ਅਕਾਲੀਆਂ ਦੇ ਘਰਾਂ 'ਚ ਪੁਲਸ ਦੀ ਰੇਡ, ਕਈ ਹੋਏ ਇਧਰ-ਉਧਰ
Friday, Nov 07, 2025 - 10:45 AM (IST)
ਝਬਾਲ (ਨਰਿੰਦਰ) : ਤਰਨਤਾਰਨ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਕਈ ਘਰਾਂ ਵਿਚ ਅੱਜ ਸਵੇਰੇ ਤੜਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੇ ਘਰਾ ਵਿਚ ਪੰਜਾਬ ਪੁਲਸ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਗਈ ।ਜਿਸ 'ਤੇ ਪੁਲਸ ਨੇ ਦੋਦੇ ਪਿੰਡ ਦਾ ਸਰਪੰਚ ਸੋਨੂੰ ਬਰਾੜ, ਪਿੰਡ ਭੁੱਚਰ ਦਾ ਸਾਬਕਾ ਸਰਪੰਚ ਬਲਵਿੰਦਰ ਸਿੰਘ ਅਤੇ ਤਰਨਤਾਰਨ ਤੋਂ ਸ਼ਾਮ ਲਾਲ ਨੂੰ ਗ੍ਰਿਫਤਾਰ ਕਰ ਲਿਆ ਜਦੋਂ ਕਿ ਅੱਡਾ ਝਬਾਲ ਵਿਖੇ ਪੂਰਨ ਸਿੰਘ, ਸਾਬਕਾ ਸਰਪੰਚ ਅਜਮੇਰ ਸਿੰਘ ਸਮੇਤ ਬਹੁਤ ਸਾਰੇ ਅਕਾਲੀ ਆਗੂ ਪੁਲਸ ਦੀ ਛਾਪੇਮਾਰੀ ਤੋਂ ਪਹਿਲਾਂ ਪੁਲਸ ਦੀ ਗ੍ਰਿਫਤਾਰੀ ਤੋਂ ਬਚ ਕੇ ਆਸੇ ਪਾਸੇ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਚਾਰ ਜ਼ਿਲ੍ਹਿਆਂ ਲਈ ਅਹਿਮ ਖ਼ਬਰ, 8 ਨਵੰਬਰ ਨੂੰ...
ਪੁਲਸ ਦੀ ਇਸ ਕਾਰਵਾਈ 'ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਅਤੇ ਹੋਰ ਅਕਾਲੀ ਆਗੂਆਂ ਨੇ ਕਿਹਾ ਕਿ ਅਸਲ ਵਿਚ ਪੰਜਾਬ ਸਰਕਾਰ ਨੂੰ ਆਪਣੀ ਹਾਰ ਸਪੱਸ਼ਟ ਨਜ਼ਰ ਆ ਰਹੀ ਹੈ ਜਿਸ ਕਰਕੇ ਹੁਣ ਅਜਿਹੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪੁਲਸ ਵੱਲੋਂ ਅਕਾਲੀ ਵਰਕਰਾਂ ਦੀ ਕੀਤੀ ਜਾ ਰਹੀ ਫੜੋਫੜੀ ਦੀ ਸਖ਼ਤ ਨਿੰਦਿਆ ਕਰਦਿਆਂ ਕਿਹਾ ਕਿ ਇਸ ਨਾਲ ਅਕਾਲੀ ਵਰਕਰ ਡਰਨਗੇ ਨਹੀਂ ਸਗੋਂ ਪਹਿਲਾਂ ਨਾਲੋਂ ਜ਼ਿਆਦਾ ਹਿੰਮਤ ਉਤਸ਼ਾਹ ਨਾਲ ਵੋਟਾਂ ਪਾ ਕੇ ਇਸ ਧੱਕੇਸ਼ਾਹੀ ਦਾ ਜਵਾਬ ਦੇਣਗੇ।
ਇਹ ਵੀ ਪੜ੍ਹੋ : ਬੱਸ ਅੱਡੇ ਦੇ ਵੱਖ-ਵੱਖ ਹਿੱਸਿਆਂ ਨੂੰ ਠੇਕੇ 'ਤੇ ਦੇਣ ਦੇ ਮਾਮਲੇ 'ਤੇ ਪੰਜਾਬ ਸਰਕਾਰ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
