ਕਾਂਗਰਸੀ ਆਗੂ ਮਜੀਠੀਆ ’ਤੇ ਜਾਨਲੇਵਾ ਹਮਲਾ, ਚਲਾਈਆਂ ਗੋਲ਼ੀਆਂ
Saturday, Aug 28, 2021 - 09:50 PM (IST)
ਅੰਮ੍ਰਿਤਸਰ/ਮਜੀਠਾ (ਸੁਮਿਤ ਖੰਨਾ) : ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਂਗਰਸ ਦੇ ਇੰਚਾਰਜ ਜੱਗਾ ਮਜੀਠੀਆ ਦੇ ਪੁੱਤਰ ਆਕਾਸ਼ ਮਜੀਠੀਆ ਜੋ ਕਿ ਪੰਜਾਬ ਯੂਥ ਕਾਂਗਰਸ ਦੇ ਜਨਰਲ ਸੈਕਟਰੀ ਵੀ ਹਨ ਦੀ ਗੱਡੀ ’ਤੇ ਹਮਲਾਵਰਾਂ ਨੇ ਹਮਲਾ ਕਰਦੇ ਹੋਏ ਗੋਲੀਆਂ ਚਲਾ ਦਿੱਤੀਆਂ। ਇਸ ਮੌਕੇ ਚੰਗੀ ਗੱਲ ਇਹ ਰਹੀ ਕਿ ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਹਮਲਾਵਰ ਭੱਜਦੇ ਵਿਖਾਈ ਦਿੱਤੇ ਹਾਲਾਂਕਿ ਗੋਲੀ ਚਲਾਉਂਦੇ ਸਮੇਂ ਹਮਲਾਵਰ ਕੈਮਰੇ ’ਚ ਨਹੀਂ ਦਿਖਾਈ ਪਰ ਪਰ ਗੋਲ਼ੀ ਚੱਲਣ ਦੀ ਆਵਾਜ਼ ਸੀ. ਸੀ. ਟੀ. ਵੀ.ਕੈਮਰੇ ਦੇ ਨਾਲ ਲੱਗੇ ਸਾਊਂਡ ਰਿਕਾਰਡਰ ਵਿਚ ਰਿਕਾਰਡ ਹੋ ਗਈ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਅਕਾਸ਼ ਮਜੀਠੀਆ ਨੇ ਦੱਸਿਆ ਕਿ ਉਹ ਆਪਣੇ ਪਿਤਾ ਜੱਗਾ ਮਜੀਠੀਆ ਦੀ ਗੱਡੀ ਲੈ ਕੇ ਆਪਣੇ ਦੋਸਤਾਂ ਨੂੰ ਕਿਤੇ ਛੱਡਣ ਜਾ ਰਿਹਾ ਸੀ ਕਿ ਅਚਾਨਕ ਉਨ੍ਹਾਂ ਦੀ ਗੱਡੀ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਹਾਲਾਂਕਿ ਇਹ ਹਮਲਾ ਆਕਾਸ਼ ਮਜੀਠੀਆ ’ਤੇ ਕੀਤਾ ਗਿਆ ਹੈ ਜਾਂ ਉਨ੍ਹਾਂ ਦੇ ਪਿਤਾ ਜੱਗਾ ਮਜੀਠੀਆ ’ਤੇ ਇਹ ਅਜੇ ਤਕ ਸਪੱਸ਼ਟ ਨਹੀਂ ਹੋ ਸਕਿਆ ਹੈ ਕਿਉਂਕਿ ਆਕਾਸ਼ ਮਜੀਠੀਆ ਆਪਣੇ ਪਿਤਾ ਗੱਡੀ ਲੈ ਕੇ ਘਰੋਂ ਨਿਕਲੇ ਸਨ।
ਇਹ ਵੀ ਪੜ੍ਹੋ : ਕਾਂਗਰਸ ’ਚ ਵਧੇ ‘ਸਿਆਸੀ ਪਾਰੇ’ ਦਰਮਿਆਨ ਪਰਗਟ ਸਿੰਘ ਦੇ ਘਰ ਪਹੁੰਚੇ ਨਵਜੋਤ ਸਿੱਧੂ
ਦੂਜੇ ਪਾਸੇ ਜੱਗਾ ਮਜੀਠੀਆ ਦਾ ਕਹਿਣਾ ਹੈ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਨੇੜਲੇ ਪਿੰਡਾਂ ’ਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਸਨ। ਉਨ੍ਹਾਂ ਨੂੰ ਫੋਨ ’ਤੇ ਜਾਣਕਾਰੀ ਮਿਲੀ ਕਿ ਉਨ੍ਹਾਂ ਦੇ ਪੁੱਤਰ ’ਤੇ ਹਮਲਾ ਹੋਇਆ ਹੈ। ਜਿਸ ਤੋਂ ਬਾਅਦ ਉਨ੍ਹਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਅਤੇ ਮੌਕੇ ’ਤੇ ਪੁਲਸ ਨੇ ਪਹੁੰਚ ਕੇ ਬਿਆਨ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਜੱਗਾ ਮਜੀਠੀਆ ਨੇ ਕਿਹਾ ਕਿ ਉਹ ਇਸ ਤਰ੍ਹਾਂ ਦੀਆਂ ਵਾਰਦਾਤਾਂ ਨਾਲ ਡਰਨ ਵਾਲੇ ਨਹੀਂ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਉਹ ਬਿਕਰਮ ਸਿੰਘ ਮਜੀਠੀਆ ਦੇ ਸਾਹਮਣੇ ਜ਼ਰੂਰ ਲੜਣਗੇ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਵਧੀ ਤਲਖ਼ੀ, ਨਵਜੋਤ ਸਿੱਧੂ ਨੇ ਕਿਹਾ ਇੱਟ ਨਾਲ ਇੱਟ ਖੜਕਾ ਦਿਆਂਗਾ
ਕੀ ਕਹਿਣਾ ਹੈ ਪੁਲਸ ਦਾ
ਉਧਰ ਇਸ ਸਾਰੇ ਮਾਮਲੇ ’ਤੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਾਂਗਰਸੀ ਨੇਤਾ ਜੱਗਾ ਮਜੀਠੀਆ ਦੇ ਪੁੱਤਰ ਅਕਾਸ਼ ਮਜੀਠੀਆ ’ਤੇ ਕਿਸੇ ਨੇ ਜਾਨਲੇਵਾ ਹਮਲਾ ਕੀਤਾ ਹੈ। ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਆਕਾਸ਼ ਮਜੀਠੀਆ ਅਤੇ ਜੱਗਾ ਮਜੀਠੀਆ ਦੇ ਬਿਆਨ ਕਲਮਬੰਦ ਕਰ ਲਏ ਹਨ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ਫੂਟੇਜ ਖੰਘਾਲੀ ਜਾ ਰਹੀ ਹੈ, ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?