ਬਟਾਲਾ ''ਚ ਅਕਾਲੀ ਵਰਕਰ ਦੀ ਮੌਤ, ਪਰਿਵਾਰ ਨੇ ਲਗਾਏ ਗੰਭੀਰ ਦੋਸ਼

05/22/2017 12:23:43 PM

ਬਟਾਲਾ : ਬਟਾਲਾ ਦੇ ਪਿੰਡ ਬਿਜਲੀਵਾਲ ''ਚ ਇਕ ਅਕਾਲੀ ਵਰਕਰ ਦੀ ਮੌਤ ਹੋ ਗਈ। ਮ੍ਰਿਤਕ ਬਿਕਰਮਜੀਤ ਸਿੰਘ (50) ਦੇ ਪਰਿਵਾਰਕ ਮੈਂਬਰਾਂ ਨੇ ਗੁਆਂਢ ''ਚ ਰਹਿਣ ਵਾਲੇ ਕਾਂਗਰਸ ਪਾਰਟੀ ਨਾਲ ਸੰਬੰਧਤ ਲੋਕਾਂ ''ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਕਤ ਲੋਕਾਂ ਨਾਲ ਬਿਕਰਮਜੀਤ ਦੀ ਕਿਸੇ ਗੱਲ ''ਤੇ ਤਕਰਾਰ ਹੋ ਗਈ, ਜਿਸ ਤੋਂ ਬਾਅਦ ਉਕਤ ਲੋਕਾਂ ਨੇ ਉਨ੍ਹਾਂ ਦੇ ਘਰ ਆ ਕੇ ਬਿਕਰਮਜੀਤ ਦੀ ਕੁੱਟਮਾਰ ਕਰ ਦਿੱਤੀ ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ''ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ''ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਆਖੀ ਹੈ।


Gurminder Singh

Content Editor

Related News