ਅਕਾਲੀ ਵਿਧਾਇਕ ਰੋਜ਼ੀ ਬਰਕੰਦੀ ਨੇ ਕੋਰੋਨਾ ''ਤੇ ਪਾਈ ਫ਼ਤਿਹ
Wednesday, Sep 02, 2020 - 12:38 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ) : ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਜਿਨ੍ਹਾਂ ਦੀ 18 ਅਗਸਤ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਉਹ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ 'ਚ ਹੀ ਇਕਾਂਤਵਾਸ ਚੱਲ ਰਹੇ ਸਨ, ਦੇ ਵਿਭਾਗ ਵੱਲੋਂ ਦੁਬਾਰਾ ਲਏ ਗਏ ਨਮੂਨਿਆਂ ਦੇ ਨਤੀਜੇ ਵਿਚ ਰੋਜ਼ੀ ਬਰਕੰਦੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।
ਇਹ ਵੀ ਪੜ੍ਹੋ : ਡੀ. ਸੀ. ਦਫ਼ਤਰ ਤੋਂ ਬਾਅਦ ਹੁਣ ਬਾਘਾਪੁਰਾਣਾ ਦੀ ਤਹਿਸੀਲ 'ਚ ਲੱਗਾ ਖ਼ਾਲਿਸਤਾਨੀ ਝੰਡਾ
ਇਹ ਜਾਣਕਾਰੀ ਖੁਦ ਉਨ੍ਹਾਂ ਫੋਨ 'ਤੇ ਗੱਲਬਾਤ ਕਰਦਿਆਂ ਦਿੱਤੀ ਹੈ। ਵਿਧਾਇਕ ਰੋਜ਼ੀ ਬਰਕੰਦੀ ਨੇ ਦੱਸਿਆ ਕਿ ਘਰ ਅੰਦਰ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪੂਰਨ ਧਿਆਨ ਰੱਖਦਿਆਂ ਕੋਰੋਨਾ 'ਤੇ ਫਤਿਹ ਪਾਈ ਹੈ। ਉਨ੍ਹਾਂ ਦੱਸਿਆ ਕਿ ਉਹ ਜਲਦ ਹੀ ਆਪਣੇ ਹਲਕੇ ਸ੍ਰੀ ਮੁਕਤਸਰ ਸਾਹਿਬ 'ਚ ਵਿਚਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੁੱਦਾ ਫ਼ਿਰ ਤੋਂ ਚੁੱਕਣਗੇ।
ਇਹ ਵੀ ਪੜ੍ਹੋ : ਕੋਰੋਨਾ ਕਾਰਣ ਠੱਪ ਹੋਇਆ ਕੰਮ ਤਾਂ ਕਰਨ ਲੱਗਾ ਮਜ਼ਦੂਰੀ, ਇੰਝ ਆਈ ਮੌਤ ਕਿ ਸੋਚਿਆ ਨਾ ਸੀ
ਵਿਧਾਇਕ ਰੋਜ਼ੀ ਬਰਕੰਦੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ, ਸਗੋਂ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕਰਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਪੁਲਸ ਨੇ ਨਾਕੇ 'ਤੇ ਨੌਜਵਾਨ ਦੇ ਜੜਿਆ ਥੱਪੜ, ਫਿਰ ਅੱਗੋਂ ਸੇਰ ਨੂੰ ਟੱਕਰਿਆ ਸਵਾ ਸੇਰ