ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਵੱਲ ਵੱਧ ਰਹੇ ਸੁਖਬੀਰ ਬਾਦਲ ਸਣੇ ਕਈ ਅਕਾਲੀ ਆਗੂ ਹਿਰਾਸਤ 'ਚ (ਤਸਵੀਰਾਂ)

Wednesday, Sep 29, 2021 - 04:06 PM (IST)

ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਵੱਲ ਵੱਧ ਰਹੇ ਸੁਖਬੀਰ ਬਾਦਲ ਸਣੇ ਕਈ ਅਕਾਲੀ ਆਗੂ ਹਿਰਾਸਤ 'ਚ (ਤਸਵੀਰਾਂ)

ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਮੋਹਾਲੀ ਤੋਂ ਅਕਾਲੀ ਦਲ ਵੱਲੋਂ ਕੂਚ ਕੀਤਾ ਗਿਆ। ਇਸ ਦੌਰਾਨ ਮੋਹਾਲੀ ਪੁਲਸ ਨੇ ਅਕਾਲੀਆਂ ਨੂੰ ਰਾਹ 'ਚ ਹੀ ਰੋਕ ਲਿਆ। ਪੁਲਸ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਬਿਕਰਮ ਮਜੀਠੀਆ, ਦਲਜੀਤ ਚੀਮਾ ਅਤੇ ਹੋਰ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਮੁੱਖ ਮੰਤਰੀ ਦਾ ਵੱਡਾ ਐਲਾਨ, ਇਨ੍ਹਾਂ ਲੋਕਾਂ ਦਾ ਬਿਜਲੀ ਦਾ ਬਕਾਇਆ ਬਿੱਲ ਹੋਵੇਗਾ ਮੁਆਫ਼

PunjabKesari

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਭਾਰਤਮਾਲਾ ਪ੍ਰਾਜੈਕਟ ਤਹਿਤ ਪੰਜਾਬ ਭਰ ਦੀਆਂ ਜ਼ਮੀਨਾਂ ਨੂੰ ਸੜਕਾਂ ਦੇ ਨਿਰਮਾਣ ਲਈ ਐਕਵਾਇਰ ਕਰਨ ਦੇ ਮਾਮਲੇ ਅਕਾਲੀ ਦਲ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਉਪ ਮੁੱਖ ਮੰਤਰੀ OP ਸੋਨੀ ਦੇ ਅਸਤੀਫ਼ਾ ਦੇਣ ਦਾ ਪੜ੍ਹੋ ਕੀ ਹੈ ਪੂਰਾ ਸੱਚ

PunjabKesari

ਦੱਸ ਦੇਈਏ ਕਿ ਅਕਾਲੀ ਦਲ ਵੱਲੋਂ ਇਹ ਰੋਸ ਮਾਰਚ ਗੁਰਦੁਆਰਾ ਅੰਬ ਸਾਹਿਬ ਸ਼ੁਰੂ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਇਹ ਰੋਸ ਮਾਰਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰਵਾਨਾ ਹੋਇਆ। ਇਸ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਵੱਲੋਂ ਰੋਸ ਵਜੋਂ ਕਾਲੀਆਂ ਝੰਡੀਆਂ ਹੱਥਾਂ ਵਿੱਚ ਚੁੱਕੀਆਂ ਹੋਈਆਂ ਸਨ। 

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News