ਪੰਜਾਬ ਦੇ ਪੁਲਸ ਥਾਣਿਆਂ ਲਈ ਖ਼ਤਰੇ ਦੀ ਘੰਟੀ, ਅਲਰਟ ਜਾਰੀ
Friday, Dec 06, 2024 - 02:38 PM (IST)
ਲੁਧਿਆਣਾ (ਪੰਕਜ)-ਪੰਜਾਬ ਦੇ ਪੁਲਸ ਥਾਣਿਆਂ 'ਤੇ ਖ਼ਤਰੇ ਦੇ ਬੱਦਲ ਮੰਡਰਾਉਣ ਲੱਗੇ ਹਨ। ਪੰਜਾਬ ’ਚ ਪਿਛਲੇ 10 ਦਿਨਾਂ ’ਚ ਪੁਲਸ ਥਾਣਿਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਹੋਈਆਂ 4 ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹੈ। ਖ਼ਾਸ ਕਰਕੇ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਇਸ ਦੀ ਜ਼ਿੰਮੇਵਾਰੀ ਲੈਣਾ ਅਤੇ ਮੁਲਜ਼ਮਾਂ ਦਾ ਕਾਨੂੰਨ ਦੀ ਗ੍ਰਿਫ਼ਤ ’ਚ ਨਾ ਆਉਣਾ ਹੋਰ ਵੀ ਚੁਣੌਤੀ ਭਰਿਆ ਹੈ।
ਚੰਡੀਗੜ੍ਹ ’ਚ ਦੋ ਨਾਈਟ ਕਲੱਬ ਦੇ ਬਾਹਰ ਹੋਏ ਧਮਾਕਿਆਂ ਦੀ ਘਟਨਾ ਤੋਂ ਬਾਅਦ ਪੰਜਾਬ ਵਿਚ ਖ਼ਾਸ ਕਰਕੇ ਅੰਮ੍ਰਿਤਸਰ ਦਿਹਾਤੀ ਅਤੇ ਨਵਾਂਸ਼ਹਿਰ ਇਲਾਕੇ ’ਚ ਪੁਲਸ ਥਾਣੇ ਅਤੇ ਚੌਂਕੀ ਨੂੰ ਨਿਸ਼ਾਨਾ ਬਣਾਉਣ ਲਈ ਧਮਾਕਾਖੇਜ ਸਮੱਗਰੀ ਰੱਖਣ ਅਤੇ ਗ੍ਰੇਨੇਡ ਨਾਲ ਹਮਲਾ ਕਰਨ ਦੀਆਂ ਘਟਨਾਵਾਂ ਨੇ ਪੰਜਾਬ ਪੁਲਸ ਅਤੇ ਦੂਜੀਆਂ ਜਾਂਚ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਹੈ।
ਇਹ ਵੀ ਪੜ੍ਹੋ-ਬੇਹੱਦ ਖ਼ਤਰਨਾਕ ਹੈ ਵਿਦਿਆਰਥੀਆਂ ’ਚ ਵਧ ਰਹੀ ਅਨੁਸ਼ਾਸਨਹੀਣਤਾ, ਹੈਰਾਨ ਕਰੇਗੀ ਰਿਪੋਰਟ
ਨਵੰਬਰ ਮਹੀਨੇ ਦੇ ਅਖੀਰ ’ਚ ਅੰਮ੍ਰਿਤਸਰ ਦੇ ਅਜਨਾਲਾ ਪੁਲਸ ਥਾਣੇ ਦੀ ਕੰਧ ਦੇ ਨਾਲ ਰੱਖੀ ਧਮਾਕਾਖੇਜ ਸਮੱਗਰੀ ਦੀ ਸ਼ੁਰੂ ਹੋਈ ਜਾਂਚ ਦੌਰਾਨ ਸੀ. ਸੀ. ਟੀ. ਵੀ. ਫੁਟੇਜ, ਜਿਸ ਵਿਚ ਦੇਰ ਰਾਤ ਮੋਟਰਸਾਈਕਲ ਸਵਾਰ 2 ਮੁਲਜ਼ਮਾਂ ਨੂੰ ਸਾਫ਼ ਵੇਖਿਆ ਜਾ ਰਿਹਾ ਹੈ, ਦੇ ਮਾਮਲੇ ’ਚ ਅਜੇ ਪੁਲਸ ਦੀ ਜਾਂਚ ਚੱਲ ਰਹੀ ਸੀ ਕਿ 29 ਨਵੰਬਰ ਨੂੰ ਅੰਮ੍ਰਿਤਸਰ ਦੀ ਹੀ ਗੁਰਬਖ਼ਸ਼ ਨਗਰ ਪੁਲਸ ਚੌਂਕੀ ’ਤੇ ਹੈਂਡ ਗ੍ਰੇਨੇਡ ਸੁੱਟਣ ਦੀ ਘਟਨਾ ਵਾਪਰ ਗਈ।
ਇਸੇ ਦੌਰਾਨ 2 ਦਸੰਬਰ ਨੂੰ ਨਵਾਂਸ਼ਹਿਰ ਦੇ ਕਾਠਗੜ੍ਹ ਪੁਲਸ ਚੌਂਕੀ ਨੂੰ ਨਿਸ਼ਾਨਾ ਬਣਾਉਣ ਦਾ ਯਤਨ ਕੀਤਾ ਗਿਆ। ਬੀਤੀ ਰਾਤ ਵੀ ਮਜੀਠਾ ਪੁਲਸ ਥਾਣੇ ’ਚ ਅਜਿਹੀ ਹੀ ਘਟਨਾ ਦੀ ਚਰਚਾ ਹੈ। ਬੇਸ਼ੱਕ ਸਥਾਨਕ ਪੁਲਸ ਇਸ ਨੂੰ ਟਾਇਰ ਧਮਾਕਾ ਦੱਸ ਰਹੀ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਜ਼ਮੀਨੀ ਸੱਚ ਕੁਝ ਹੋਰ ਹੈ।
ਇਕ ਪਾਸੇ ਪੰਜਾਬ ’ਚ ਪੁਲਸ ਥਾਣਿਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਵਿਦੇਸ਼ਾਂ ’ਚ ਸਰਗਰਮ ਅੱਤਵਾਦੀਆਂ ਵੱਲੋਂ ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਈ ਦਾਅਵੇ ਕੀਤੇ ਜਾ ਰਹਜੇ ਹਨ। ਗੈਂਗਸਟਰ ਤੋਂ ਅੱਤਵਾਦੀ ਬਣੇ ਹੈਪੀ ਪਰਸ਼ੀਆ, ਗੋਪੀ ਨਵਾਂਸ਼ਹਿਰ ਅਤੇ ਜੀਵਨ ਫ਼ੌਜੀ ਦੇ ਨਾਂ ਨਾਲ ਸੋਸ਼ਲ ਮੀਡੀਆ ’ਤੇ ਪਾਈਆਂ ਗਈਆਂ ਪੋਸਟਾਂ ’ਤੇ ਪਿਛਲੇ 10 ਦਿਨਾਂ ਵਿਚ ਵਾਪਰੀਆਂ 4 ਘਟਨਾਵਾਂ ਦੀ ਜ਼ਿੰਮੇਵਾਰੀ ਲਈ ਗਈ ਹੈ ਅਤੇ ਇਸ ਦੇ ਪਿੱਛੇ ਦੇ ਕਾਰਨ ਵੀ ਦੱਸੇ ਗਏ ਹਨ। ਕਈ ਸਾਲਾਂ ਤੱਕ ਅੱਤਵਾਦ ਦਾ ਸ਼ਿਕਾਰ ਰਿਹਾ ਪੰਜਾਬ ਮੌਜੂਦਾ ਸਮੇਂ ’ਚ ਪਹਿਲਾਂ ਹੀ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਰਿਹਾ ਹੈ। ਗੈਂਗਸਟਰਾਂ ਵੱਲੋਂ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦੀਆਂ ਘਟਨਾਵਾਂ ਹੋਣ ਜਾਂ ਫਿਰ ਭਿਆਨਕ ਰੂਪ ਧਾਰ ਚੁੱਕੀ ਨਸ਼ੇ ਦੀ ਸਮੱਗਲਿੰਗ ਪਹਿਲਾਂ ਹੀ ਚੁਣੌਤੀ ਬਣੀ ਹੋਈ ਹੈ। ਅਜਿਹੇ ’ਚ ਵਿਦੇਸ਼ਾਂ ਵਿਚ ਬੈਠ ਕੇ ਪੰਜਾਬ ’ਚ ਆਪਣੇ ਗੁਰਗਿਆਂ ਜ਼ਰੀਏ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦਿਵਾਉਣੇ ਖ਼ਤਰੇ ਦੀ ਘੰਟੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਕੂਲ ਦਾ ਸ਼ਰਮਨਾਕ ਕਾਰਾ, ਮਾਸੂਮ ਨੂੰ ਸਕੂਲੋਂ ਕੱਢਿਆ ਬਾਹਰ, ਵਜ੍ਹਾ ਕਰੇਗੀ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8