ਮਜੀਠੀਆ ਨੂੰ ਜ਼ਮਾਨਤ ਦੇ ਕੇ ਸੁਪਰੀਮ ਕੋਰਟ ਨੇ ''ਆਪ'' ਸਰਕਾਰ ਦੇ ਝੂਠ ਮਹਿਲ ਨੂੰ ਢਹਿ-ਢੇਰੀ ਕੀਤਾ: ਅਕਾਲੀ ਆਗੂ

Monday, Feb 02, 2026 - 03:26 PM (IST)

ਮਜੀਠੀਆ ਨੂੰ ਜ਼ਮਾਨਤ ਦੇ ਕੇ ਸੁਪਰੀਮ ਕੋਰਟ ਨੇ ''ਆਪ'' ਸਰਕਾਰ ਦੇ ਝੂਠ ਮਹਿਲ ਨੂੰ ਢਹਿ-ਢੇਰੀ ਕੀਤਾ: ਅਕਾਲੀ ਆਗੂ

ਟਾਂਡਾ ਉੜਮੁੜ (ਪਰਮਜੀਤ ਮੋਮੀ)- ਆਮ ਆਦਮੀ ਪਾਰਟੀ ਵੱਲੋਂ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਬਣਾਏ ਗਏ ਝੂਠੇ ਮਹਿਲ ਨੂੰ ਮਾਣਯੋਗ ਸੁਪਰੀਮ ਕੋਰਟ ਨੇ ਮਿੰਟਾਂ ਵਿੱਚ ਹੀ ਢਹਿ-ਢੇਰੀ ਕਰ ਦਿੱਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ, ਦਲਿਤ ਯੂਥ ਆਗੂ ਸਰਬਜੀਤ ਸਿੰਘ ਮੋਮੀ, ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ ਅਤੇ ਸੀਨੀਅਰ ਦਲਿਤ ਆਗੂ ਵਰਿੰਦਰ ਸਿੰਘ ਜੀਆ ਨੱਥਾ ਨੇ ਗੱਲਬਾਤ ਦੌਰਾਨ ਕੀਤਾ।

ਇਹ ਵੀ ਪੜ੍ਹੋ: ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ ਜਦੋਂ ਖੁੱਲ੍ਹੇਗਾ ਵਾਹਘਾ

ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਪੰਜਾਬ 'ਚ ਹਰ ਇਕ ਫਰੰਟ ਤੇ ਫੇਲ੍ਹ ਹੋਈ ਸਰਕਾਰ ਨੇ ਹੁਣ ਤੱਕ ਲੋਕਾਂ 'ਤੇ ਝੂਠੇ ਪਰਚੇ ਕਰਦੇ ਹੋਏ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਇਥੇ ਹੀ ਬੱਸ ਨਹੀਂ ਇਸ ਸਰਕਾਰ ਨੇ ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ਨੂੰ ਵੀ ਦਬਾਉਣ ਦੀ ਕੋਸ਼ਿਸ਼ ਕੀਤੀ ਜੋਕਿ ਮਾਣਯੋਗ ਸੁਪਰੀਮ ਕੋਰਟ ਨੇ ਫੇਲ੍ਹ ਕਰ ਦਿੱਤੀ। ਉਨ੍ਹਾਂ ਕਿਹਾ ਕਿ ਹਰ ਇਕ ਪੱਖ ਤੋਂ ਬੇਕਸੂਰ ਸਾਬਤ ਹੋਏ ਬਿਕਰਮ ਮਜੀਠੀਆ ਨੂੰ 7 ਮਹੀਨੇ ਜੇਲ੍ਹ ਵਿੱਚ ਡੱਕ ਕੇ ਸਰਕਾਰ ਨੇ ਆਪਣੀ ਮਾੜੀ ਕਾਰਗੁਜ਼ਾਰੀ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ 'ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ।

ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ ਦੇ ਕੇਂਦਰ

ਉਕਤ ਆਗੂਆਂ ਨੇ ਹੋਰ ਕਿਹਾ ਕਿ ਹੁਣ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੂਬੇ ਤੋਂ ਚੱਲਦਾ ਕਰਨ ਲਈ ਵਿਧਾਨ ਸਭਾ ਚੋਣਾਂ ਦੀ ਉਡੀਕ ਬੜੀ ਬੇਸਬਰੀ ਨਾਲ ਕਰ ਰਹੇ ਹਨ ਕਿਉਂਕਿ ਸਰਕਾਰ ਦੇ ਇਸ ਕਾਰਜਕਾਲ ਦੌਰਾਨ ਪੰਜਾਬ ਹਰੇਕ ਪੱਖ ਤੋਂ ਬੁਰੀ ਤਰਹਾਂ ਪਿਛੜਿਆ ਹੈ। ਇਸ ਮੌਕੇ ਉਕਤ ਆਗੂਆਂ ਨੇ ਹੋਰ ਕਿਹਾ ਕਿ ਬਿਕਰਮ ਮਜੀਠੀਆ ਦੀ ਰਿਹਾਈ ਹੋਣ ਉਪਰੰਤ ਸ਼੍ਰੋਮਣੀ ਅਕਾਲੀ ਦਲ ਫਿਰ ਤੋਂ ਮਜ਼ਬੂਤ ਹੋ ਹੋਵੇਗਾ ਅਤੇ ਆਮ ਆਦਮੀ ਪਾਰਟੀ ਦੀਆਂ ਵਧੀਕੀਆਂ ਦੇਣ ਲਈ ਪਾਰਟੀ ਵੱਲੋਂ ਨਵੀਆਂ ਨੀਤੀਆਂ ਤਿਆਰ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ: ਗੈਸ-ਸਿਲੰਡਰ ਵਾਲੇ ਖ਼ਪਤਕਾਰਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਸੈਂਕੜੇ ਪਿੰਡ ਹੋਏ ਪ੍ਰਭਾਵਿਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News