ਪੰਜਾਬ 'ਚ 'ਕੋਰੋਨਾ' ਦਾ ਭੜਥੂ, ਕਾਂਗਰਸੀ ਮੰਤਰੀ ਤੋਂ ਬਾਅਦ ਹੁਣ 'ਅਕਾਲੀ ਵਿਧਾਇਕ' ਹੋਇਆ ਸ਼ਿਕਾਰ

08/17/2020 12:27:07 PM

ਲੁਧਿਆਣਾ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਪੂਰੀ ਤਰ੍ਹਾਂ ਭੜਥੂ ਪਾਇਆ ਹੋਇਆ ਹੈ ਅਤੇ ਸਿਆਸੀ ਲੋਕ ਵੀ ਇਸ ਬੀਮਾਰੀ ਦੀ ਲਪੇਟ 'ਚ ਆ ਰਹੇ ਹਨ। ਬੀਤੇ ਦਿਨ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਹੁਣ ਅਕਾਲੀ ਵਿਧਾਇਕ ਵੀ ਇਸ ਭਿਆਨਕ ਮਹਾਮਾਰੀ ਦਾ ਸ਼ਿਕਾਰ ਹੋ ਗਿਆ ਹੈ।

ਇਹ ਵੀ ਪੜ੍ਹੋ : ਹੁਣ ਚੰਡੀਗੜ੍ਹ ਤੋਂ ਚੇਨੱਈ ਦਾ ਸਫ਼ਰ ਹੋਇਆ ਸੌਖਾ, 'ਸਿੱਧੀ ਉਡਾਣ' ਸ਼ੁਰੂ

ਲੁਧਿਆਣਾ ਜ਼ਿਲ੍ਹੇ ਦੇ ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੀ ਪੁਸ਼ਟੀ ਖੁਦ ਮਨਪ੍ਰੀਤ ਸਿੰਘ ਇਆਲੀ ਵੱਲੋਂ ਫੇਸਬੁੱਕ ਦੇ ਮਾਧਿਅਮ ਰਾਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕਿਸੇ ਹੋਰ ਨਾਲ ਰਹਿ ਰਹੀ ਸੀ ਪਤਨੀ, ਖਫ਼ਾ ਹੋਏ ਪਤੀ ਨੇ ਦਿੱਤੀ ਦਰਦਨਾਕ ਮੌਤ

ਮਨਪ੍ਰੀਤ ਸਿੰਘ ਇਆਲੀ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਲਿਖਿਆ ਹੈ ਕਿ ਉਹ ਸਭ ਨੂੰ ਦੱਸਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਉਨ੍ਹਾਂ ਨੂੰ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦੇ ਹਲਕੇ ਲੱਛਣ ਦਿਖਾਈ ਦੇ ਰਹੇ ਸਨ, ਜਿਸ ਕਾਰਨ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵੱਡਾ ਐਲਾਨ, 12ਵੀਂ ਤੱਕ ਹੋਵੇਗੀ 'ਮੁਫ਼ਤ ਪੜ੍ਹਾਈ'

ਵਿਧਾਇਕ ਇਆਲੀ ਨੇ ਲਿਖਿਆ ਕਿ ਇਸ ਸਮੇਂ ਉਹ ਇਕਾਂਤਵਾਸ 'ਚ ਹਨ ਅਤੇ ਬਿਲਕੁਲ ਤੰਦਰੁਸਤ ਹਨ ਅਤੇ ਜਲਦੀ ਹੀ ਲੋਕਾਂ ਦੀ ਸੇਵਾ 'ਚ ਹਾਜ਼ਰ ਹੋ ਜਾਣਗੇ। ਉਨ੍ਹਾਂ ਨੇ ਲਿਖਿਆ ਕਿ ਉਨ੍ਹਾਂ ਦਾ ਮੋਬਾਇਲ ਫੋਨ ਹਰ ਸਮੇਂ ਖੁੱਲ੍ਹਾ ਹੈ ਅਤੇ ਜੇਕਰ ਕਿਸੇ ਨੇ ਕੋਈ ਕੰਮ ਕਰਵਾਉਣਾ ਹੈ ਤਾਂ ਉਹ ਉਨ੍ਹਾਂ ਫੋਨ 'ਤੇ ਸੰਪਰਕ ਕਰ ਸਕਦਾ ਹੈ।

 

Babita

This news is Content Editor Babita