ਅਕਾਲੀ ਆਗੂਆਂ ਨੇ ਕੈਪਟਨ ਖ਼ਿਲਾਫ਼ ਕੱਢੀ ਭੜਾਸ, ਕਿਹਾ ‘ਉਨ੍ਹਾਂ ਨੂੰ ਆਪਣੀ ਨਿੱਜੀ ਜ਼ਿੰਦਗੀ ਨਾਲ ਹੀ ਮਤਲਬ’

Wednesday, Jun 16, 2021 - 04:16 PM (IST)

ਅਕਾਲੀ ਆਗੂਆਂ ਨੇ ਕੈਪਟਨ ਖ਼ਿਲਾਫ਼ ਕੱਢੀ ਭੜਾਸ, ਕਿਹਾ ‘ਉਨ੍ਹਾਂ ਨੂੰ ਆਪਣੀ ਨਿੱਜੀ ਜ਼ਿੰਦਗੀ ਨਾਲ ਹੀ ਮਤਲਬ’

ਗੁਰਦਾਸਪੁਰ (ਹਰਮਨ) - ਗੁਰਦਾਸਪੁਰ ਦੇ ਨੇੜਲੇ ਪਿੰਡ ਰਣਜੀਤ ਬਾਗ ਤੋਂ ਹਲਕਾ ਦੀਨਾਨਗਰ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਪਰਮਵੀਰ ਸਿੰਘ ਲਾਡੀ, ਪੀ. ਏ. ਸੀ. ਮੈਂਬਰ ਨਰਿੰਦਰ ਸਿੰਘ ਬਾੜਾ ਅਤੇ ਸੀਨੀਅਰ ਅਕਾਲੀ ਆਗੂ ਰਵੀ ਮੋਹਨ ਨੇ ਕੈਪਟਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਖ਼ਿਲਾਫ਼ ਭੜਾਸ ਕੱਢਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰੇਕ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ, ਜਿਸ ਨੇ ਨਾ ਸਿਰਫ਼ ਪੰਜਾਬ ਦੇ ਲੋਕਾਂ ਨਾਲ ਰੱਜ ਕੇ ਝੂਠ ਬੋਲਿਆ ਸਗੋਂ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਕਈ ਤਰ੍ਹਾਂ ਦੇ ਮਾਰੂ ਫ਼ੈਸਲੇ ਥੋਪੇ ਹਨ। 

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ! ਪੁੱਤਾਂ ਨੂੰ ਮਾਂ ਨਾਲੋਂ ਪਿਆਰੀ ਹੋਈ ਜ਼ਮੀਨ, ਬਜ਼ੁਰਗ ਮਾਤਾ ਨੇ ਸੋਸ਼ਲ ਮੀਡੀਆ 'ਤੇ ਸੁਣਾਏ ਦੁਖੜੇ (ਵੀਡੀਓ)

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਆਮ ਵਿਅਕਤੀ ਹੀ ਨਹੀਂ ਸਗੋਂ ਕਾਂਗਰਸ ਦੇ ਵਿਧਾਇਕ, ਮੰਤਰੀ ਅਤੇ ਸੀਨੀਅਰ ਆਗੂ ਕੈਪਟਨ ਸਰਕਾਰ ਨੂੰ ਕੋਸ ਰਹੇ ਹਨ ਪਰ ਇਸ ਦੇ ਬਾਵਜੂਦ ਮੁੱਖ ਮੰਤਰੀ ਆਪਣੀ ਰਿਹਾਇਸ਼ ਤੋਂ ਬਾਹਰ ਨਹੀਂ ਨਿਕਲ ਰਹੇ ਅਤੇ ਉਨ੍ਹਾਂ ਨੂੰ ਸਿਰਫ਼ ਆਪਣੀ ਨਿੱਜੀ ਜ਼ਿੰਦਗੀ ਨਾਲ ਮਤਲਬ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹੋਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ’ਚ ਕੈਪਟਨ ਅਮਰਿੰਦਰ ਸਿੰਘ ਦੀ ਲਾਪਰਵਾਹੀ ਸਾਹਮਣੇ ਆ ਰਹੀ ਹੈ, ਜਿਨ੍ਹਾਂ ਨੇ ਹੁਣ ਤੱਕ ਇਸ ਘਪਲੇ ਲਈ ਜ਼ਿੰਮੇਵਾਰ ਮੰਤਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਨੇ ਕਈ ਮੁੱਦਿਆਂ ਦਾ ਜ਼ਿਕਰ ਕਰਦੇ ਕਿਹਾ ਕਿ ਅੱਜ ਪੰਜਾਬ ਦੇ ਹਰੇਕ ਵਰਗ ਦੇ ਲੋਕ ਕੈਪਟਨ ਤੋਂ ਦੁੱਖੀ ਹਨ। 

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੇ ਦੈਂਤ ਨੇ ਖੋਹ ਲਈਆਂ ਇਕ ਹੋਰ ਪਰਿਵਾਰ ਦੀਆਂ ਖ਼ੁਸ਼ੀਆਂ, ਕੁਝ ਸਮਾਂ ਪਹਿਲਾਂ ਹੋਇਆ ਸੀ ਨੌਜਵਾਨ ਦਾ ਵਿਆਹ

ਉਨ੍ਹਾਂ ਨੇ ਕਿਹਾ ਕਿ ਜੇਕਰ ਹੁਣ ਵੀ ਕੈਪਟਨ ਅਮਰਿੰਦਰ ਸਿੰਘ ਆਪਣੇ ਘਰ ਤੋਂ ਬਾਹਰ ਨਾ ਨਿਕਲੇ ਅਤੇ ਉਨ੍ਹਾਂ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਅਕਾਲੀ ਦਲ ਵੱਲੋਂ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਵੀ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਕੁਲਦੀਪ ਸਿੰਘ ਬੈਂਸ, ਪਰਮਜੀਤ ਸਿੰਘ, ਗੁਰਜੀਤ ਸਿੰਘ, ਨਿਰਮਲ ਸਿੰਘ, ਹਰਜੀਤ ਸਿੰਘ, ਤਰਸੇਮ ਸਿੰਘ, ਕਪੂਰ ਸਿੰਘ ਅਤੇ ਅਮਰਿੰਦਰ ਸਿੰਘ ਸਾਬੀ ਨੇ ਵੀ ਕੈਪਟਨ ਸਰਕਾਰ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਅਤੇ ਕਿਹਾ ਕਿ ਇਸ ਸਰਕਾਰ ਦਾ ਅੰਤ ਨੇੜੇ ਆ ਗਿਆ ਹੈ। ਇਸ ਮੌਕੇ ਗੁਰਨਾਮ ਸਿੰਘ ਸਰਕਲ ਪ੍ਰਧਾਨ, ਮਨਪ੍ਰੀਤ ਸਿੰਘ ਬਾੜਾ, ਸੁਰਿੰਦਰ ਸਿੰਘ ਪਨਿਆੜ ਆਦਿ ਆਗੂ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼


author

rajwinder kaur

Content Editor

Related News