ਜੈਤੋ ਦੀ ਧੀ ਅਕਸ਼ਿਤਾ ਕਟਾਰੀਆ ਬਣੀ ਜੱਜ, 8ਵੀਂ ਜਮਾਤ 'ਚ ਦੇਖਿਆ ਸੁਪਨਾ ਅੱਜ ਹੋਇਆ ਪੂਰਾ
Thursday, Oct 12, 2023 - 08:42 PM (IST)
ਜੈਤੋ (ਰਘੂਨੰਦਨ ਪਰਾਸ਼ਰ) : ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਹਾਲ ਹੀ 'ਚ ਐਲਾਨੇ ਗਏ ਨਤੀਜੇ ਵਿੱਚ ਜੈਤੋ ਦੇ ਅੰਮ੍ਰਿਤ ਲਾਲ ਕਟਾਰੀਆ ਦੀ ਧੀ ਅਕਸ਼ਿਤਾ ਕਟਾਰੀਆ ਨੇ ਪੀ.ਸੀ.ਐੱਸ. ਜੁਡੀਸ਼ੀਅਲ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਉਸ ਨੇ ਸਥਾਨਕ ਡੀ.ਏ.ਵੀ. ਸਕੂਲ ਜੈਤੋ ਤੋਂ 12ਵੀਂ ਜਮਾਤ ਪਾਸ ਕੀਤੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਕਾਨੂੰਨ ਵਿਭਾਗ ਵਿੱਚ 5 ਸਾਲ ਦਾ ਏਕੀਕ੍ਰਿਤ ਲਾਅ ਕੋਰਸ ਪੂਰਾ ਕਰਨ ਤੋਂ ਬਾਅਦ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਪੀ.ਸੀ.ਐੱਸ. ਜੁਡੀਸ਼ੀਅਲ ਪ੍ਰੀਖਿਆ ਲਈ ਤਿਆਰੀ ਕੀਤੀ।
ਇਹ ਵੀ ਪੜ੍ਹੋ : ਭਾਰਤੀ ਖੇਤਰ 'ਚ ਦਾਖਲ ਪਾਕਿਸਤਾਨੀ ਡਰੋਨ 3 ਕਿਲੋ ਤੋਂ ਵੱਧ ਹੈਰੋਇਨ ਸਮੇਤ ਬਰਾਮਦ
8ਵੀਂ ਅਤੇ 9ਵੀਂ ਜਮਾਤ ਤੋਂ ਜੱਜ ਬਣਨ ਦਾ ਸੁਪਨਾ ਦੇਖ ਰਹੀ ਅਕਸ਼ਿਤਾ ਕਟਾਰੀਆ ਨੇ ਆਪਣੇ ਅਧਿਆਪਕਾਂ, ਮਾਪਿਆਂ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਵਿਧਾਇਕ ਅਮੋਲਕ ਸਿੰਘ ਅਤੇ ਯੂਨੀਵਰਸਿਟੀ ਕਾਲਜ ਜੈਤੋ ਦੇ ਪ੍ਰੋਫੈਸਰ ਡਾ. ਪਰਮਿੰਦਰ ਸਿੰਘ ਤੱਗੜ ਨੇ ਅਕਸ਼ਿਤਾ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ ਇਲਾਕੇ ਦੇ ਲੋਕਾਂ ਦਾ ਮਾਣ ਵਧਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8