ਅਕਾਲੀ ਆਗੂ ਦੇ ਘਰੋਂ ਭਾਰੀ ਮਾਤਰਾ ''ਚ ਨਸ਼ੀਲੇ ਪਦਾਰਥ ਬਰਾਮਦ

11/25/2020 9:22:18 AM

ਮੌੜ ਮੰਡੀ (ਪ੍ਰਵੀਨ) :ਥਾਣਾ ਮੌੜ ਦੀ ਪੁਲਸ ਨੇ ਸਥਾਨਕ ਸ਼ਹਿਰ ਦੇ ਇਕ ਸੀਨੀਅਰ ਅਕਾਲੀ ਆਗੂ ਦੇ ਘਰ ਛਾਪੇਮਾਰੀ ਕਰ ਕੇ ਭਾਰੀ ਮਾਤਰਾ 'ਚ ਨਸ਼ੇ ਵਾਲੀਆਂ ਦਵਾਈਆਂ ਪ੍ਰਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੱਜ ਗੁਪਤ ਸੂਚਨਾ ਦੇ ਆਧਾਰ 'ਤੇ ਡੀ. ਐੱਸ. ਪੀ. ਮੌੜ ਕੁਲਭੂਸ਼ਨ ਸ਼ਰਮਾ ਦੀ ਅਗਵਾਈ 'ਚ ਐੱਸ. ਐੱਚ. ਓ. ਮੌੜ ਹਰਨੇਕ ਸਿੰਘ ਨੇ ਪੁਲਸ ਪਾਰਟੀ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਮੌੜ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਦੇ ਘਰ ਨੂੰ ਸੀਲ ਕਰ ਕੇ ਛਾਪੇਮਾਰੀ ਕੀਤੀ ਅਤੇ ਵੱਡੀ ਮਾਤਰਾ 'ਚ ਨਸ਼ੇ ਵਾਲੇ ਪਦਾਰਥ ਆਪਣੇ ਕਬਜ਼ੇ 'ਚ ਲੈ ਲਏ। 

ਇਹ ਵੀ ਪੜ੍ਹੋ: ਬੇਅਦਬੀ ਮਾਮਲੇ 'ਚ ਸੀ. ਬੀ. ਆਈ 'ਤੇ ਭੜਕੇ ਕੈਪਟਨ, ਦਿੱਤਾ ਵੱਡਾ ਬਿਆਨ

ਕੀ ਕਹਿਣਾ ਹੈ ਡੀ. ਐੱਸ. ਪੀ. ਕੁਲਭੂਸ਼ਨ ਸ਼ਰਮਾ ਦਾ 
ਇਸ ਸਬੰਧੀ ਡੀ. ਐੱਸ. ਪੀ. ਕੁਲਭੂਸ਼ਨ ਸ਼ਰਮਾ ਦਾ ਕਹਿਣਾ ਹੈ ਕਿ ਰਾਜਿੰਦਰ ਕੁਮਾਰ ਦੇ ਘਰ ਤਲਾਸ਼ੀ ਮੁਹਿੰਮ ਜਾਰੀ ਹੈ ਅਤੇ ਭਾਰੀ ਮਾਤਰਾ 'ਚ ਨਸ਼ੇ ਵਾਲੇ ਪਦਾਰਥ ਮਿਲਣ ਦੀ ਸੰਭਾਵਨਾ ਹੈ। ਇਸ ਸਬੰਧੀ ਹੋਰ ਜਾਣਕਾਰੀ ਤਲਾਸ਼ੀ ਮੁਹਿੰਮ ਪੂਰੀ ਹੋਣ ਤੋਂ ਬਾਅਦ ਹੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਗੈਂਗਸਟਰ ਸੁੱਖਾ ਗਿੱਲ ਲੰਮੇ ਦੇ ਫੇਸਬੁੱਕ ਖਾਤੇ ਤੋਂ ਡਿਲੀਟ ਹੋਈਆਂ ਪੋਸਟਾਂ, ਫਿਰ ਦਿੱਤੀ ਚਿਤਾਵਨੀ

Baljeet Kaur

This news is Content Editor Baljeet Kaur