਲਾਇਸੈਂਸ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਕਾਂਗਰਸ ਪਾਰਟੀ ਦੇ ਬੁਲਾਰੇ ਸੁਖਦੇਵ ਸਿੰਘ ਸਮੇਤ ਕਾਂਗਰਸ ਪਾਰਟੀ ਦੇ ਸਕੱਤਰ ਅਮਰਜੀਤ ਸਿੰਘ ਭੁੱਲਰ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਮੋਹਿਤ ਸ਼ਰਮਾ ਨੇ ਮੀਡੀਆ ਅੱਗੇ ਸਬੂਤ ਰੱਖਦੇ ਹੋਏ ਅਕਾਲੀ ਦਲ ਦੇ ਸਾਬਕਾ ਕੌਂਸਲਰ ਮਨਜਿੰਦਰ ਸਿੰਘ ਧਨੋਆ 'ਤੇ ਗਲਤ ਤਰੀਕੇ ਨਾਲ ਗਰੀਬਾਂ ਦੀ ਕਣਕ ਡਕਾਰਨ ਦੇ ਦੋਸ਼ ਲਗਾਏ ਹਨ।
ਇਹ ਵੀ ਪੜ੍ਹੋ: ਆਸ਼ਾ ਕੁਮਾਰੀ ਨੂੰ ਭਾਰੀ ਪਿਆ ਹਾਈਕਮਾਨ ਨੂੰ ਗਲਤ ਰਿਪੋਰਟਿੰਗ ਕਰਨਾ, ਗਈ ਪੰਜਾਬ ਇੰਚਾਰਜ ਦੀ ਕੁਰਸੀ
ਕਾਂਗਰਸੀਆਂ ਵੱਲੋਂ ਦਿੱਤੇ ਰਿਕਾਰਡ ਅਤੇ ਸਬੂਤਾਂ ਅਨੁਸਾਰ ਸਰਕਾਰੀ ਰਾਸ਼ਨ ਡਿਪੂ ਦੇ ਮਾਲਕ ਸਾਬਕਾ ਕੌਂਸਲਰ ਮਨਜਿੰਦਰ ਸਿੰਘ ਧਨੋਆ ਨੇ ਸਰਕਾਰ ਨੂੰ ਗਲਤ ਜਾਣਕਾਰੀ ਦੇ ਕੇ ਆਪਣੇ ਸਣੇ 5 ਪਰਿਵਾਰਕ ਮੈਂਬਰਾਂ ਦਾ ਨੀਲਾ ਕਾਰਡ ਬਣਵਾਇਆ ਅਤੇ ਲਗਾਤਾਰ ਉਸ 'ਤੇ ਗਰੀਬਾਂ ਦਾ ਰਾਸ਼ਨ ਲੈ ਰਿਹਾ ਹੈ। ਇਥੋਂ ਤੱਕ ਸਾਬਕਾ ਕੌਂਸਲਰ ਮਨਜਿੰਦਰ ਸਿੰਘ ਧਨੋਆ ਦੀਆਂ ਜੋ ਦੋ ਬੇਟੀਆਂ ਵਿਦੇਸ਼ ਗਈਆਂ ਹਨ, ਉਨ੍ਹਾਂ ਦੇ ਨਾਮ 'ਤੇ ਵੀ ਰਾਸ਼ਨ ਲਿਆ ਜਾ ਰਿਹਾ ਸੀ। ਇਥੋਂ ਤੱਕ ਕਿ ਉਕਤ ਕੌਂਸਲਰ ਦੇ ਨਾਮ 'ਤੇ ਜੀਪ, ਟਰੈਕਟਰ, ਸਕੂਟਰ, ਸ਼ਹਿਰ 'ਚ ਮਹਿੰਗੇ ਪਲਾਟ ਹਨ ਉਸ ਦੇ ਬਾਵਜੂਦ ਗਰੀਬਾਂ ਨੂੰ ਮਿਲਣ ਵਾਲਾ ਰਾਸ਼ਨ ਖੁਦ ਲੈਂਦਾ ਆ ਰਿਹਾ ਹੈ।
ਇਹ ਵੀ ਪੜ੍ਹੋ: ਪ੍ਰੇਮਿਕਾ ਦੀਆਂ ਧਮਕੀਆਂ ਤੋਂ ਤੰਗ ਆ ਕੇ ਪਤੀ ਨੇ ਕੀਤਾ ਉਹ ਕਾਰਾ, ਜਿਸ ਨੂੰ ਵੇਖ ਪਤਨੀ ਦੇ ਉੱਡੇ ਹੋਸ਼
ਕਾਂਗਰਸੀਆਂ ਨੇ ਦੱਸਿਆ ਕਿ ਸ਼ਿਕਾਇਤ ਦੇ ਬਾਅਦ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰੂਪਨਗਰ ਦੇ ਜ਼ਿਲ੍ਹਾ ਕੰਟਰੋਲਰ ਵੱਲੋਂ ਕਰਵਾਈ ਜਾਂਚ ਦੇ ਬਾਅਦ ਮਨਜਿੰਦਰ ਸਿੰਘ ਧਨੋਆ ਦੇ ਡੀਪੂ ਦੀ ਸਪਲਾਈ ਬੰਦ ਕਰਦੇ ਹੋਏ ਲਾਇਸੈਂਸ ਮੁਅੱਤਲ ਕਰ ਦਿੱਤਾ ਹੈ। ਕਾਂਗਰਸੀਆਂ ਨੇ ਸਰਕਾਰ ਅਤੇ ਰੂਪਨਗਰ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਨਜਿੰਦਰ ਸਿੰਘ ਧਨੋਆ ਖ਼ਿਲਾਫ਼ ਸਰਕਾਰ ਨੂੰ ਗਲਤ ਜਾਣਕਾਰੀ ਦੇਣ ਅਤੇ ਸਰਕਾਰੀ ਖਜਾਨੇ ਨੂੰ ਨੁਕਸਾਨ ਪਹੁੰਚਣ ਦੇ ਦੋਸ਼ 'ਚ ਪੁਲਿਸ ਕਾਰਵਾਈ ਕੀਤੀ ਜਾਵੇ ।
ਇਹ ਵੀ ਪੜ੍ਹੋ: ਸੁਮੇਧ ਸੈਣੀ ਨੂੰ ਲੈ ਕੇ ਸਿਮਰਜੀਤ ਸਿੰਘ ਬੈਂਸ ਦੀ ਕੈਪਟਨ ਨੂੰ ਚਿੱਠੀ, ਕਮਿਸ਼ਨ ਬਿਠਾਉਣ ਦੀ ਕੀਤੀ ਮੰਗ
ਉਥੇ ਹੀ ਦੂਜੇ ਪਾਸੇ ਜਦੋਂ ਦੋਸ਼ਾਂ ਸਬੰਧੀ ਸਬੰਧਤ ਅਕਾਲੀ ਦਲ ਦੇ ਸਾਬਕਾ ਕੌਂਸਲਰ ਅਤੇ ਡਿਪੂ ਹੋਲਡਰ ਮਨਜਿੰਦਰ ਸਿੰਘ ਧਨੋਆ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਇਹ ਸਭ ਰਾਜਨੀਤੀ ਤੋਂ ਪ੍ਰੇਰਿਤ ਹੈ। ਧਨੋਆ ਨੇ ਦੱਸਿਆ ਕਿ ਨੀਲਾ ਕਾਰਨ ਉਸ ਨੇ ਸਿਰਫ ਮੈਡੀਕਲ ਸਹੂਲਤ ਲੈਣ ਲਈ ਬਣਾਇਆ ਸੀ ਜੋ ਉਸ 'ਤੇ ਕਣਕ ਮਿਲਦੀ ਸੀ, ਉਹ ਗਰੀਬਾਂ ਨੂੰ ਵੰਡ ਦਿੰਦਾ ਸੀ। ਧਨੋਆ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਨੇੜੇ ਹੋਣ ਕਰਕੇ ਇਹ ਸਭ ਉਸ ਦੇ ਵਿਰੋਧੀ ਕਾਂਗਰਸੀਆਂ ਵੱਲੋਂ ਝੂਠ ਬੋਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਪਾਣੀ ਲਈ ਤੜਫ਼ਦਾ ਰਿਹਾ ਮੁੰਡਾ, ਸ਼ੱਕੀ ਹਾਲਾਤ 'ਚ ਹੋਈ ਮੌਤ
ਜਦੋਂ ਉਕਤ ਮਾਮਲੇ ਸਬੰਧੀ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰੂਪਨਗਰ ਦੇ ਜਿਲ੍ਹਾ ਕੰਟਰੋਲਰ ਸਤਵੀਰ ਸਿੰਘ ਨਾਲ ਫੋਨ 'ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਸ਼ਿਕਾਇਤ ਦੇ ਬਾਅਦ ਮਾਮਲੇ ਦੀ ਜਾਂਚ ਦੌਰਾਨ ਮਨਜਿੰਦਰ ਸਿੰਘ ਧਨੋਆ ਦੋਸ਼ੀ ਪਾਇਆ ਗਿਆ, ਜਿਸ ਦੇ ਬਾਅਦ ਉਸ ਦੇ ਡਿਪੂ ਦਾ ਲਾਇਸੈਂਸ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਅਗਲੀ ਸੁਣਵਾਈ ਦੌਰਾਨ ਬਣਦੀ ਕਾਰਵਾਈ ਹੋਵੇਗੀ। ਇਸ ਮਾਮਲੇ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕਵਰਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਸਰਕਾਰ 'ਤੇ ਦਬਾਅ ਪਾਉਣਗੇ ਕਿ ਜਿਹੜੇ ਲੋਕਾਂ ਨੇ ਫਰਜ਼ੀਵਾੜਾ ਕਰਦੇ ਗਲਤ ਢੰਗ ਨਾਲ ਨੀਲੇ ਕਾਰਡ ਬਣਵਾਏ ਹਨ ਉਨ੍ਹਾਂ ਦੀ ਜਾਂਚ ਕਰਵਾਕੇ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਲਈ ਸਿੱਖ ਨੌਜਵਾਨਾਂ ਨੂੰ ਉਕਸਾ ਰਿਹੈ ਐੱਸ. ਐੱਫ. ਜੇ.