ਧਾਰਮਿਕ ਸਜ਼ਾ ਪੂਰੀ ਕਰਨ ਮਗਰੋਂ ਅਕਾਲੀ ਆਗੂਆਂ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਕੀਤੀ ਮੁਲਾਕਾਤ
Thursday, Dec 12, 2024 - 02:30 PM (IST)
ਅੰਮ੍ਰਿਤਸਰ- 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਫੈਸਲੇ ਅਨੁਸਾਰ ਅਕਾਲੀ ਆਗੂਆਂ ਵੱਲੋਂ ਧਾਰਮਿਕ ਸਜ਼ਾ ਪੂਰੀ ਕਰਨ ਤੋਂ ਬਾਅਦ ਅੱਜ ਅਕਾਲੀ ਆਗੂ ਪ੍ਰੇਮ ਸਿੰਘ ਚੰਦੂ ਮਾਜਰਾ, ਸੁਰਜੀਤ ਸਿੰਘ ਰੱਖੜਾ, ਗੁਰ ਪ੍ਰਤਾਪ ਸਿੰਘ ਵਡਾਲਾ ਸਮੇਤ ਕਈ ਅਕਾਲੀ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਲੱਗੀ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਉਹ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਧੰਨਵਾਦ ਕਰਨ ਪਹੁੰਚੇ ਹਨ ਅਤੇ ਜੋ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਇਆ ਗਿਆ ਸੀ, ਪੂਰੀ ਕੌਮ ਨੇ ਉਸ ਫੈਸਲੇ ਨੂੰ ਸਵੀਕਾਰ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਹਵਾਈ ਅੱਡੇ ਤੋਂ ਇਸ ਤਾਰੀਖ ਨੂੰ ਸ਼ੁਰੂ ਹੋਣਗੀਆਂ ਨਵੀਂਆਂ ਉਡਾਣਾਂ
ਉਨ੍ਹਾਂ ਕਿਹਾ ਕਿ ਜੋ ਜਥੇਦਾਰ ਸਾਹਿਬ ਵੱਲੋਂ ਫ਼ੈਸਲਾ ਦਿੱਤਾ ਸੀ ਉਸ ਦੀ ਅਸੀਂ ਪਾਲਨਾ ਕਰਦੇ ਹੋਏ ਅਕਾਲੀ ਦਲ ਸੁਧਾਰ ਲਹਿਰ ਨੂੰ ਵੀ ਕੁਝ ਦਿਨ ਪਹਿਲਾਂ ਸਮੇਟ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਅਸੀਂ ਸਾਰੇ ਇਕੱਠੇ ਹੋਵਾਂਗੇ ਇਸ ਦੇ ਨਾਲ ਹੀ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਉਹਨਾਂ ਨੂੰ ਧਾਰਮਿਕ ਸਜ਼ਾ ਲੱਗੀ ਸੀ ਉਸ ਨੂੰ ਪੂਰਾ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8