ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ ''ਚ ਵਧਿਆ ਪਾਣੀ, ਕੰਟੋਰਲ ਰੂਮ ਕਰ ''ਤੇ ਸਥਾਪਤ

Tuesday, Aug 26, 2025 - 04:39 PM (IST)

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ ''ਚ ਵਧਿਆ ਪਾਣੀ, ਕੰਟੋਰਲ ਰੂਮ ਕਰ ''ਤੇ ਸਥਾਪਤ

ਹੁਸ਼ਿਆਰਪੁਰ (ਘੁੰਮਣ)- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਅਤੇ ਜ਼ਿਲ੍ਹੇ ਵਿਚ ਹੋਈ ਬਾਰਿਸ਼ ਕਾਰਨ ਪੌਂਗ ਡੈਮ ਵਿਚ ਪਾਣੀ ਦਾ ਵਹਾਅ ਲਗਾਤਾਰ ਵਧਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੀ. ਬੀ. ਐੱਮ. ਬੀ. ਅਤੇ ਜਲ ਸਰੋਤ ਵਿਭਾਗ ਨਾਲ ਲਗਾਤਾਰ ਤਾਲਮੇਲ ਵਿਚ ਹੈ ਅਤੇ ਪ੍ਰਾਪਤ ਤਕਨੀਕੀ ਜਾਣਕਾਰੀ ਦੇ ਆਧਾਰ 'ਤੇ ਡਿਸਚਾਰਜ ਨੂੰ ਸਾਵਧਾਨੀ ਅਤੇ ਤਕਨੀਕੀ ਤੌਰ 'ਤੇ ਕੰਟਰੋਲ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਚੱਕੀ ਨਦੀ ਵਿਚ ਅਚਾਨਕ ਪਾਣੀ ਦਾ ਵਹਾਅ ਬਹੁਤ ਜ਼ਿਆਦਾ ਹੋਣ ਕਾਰਨ ਮੁਕੇਰੀਆਂ ਦੇ ਪਿੰਡ ਮੋਤਲਾ, ਮਹਿਤਾਬਪੁਰ ਅਤੇ ਹਲੇੜ ਜਨਾਰਦਨ ਪਿੰਡਾਂ  ਵਿਚ ਕੁਝ ਥਾਵਾਂ 'ਤੇ ਪਾੜ ਪੈ ਗਏ ਸਨ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਡਰੇਨੇਜ, ਮਨਰੇਗਾ ਅਤੇ ਹੋਰ ਸਬੰਧਤ ਵਿਭਾਗਾਂ ਦੀਆਂ ਟੀਮਾਂ ਨੂੰ ਮੌਕੇ 'ਤੇ ਤਾਇਨਾਤ ਕੀਤਾ ਗਿਆ। ਉਨ੍ਹਾਂ ਖ਼ੁਦ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕੀਤਾ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ

PunjabKesari

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਆਸ ਦਰਿਆ ਅਤੇ ਇਸ ਦੇ ਆਲੇ-ਦੁਆਲੇ ਦੇ ਨੀਵੇਂ ਇਲਾਕਿਆਂ ਵਿਚ ਨਾ ਜਾਣ ਅਤੇ ਉੱਥੇ ਨਹਾਉਣ ਜਾਂ ਸੈਲਫੀ ਲੈਣ ਵਰਗੀਆਂ ਗਤੀਵਿਧੀਆਂ ਤੋਂ ਬਚਣ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ 'ਤੇ ਇਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜੋ ਹਫ਼ਤੇ ਦੇ ਸੱਤੇ ਦਿਨ 24 ਘੰਟੇ ਕੰਮ ਕਰਦਾ ਹੈ। ਇਸ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-220412 ਹੈ, ਜਦੋਂ ਕਿ ਤਹਿਸੀਲ ਪੱਧਰ 'ਤੇ ਵੀ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਤਹਿਸੀਲ ਹੁਸ਼ਿਆਰਪੁਰ ਦਾ ਨੰਬਰ 01882-244175, ਗੜ੍ਹਸ਼ੰਕਰ 01884-282026, ਦਸੂਹਾ 01883-506268, ਟਾਂਡਾ 01886-512952 ਅਤੇ ਮੁਕੇਰੀਆਂ ਦਾ 01883-244310 ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾਗਰਿਕ ਕਿਸੇ ਵੀ ਐਮਰਜੈਂਸੀ ਜਾਂ ਜਾਣਕਾਰੀ ਲਈ ਇਨ੍ਹਾਂ ਕੰਟਰੋਲ ਰੂਮ ਨੰਬਰਾਂ 'ਤੇ ਤੁਰੰਤ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ 24 ਘੰਟੇ ਡਿਊਟੀ 'ਤੇ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਅਸਮਾਨ ਤੋਂ ਆਫ਼ਤ ਦੀ ਬਾਰਿਸ਼! ਹੁਸ਼ਿਆਰਪੁਰ ਵਿਖੇ 12 ਤੋਂ ਵੱਧ ਪਿੰਡਾਂ ਦਾ ਸੰਪਰਕ ਟੁੱਟਿਆ, ਬਣੇ ਟਾਪੂ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਲਗਾਤਾਰ ਪ੍ਰਭਾਵਿਤ ਪਰਿਵਾਰਾਂ ਦੇ ਸੰਪਰਕ ਵਿਚ ਹੈ ਅਤੇ ਪ੍ਰਭਾਵਿਤ ਥਾਵਾਂ 'ਤੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਪਸ਼ੂਆਂ ਦਾ ਚਾਰਾ, ਪੀਣ ਵਾਲਾ ਪਾਣੀ ਅਤੇ ਕਲੋਰੀਨ ਦੀਆਂ ਗੋਲ਼ੀਆਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਮਾਲ ਵਿਭਾਗ ਦੀਆਂ ਟੀਮਾਂ ਪ੍ਰਭਾਵਿਤ ਘਰਾਂ ਦਾ ਤੁਰੰਤ ਮੁਲਾਂਕਣ ਕਰ ਰਹੀਆਂ ਹਨ ਤਾਂ ਜੋ ਯੋਗ ਪਰਿਵਾਰਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਪ੍ਰਭਾਵਿਤ ਲੋਕਾਂ ਨੂੰ ਲਗਾਤਾਰ ਰਾਸ਼ਨ ਅਤੇ ਹੋਰ ਜ਼ਰੂਰੀ ਸਮੱਗਰੀ ਪ੍ਰਦਾਨ ਕਰ ਰਹੀ ਹੈ। ਇਸ ਦੇ ਨਾਲ ਹੀ ਬਾਬਾ ਦੀਪ ਸਿੰਘ ਵੈਲਫੇਅਰ ਸੁਸਾਇਟੀ ਸਮੇਤ ਕਈ ਸਮਾਜਿਕ ਸੰਸਥਾਵਾਂ ਵੀ ਰਾਹਤ ਕਾਰਜਾਂ ਵਿਚ ਸਰਗਰਮ ਹਨ। ਉਨ੍ਹਾਂ ਜ਼ਿਲ੍ਹੇ ਦੀਆਂ ਹੋਰਨਾਂ ਸਮਾਜਿਕ ਅਤੇ ਸਵੈ-ਇਛੁੱਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਰੈੱਡ ਕਰਾਸ ਸੁਸਾਇਟੀ ਨਾਲ ਤਾਲਮੇਲ ਕਰਨ ਅਤੇ ਪ੍ਰਸ਼ਾਸਨ ਦੀ ਮਦਦ ਕਰਨ, ਤਾਂ ਜੋ ਰਾਹਤ ਸਮੱਗਰੀ ਬਰਾਬਰ ਵੰਡੀ ਜਾ ਸਕੇ।

ਉਨ੍ਹਾਂ ਕਿਹਾ ਕਿ ਪਿਛਲੇ 10 ਦਿਨਾਂ ਤੋਂ ਟਾਂਡਾ ਇਲਾਕੇ ਦੇ ਅਬਦੁੱਲਾਪੁਰ, ਰੜਾ ਅਤੇ ਫਤਿਹਪੁਰ ਕੁੱਲਾ ਵਿਖੇ ਨੈਸ਼ਨਲ ਹਾਈਵੇਅ ਦੇ ਪੁਲ ਦੇ ਗਾਈਡ ਬੰਨ੍ਹ ਵਿਚ ਸਮੱਸਿਆ ਆਉਣ ਕਾਰਨ ਪਾਣੀ ਦਾਖ਼ਲ ਹੋ ਗਿਆ ਸੀ। ਇਨ੍ਹਾਂ ਥਾਵਾਂ ’ਤੇ ਵੀ ਟੀਮਾਂ ਤਾਇਨਾਤ ਕੀਤੀਆਂ ਗਈਆ ਹਨ ਅਤੇ ਅਤੇ 24 ਘੰਟੇ ਨਿਗਰਾਨੀ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਰਾਹਤ ਕਾਰਜਾਂ ਵਿਚ ਕੋਈ ਕਮੀ ਨਾ ਰਹੇ।

ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਬਾਰਿਸ਼ ਨਾਲ ਹਰ ਪਾਸੇ ਤਬਾਹੀ! ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ, ਇਸ ਇਲਾਕੇ ਦਾ ਧੁੱਸੀ ਬੰਨ੍ਹ ਟੁੱਟਿਆ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਰਾਹਤ ਅਤੇ ਪੁਨਰਵਾਸ ਕਾਰਜਾਂ ਵਿਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਸਰਕਾਰ ਵੱਲੋਂ ਲੋੜੀਂਦੇ ਫੰਡ ਉਪਲੱਬਧ ਕਰਵਾਏ ਗਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਫ਼ਤ ਪ੍ਰਬੰਧਨ ਰਾਹਤ ਫੰਡ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਭਾਵਿਤ ਇਲਾਕਿਆਂ ਵਿਚ ਨੁਕਸਾਨ ਦਾ ਮੁਲਾਂਕਣ ਇਕੋ ਸਮੇਂ ਕੀਤਾ ਜਾ ਰਿਹਾ ਹੈ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲ ਸਕੇ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਰੁੜ ਗਿਆ ਪੰਜਾਬ ਦੇ ਮੇਨ ਹਾਈਵੇਅ ਦਾ ਇਕ ਹਿੱਸਾ, ਹਿਮਾਚਲ ਨਾਲ ਟੁੱਟ ਸਕਦੈ ਸੰਪਰਕ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

 

 


author

shivani attri

Content Editor

Related News