ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਅਕਾਲੀ ਆਗੂਆਂ ਵਿਚਾਲੇ ਬੰਦ ਕਮਰਾ ਮੀਟਿੰਗ (ਵੀਡੀਓ)
Saturday, Dec 21, 2024 - 02:09 PM (IST)
ਮਾਛੀਵਾੜਾ ਸਾਹਿਬ (ਵੈੱਬ ਡੈਸਕ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਲੀਡਰਾਂ ਵਿਚਾਲੇ ਬੰਦ ਕਮਰਾ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ, ਪਰਮਜੀਤ ਸਿੰਘ ਸਰਨਾ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਗਰੇਵਾਲ ਹਾਜ਼ਰ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੱਸ Hijack! ਸਹਿਮ ਗਈਆਂ ਸਵਾਰੀਆਂ
ਜਾਣਕਾਰੀ ਮੁਤਾਬਕ ਸ਼ਹੀਦੀ ਦਿਹਾੜਿਆਂ ਕਾਰਨ ਜਥੇਦਾਰ ਗਿਆਨੀ ਰਘਬੀਰ ਸਿੰਘ ਮਾਛੀਵਾੜਾ ਸਾਹਿਬ ਪਹੁੰਚੇ ਹਨ। ਉਕਤ ਅਕਾਲੀ ਆਗੂ ਪਹਿਲਾਂ ਹੀ ਉਨ੍ਹਾਂ ਨਾਲ ਮੁਲਾਕਾਤ ਲਈ ਇੱਥੇ ਮੌਜੂਦ ਸਨ ਤੇ ਉਨ੍ਹਾਂ ਵੱਲੋਂ ਹੁਣ ਜਥੇਦਾਰ ਸਾਹਿਬ ਨਾਲ ਬੰਦ ਕਮਰਾ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਮੀਡੀਆ ਨਾਲ ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਬਦਲਿਆ ਜਾਵੇਗਾ SGPC ਪ੍ਰਧਾਨ! ਧਾਮੀ ਦੀ ਜਗ੍ਹਾ ਇਸ ਆਗੂ ਨੂੰ ਸੌਂਪੀ ਜਾ ਸਕਦੀ ਹੈ ਜ਼ਿੰਮੇਵਾਰੀ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ SGPC ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ 15 ਦਿਨ ਲਈ ਸੇਵਾਵਾਂ ਵਾਪਸ ਲਏ ਜਾਣ ਅਤੇ ਇਸ ਲਈ ਅਪਣਾਏ ਗਏ ਤਰੀਕੇ ਤੋਂ ਕਾਫ਼ੀ ਨਾਰਾਜ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਥੇਦਾਰ ਨੂੰ SGPC ਦੇ ਮੁਲਾਜ਼ਮ ਵਜੋਂ ਨਹੀਂ ਵੇਖਿਆ ਜਾਣਾ ਚਾਹੀਦਾ, ਉਸ ਦੀ ਆਪਣੀ ਸ਼ਖ਼ਸੀਅਤ ਹੈ। ਸੂਤਰਾਂ ਦੀ ਮੰਨੀਏ ਤਾਂ ਅਕਾਲੀ ਆਗੂ ਜਥੇਦਾਰ ਨੂੰ ਸੁਖਬੀਰ ਬਾਦਲ ਤੇ ਹੋਰ ਆਗੂਆਂ ਦੇ ਅਸਤੀਫ਼ੇ ਮਨਜ਼ੂਰ ਕਰਨ ਦੇ ਦਿੱਤੇ ਹੁਕਮ ਬਾਰੇ ਥੋੜ੍ਹਾ ਹੋਰ ਸਮਾਂ ਵੀ ਚਾਹੁੰਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8