ਅਕਾਲੀ ਵਰਕਰਾਂ ਦੀ ਪੁਲਸ ਦੇ ਨਾਲ ਹੋਈ ਧੱਕਾ-ਮੁੱਕੀ

Thursday, Aug 03, 2017 - 07:07 PM (IST)

ਅਕਾਲੀ ਵਰਕਰਾਂ ਦੀ ਪੁਲਸ ਦੇ ਨਾਲ ਹੋਈ ਧੱਕਾ-ਮੁੱਕੀ

ਜਲੰਧਰ(ਬੁਲੰਦ)— ਪੰਜਾਬ 'ਚ ਕਾਂਗਰਸ ਸਰਕਾਰ ਬਣਦੇ ਹੀ ਪਿਛੜੀਆਂ ਸ਼੍ਰੇਣੀਆਂ (ਬੀ.ਸੀ) ਨੂੰ ਦਿੱਤੇ ਜਾਣ ਵਾਲੇ ਮੁਫਤ ਬਿਜਲੀ ਯੂਨਿਟ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਇਸੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ. ਵਿੰਗ ਵੱਲੋਂ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ 'ਚ ਜ਼ਿਲਾ ਪ੍ਰਸ਼ਾਸਨ ਕੰਪਲੈਕਸ 'ਚ ਡੀ. ਸੀ. ਦਫਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ 'ਤੇ ਡੀ. ਸੀ. ਨੂੰ ਮੰਗ ਪੱਤਰ ਦੇਣ ਲਈ ਅੱਗੇ ਵੱਧ ਰਹੇ ਅਕਾਲੀ ਵਰਕਰਾਂ ਦੇ ਨਾਲ ਧੱਕਾ-ਮੁੱਕੀ ਵੀ ਹੋਈ। ਇਸ ਮੌਕੇ ਕਿਸ਼ਨਪੁਰਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਪਿਛੜੀਆਂ ਸ਼੍ਰੇਣੀਆਂ ਦੇ ਲਈ ਮੁਫਤ ਬਿਜਲੀ ਦੀ ਯੋਜਨਾ ਇਸ ਲਈ ਲਾਗੂ ਕੀਤੀ ਸੀ ਤਾਂਕਿ ਗਰੀਬ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ ਪਰ ਕੈਪਟਨ ਅਮਰਿੰਦਰ ਸਰਕਾਰ ਨੇ ਆਉਂਦੇ ਹੀ ਇਹ ਯੋਜਨਾ ਬੰਦ ਕਰਕੇ ਲੋਕਾਂ ਦੇ ਨਾਲ ਧੱਕਾ ਮੁੱਕੀ ਕੀਤੀ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਜ਼ਿਲਾ ਪ੍ਰਧਾਨ ਨੂੰ ਮੰਗ ਕੀਤੀ ਕਿ ਮੁਫਤ ਬਿਜਲੀ ਦੀ ਯੋਜਨਾ ਪਿਛੜੀਆਂ ਸ਼੍ਰੇਣੀਆਂ ਦੇ ਲਈ ਦੁਬਾਰਾ ਸ਼ੁਰੂ ਕੀਤੀ ਜਾਵੇ ਪਰ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਰਣਜੀਤ ਸਿੰਘ, ਨਿਰਮਲ ਸਿੰਘ, ਬਲਜੀਤ ਸਿੰਘ, ਜਸਵਿੰਦਰ ਸਿੰਘ ਆਦਿ ਮੌਜੂਦ ਸਨ।


Related News