ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਈ ਐਡਵਾਈਜ਼ਰੀ
Tuesday, Nov 05, 2024 - 11:59 AM (IST)
ਮਾਨਸਾ (ਮਨਜੀਤ ਕੌਰ) : ਪੰਜਾਬ 'ਚ ਇਨ੍ਹਾਂ ਦਿਨਾਂ ਦੌਰਾਨ ਪ੍ਰਦੂਸ਼ਣ ਦਾ ਪੱਧਰਾ ਕਾਫੀ ਉੱਚਾ ਹੋਣ ਕਾਰਨ ਸੂਬਾ ਵਾਸੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਦੇ ਬਦਲਣ ਕਾਰਨ ਅਤੇ ਪ੍ਰਦੂਸ਼ਣ ਵੱਧਣ ਕਾਰਨ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ। ਇਸ ਕਾਰਨ ਸਾਹ, ਦਮਾ-ਨਜ਼ਲਾ, ਜ਼ੁਕਾਮ, ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵਧਣੇ ਸ਼ੁਰੂ ਹੋ ਜਾਂਦੇ ਹਨ। ਜਿੱਥੇ ਪੂਰੇ ਪੰਜਾਬ ਦੇ ਲੋਕਾਂ ਲਈ ਇਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਉੱਥੇ ਹੀ ਜ਼ਿਲ੍ਹਾ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਵੱਲੋਂ ਵੀ ਇਸ ਸਬੰਧੀ ਐਡਵਾਈਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡੇ ਨਾਲ ਜੁੜੀ ਅਹਿਮ ਖ਼ਬਰ, ਲੋਕ ਕਰ ਰਹੇ ਉਡੀਕ
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਕਰਕੇ ਅਤੇ ਤਿਉਹਾਰ ਕਾਰਨ ਸਥਿਤੀ ਹੋਰ ਵਿਗੜ ਜਾਂਦੀ ਹੈ। ਵਿਗੜਦੀ ਹਵਾ ਗੁਣਵੱਤਾ ਸੂਚਕ ਅੰਕ ਉਨ੍ਹਾਂ ਲੋਕਾਂ ’ਚ ਰੋਗ ਅਤੇ ਮੌਤ ਦੇ ਦਰ ਨੂੰ ਵਧਾਉਂਦਾ ਹੈ, ਜੋ ਇਸ ਦੇ ਸੰਪਰਕ ’ਚ ਆਉਂਦੇ ਹਨ। ਖ਼ਾਸ ਕਰ ਕੇ ਕਮਜ਼ੋਰ ਆਬਾਦੀ ਜਿਵੇਂ ਕਿ ਬੱਚੇ, ਗਰਭਵਤੀ ਔਰਤਾਂ, ਬਜ਼ੁਰਗ ਲੰਬੇ ਸਮੇਂ ਤੋਂ ਸਾਹ ਦੀਆਂ ਬੀਮਾਰੀਆਂ ਤੋਂ ਪੀੜਤ ਲੋਕ ਹਨ। ਸਿਵਲ ਸਰਜਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਖ਼ਰਾਬ ਤੋਂ ਗੰਭੀਰ ਹਵਾ ਪ੍ਰਦੂਸ਼ਣ ਦੇ ਦਿਨਾਂ ’ਚ ਬਾਹਰ ਸਵੇਰ ਅਤੇ ਦੇਰ ਸ਼ਾਮ ਸੈਰ ਕਰਨ ਤੋਂ ਪਰਹੇਜ਼ ਕਰੋ। ਜੌਗਿੰਗ, ਦੌੜਨ ਜਾਂ ਹੋਰ ਮਿਹਨਤ ਵਾਲੀਆਂ ਸਰੀਰਕ ਗਤੀਵਿਧੀਆਂ ਤੋਂ ਪਰਹੇਜ਼ ਕਰੋ। ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਬਾਹਰੀ ਦਰਵਾਜ਼ੇ ਅਤੇ ਖਿੜਕੀਆਂ ਖੋਲ੍ਹਣ ਤੋਂ ਪਰਹੇਜ਼ ਕਰੋ। ਜਾਣਕਾਰੀ ਦਿੰਦੇ ਸਿਵਲ ਸਰਜਨ ਮਾਨਸਾ ਨੇ ਕਿਹਾ ਕਿ ਉਨ੍ਹਾਂ ਥਾਵਾਂ 'ਤੇ ਜਾਣ ਤੋਂ ਪਰਹੇਜ਼ ਕਰੋ, ਜਿਵੇਂ ਕਿ ਪ੍ਰਦੂਸ਼ਣ ਫੈਲਾਉਣ ਵਾਲੇ ਖੇਤਰਾਂ ਦੇ ਨੇੜੇ ਹੌਲੀ ਅਤੇ ਭਾਰੀ ਟ੍ਰੈਫਿਕ ਵਾਲੀਆਂ ਸੜਕਾਂ।
ਇਹ ਵੀ ਪੜ੍ਹੋ : ਤਿਉਹਾਰ ਮਨਾਉਂਦੇ ਜੋੜੇ ਦੀਆਂ ਪਲਾਂ 'ਚ ਉੱਜੜੀਆਂ ਖ਼ੁਸ਼ੀਆਂ, ਭਿਆਨਕ ਹਾਦਸੇ ਨੇ ਪੁਆਏ ਵੈਣ
ਦਿਨ ਲਈ ਆਪਣੀਆਂ ਬਾਹਰੀ ਗਤੀਵਿਧੀਆਂ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਹਵਾ ਗੁਣਵੱਤਾ ਸੂਚਕ ਅੰਕ ਦੀ ਜਾਂਚ ਕਰੋ, ਜੇ ਵਿਅਕਤੀ ਨੂੰ ਸਾਹ ਲੈਣ ’ਚ ਮੁਸ਼ਕਲ, ਖੰਘ, ਛਾਤੀ ’ਚ ਦਰਦ ਹੁੰਦਾ ਹੈ, ਅਤੇ ਚੱਕਰ ਆਉਣਾ, ਅੱਖਾਂ ’ਚ ਜਲਣ (ਲਾਲ ਜਾਂ ਪਾਣੀ) ਹੈ ਤਾਂ ਤੁਰੰਤ ਨਜ਼ਦੀਕੀ ਡਾਕਟਰ ਨਾਲ ਸਲਾਹ ਕਰੋ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ, ਛੋਟੇ ਬੱਚਿਆਂ ਅਤੇ ਬਜ਼ੁਰਗਾਂ ਵਰਗੇ ਉੱਚ ਜ਼ੋਖਮ ਵਾਲੇ ਲੋਕਾਂ ਨੂੰ ਜਿੱਥੋਂ ਤੱਕ ਸੰਭਵ ਹੋ ਸਕੇ, ਬਾਹਰੀ ਗਤੀਵਿਧੀਆਂ ਨੂੰ ਸੀਮਤ ਕਰਨੀਆਂ ਚਾਹੀਦੀਆਂ ਹਨ। ਕਿਸੇ ਵੀ ਕਿਸਮ ਦੀ ਲੱਕੜ, ਪੱਤਿਆਂ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੁੱਲ੍ਹੇ ਵਾਤਾਵਰਣ ’ਚ ਸਾੜਨ ਤੋਂ ਪਰਹੇਜ਼ ਕਰੋ, ਜੋ ਹਵਾ ਪ੍ਰਦੂਸ਼ਣ ਨੂੰ ਹੋਰ ਵਿਗਾੜ ਸਕਦਾ ਹੈ। ਪ੍ਰਦੂਸ਼ਣ ਦੇ ਹਾਨੀਕਾਰਕ ਪ੍ਰਭਾਵਾਂ ਨੂੰ ਘਟਾਉਣ ਲਈ, ਐਂਟੀਆਕਸੀਡੈਂਟਾਂ ਨਾਲ ਭਰਪੂਰ ਮੌਸਮੀ ਫਲ ਅਤੇ ਸਬਜ਼ੀਆਂ ਖਾਓ ਅਤੇ ਲੋੜੀਂਦਾ ਪਾਣੀ ਪੀਓ। ਸਿਗਰਟ, ਬੀੜੀ ਅਤੇ ਹੋਰ ਸਬੰਧਿਤ ਤੰਬਾਕੂ ਉਤਪਾਦਾਂ ਨੂੰ ਪੀਣਾ ਬੰਦ ਕਰੋ, ਜੋ ਹਵਾ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਨੂੰ ਵਧਾਉਂਦੇ ਹਨ। ਜ਼ਿਆਦਾ ਟ੍ਰੈਫਿਕ ਖੇਤਰਾਂ 'ਚ ਕਸਰਤ ਕਰਨ ਤੋਂ ਪਰਹੇਜ਼ ਕਰੋ, ਜਿੱਥੇ ਹਵਾ ਪ੍ਰਦੂਸ਼ਣ ਦਾ ਸੰਪਰਕ ਆਮ ਤੌਰ ’ਤੇ ਵਧੇਰੇ ਹੁੰਦਾ ਹੈ। ਸਾਫ਼ ਸਾਹ ਲੈਣ ਲਈ ਜ਼ਿਆਦਾ ਰੁੱਖ ਲਾਉਣ ਨਾਲ ਸਿਹਤ ’ਤੇ ਹਵਾ ਪ੍ਰਦੂਸ਼ਣ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8