ਡਾ. ਮਨਮੋਹਨ ਸਿੰਘ ਦੀ ਸਿਹਤਯਾਬੀ ਲਈ ਸ੍ਰੀ ਭੈਣੀ ਸਾਹਿਬ ਵਿਖੇ ਆਖੰਡ ਪਾਠ ਆਰੰਭ
Monday, May 11, 2020 - 11:56 PM (IST)

ਲੁਧਿਆਣਾ, (ਜ. ਬ.)- ਵਿਸ਼ਵ ਪ੍ਰਸਿੱਧ ਅਰਥਸ਼ਾਸਤਰੀ ਵਜੋਂ ਜਾਣੇ ਜਾਂਦੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੋ ਬੀਤੀ ਰਾਤ ਸਿਹਤ ਖ਼ਰਾਬ ਹੋਣ ਕਾਰਣ ਦਿੱਲੀ ਦੇ ਏਮਜ ਹਸਪਤਾਲ ਵਿਖੇ ਜੇਰੇ ਇਲਾਜ ਹਨ। ਉਨ੍ਹਾਂ ਦੀ ਸਿਹਤਯਾਬੀ ਲਈ ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਜੀ ਵੱਲੋਂ ਕਾਮਣਾ ਕੀਤੀ ਗਈ ਅਤੇ ਸ੍ਰੀ ਭੈਣੀ ਸਾਹਿਬ ਵਿਖੇ ਤਿੰਨ ਸ੍ਰੀ ਆਖੰਡ ਪਾਠ ਆਰੰਭ ਕੀਤੇ ਗਏ ਹਨ। ਸੇਵਕ ਕਰਤਾਰ ਸਿੰਘ, ਸੂਬਾ ਬਲਵਿੰਦਰ ਸਿੰਘ ਤੇ ਪ੍ਰੈਸ ਸਕੱਤਰ ਲਖਵੀਰ ਬੱਦੋਵਾਲ ਨੇ ਦੱਸਿਆ ਪਾਠਾਂ ਦੇ ਭੋਗ 13 ਨੂੰ ਪਾਏ ਜਾਣਗੇ।