ਅਕਾਲੀ ਆਗੂ ਨੂੰ ਹੱਥਕੜੀਆਂ ਲਗਾ ਕੇ ਪੁਲਸ ਨੇ ਘੁਮਾਇਆ (ਵੀਡੀਓ)

06/21/2018 11:36:55 AM

ਅਬੋਹਰ (ਬਿਊਰੋ) - ਅਬੋਹਰ ਦੇ ਇਕ ਅਕਾਲੀ ਆਗੂ 'ਤੇ ਰਾਜਸਥਾਨ ਦੀ ਖਾਦ ਨਾਜਾਇਜ਼ ਤੌਰ 'ਤੇ ਵੇਚਣ ਦੇ ਇਲਜਾਮ 'ਚ ਦਰਜ ਹੋਏ ਮਾਮਲੇ ਦੇ ਚਲੱਦਿਆਂ ਅਕਾਲੀ ਭਾਜਪਾ ਵਰਕਰਾਂ ਨੇ ਸੂਬੇ ਦੀ ਕੈਪਟਨ ਸਰਕਾਰ 'ਤੇ ਝੂਠੇ ਮਾਮਲੇ ਦਰਜ ਕਰਕੇ ਬਦਨਾਮ ਕਰਨ ਦੇ ਇਲਜਾਮ ਲਗਾਏ ਹਨ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਵੋਟਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਦਲੇ ਦੀ ਰਾਜਨੀਤੀ ਨਾ ਕਰਨ ਦੇ ਦਾਅਵੇ ਕੀਤੇ ਗਏ ਸਨ ਪਰ ਵੋਟਾਂ ਤੋਂ ਬਾਅਦ ਇਨ੍ਹਾਂ ਦਾਅਵਿਆਂ ਦੀ ਹੋਲੀ-ਹੋਲੀ ਪੋਲ ਖੁੱਲ੍ਹ ਰਹੀ ਹੈ। ਉਨ੍ਹਾਂ ਇਲਜਾਮ ਲਗਾਇਆ ਹੈ ਕਿ ਇਹ ਸਾਰਾ ਕੁਝ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਇਸ਼ਾਰਿਆਂ 'ਤੇ ਕੀਤਾ ਜਾ ਰਿਹਾ ਹੈ। 
ਉਧਰ ਜਦ ਇਸ ਸਬੰਧੀ ਪੁਲਸ ਅਧਿਕਾਰੀ ਐੱਸ.ਐੱਚ.ਓ. ਬਲਵਿੰਦਰ ਸਿੰਘ ਤੋਂ ਪੁੱਛਿਆਂ ਤਾਂ ਉਨ੍ਹਾਂ ਨੇ ਜਾਂਚ ਦੀ ਗੱਲ ਕਹੀ ਕੇ ਪਲਾ ਝਾੜ ਲਿਆ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਅਕਾਲੀ ਦਲ ਦੇ ਸਰਕਲ ਪ੍ਰਧਾਨ ਖਾਦ ਲੀਡਰ 'ਤੇ ਰਾਜਸਥਾਨ ਤੋਂ ਲਿਆਂਦੀ ਗਈ ਖਾਦ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੇ ਸਬੰਧ 'ਚ ਉਨ੍ਹਾਂ ਨੂੰ ਪੁਲਸ ਵੱਲੋਂ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਨ੍ਹਾਂ ਨੂੰ ਇਕ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ।


Related News