ਪੰਜਾਬ ਦੇ ਵੱਡੇ ਅਫ਼ਸਰਾਂ ਲਈ ਖ਼ਤਰੇ ਦੀ ਘੰਟੀ! ਟਰਾਂਸਫਰ ਨੂੰ ਲੈ ਕੇ ਆ ਰਹੀ ਵੱਡੀ ਖ਼ਬਰ

Saturday, Feb 15, 2025 - 09:06 AM (IST)

ਪੰਜਾਬ ਦੇ ਵੱਡੇ ਅਫ਼ਸਰਾਂ ਲਈ ਖ਼ਤਰੇ ਦੀ ਘੰਟੀ! ਟਰਾਂਸਫਰ ਨੂੰ ਲੈ ਕੇ ਆ ਰਹੀ ਵੱਡੀ ਖ਼ਬਰ

ਲੁਧਿਆਣਾ (ਹਿਤੇਸ਼) : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ’ਚ ਲੀਡਰਸ਼ਿਪ ਬਦਲਾਅ ਦੀਆਂ ਅੜਚਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਧਾਇਕਾਂ ਦੀ ਅਰਵਿੰਦ ਕੇਜਰੀਵਾਲ ਨਾਲ ਹੋਈ ਮੀਟਿੰਗ ਤੋਂ ਬਾਅਦ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਗਿਆ ਹੈ ਪਰ ਸੂਬੇ ’ਚ ਆਉਣ ਵਾਲੇ ਦਿਨਾਂ ਦੌਰਾਨ ਪ੍ਰਸ਼ਾਸਨਿਕ ਫੇਰਬਦਲ ਹੋਣ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਵਿਧਾਇਕਾਂ ਵਲੋਂ ਲੰਬੇ ਸਮੇਂ ਤੋਂ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ’ਤੇ ਸੁਣਵਾਈ ਨਾ ਕਰਨ ਦਾ ਦੋਸ਼ ਲਾਇਆ ਜਾ ਰਿਹਾ ਹੈ। ਇੱਥੋਂ ਤੱਕ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਚੋਣਾਂ ’ਚ ਵੀ ਹਾਂ-ਪੱਖੀ ਭੂਮਿਕਾ ਨਾ ਨਿਭਾਉਣ ਦਾ ਮੁੱਦਾ ਵਿਧਾਇਕਾਂ ਵਲੋਂ ਕੇਜਰੀਵਾਲ ਦੇ ਨਾਲ ਹੋਈ ਮੀਟਿੰਗ ਦੌਰਾਨ ਚੁੱਕਿਆ ਗਿਆ।

ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਇਕ ਹੋਰ ਜਹਾਜ਼ ਅੱਜ ਆ ਰਿਹੈ ਪੰਜਾਬ! ਜਾਣੋ ਕਿੰਨੇ ਵਜੇ ਕਰੇਗਾ ਲੈਂਡ

ਹੁਣ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਸਟਮ ’ਚ ਸੁਧਾਰ ਲਿਆਉਣ ਲਈ, ਜੋ ਯੋਜਨਾ ਬਣਾਈ ਗਈ ਹੈ, ਉਸ ਦੇ ਤਹਿਤ ਸੀ. ਐੱਮ. ਮਾਨ ਵਲੋਂ ਕਿਸੇ ਵੀ ਵਿਭਾਗ ’ਚ ਕੁਰੱਪਸ਼ਨ ਹੋਣ ’ਤੇ ਸੀਨੀਅਰ ਅਫ਼ਸਰ ਦੇ ਜ਼ਿੰਮੇਵਾਰ ਹੋਣ ਦੇ ਨਾਲ ਹੀ ਵਿਧਾਇਕਾਂ ਦੀ ਫੀਡਬੈਕ ਦੇ ਆਧਾਰ ’ਤੇ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਇਸ ਤੋਂ ਸਾਫ਼ ਹੋ ਗਿਆ ਹੈ ਕਿ ਵਿਧਾਇਕਾਂ ਦੀ ਸ਼ਿਕਾਇਤ ਜਾਂ ਸਿਫ਼ਾਰਸ਼ ਦੇ ਆਧਾਰ ’ਤੇ ਅਧਿਕਾਰੀਆਂ ਦੀ ਟਰਾਂਸਫਰ-ਪੋਸਟਿੰਗ ਹੋ ਸਕਦੀ ਹੈ। ਸੂਤਰਾਂ ਮੁਤਾਬਕ ਇਸ ਮੁੱਦੇ ’ਤੇ ਕੈਬਨਿਟ ਮੀਟਿੰਗ ਦੌਰਾਨ ਵੀ ਮੁੱਖ ਮੰਤਰੀ ਵਲੋਂ ਮੰਤਰੀਆਂ ਦੇ ਨਾਲ ਚਰਚਾ ਕੀਤੀ ਗਈ ਹੈ, ਜਿਸ ਤੋਂ ਬਾਅਦ ਤੋਂ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਟਰਾਂਸਫਰ-ਪੋਸਟਿੰਗ ਲਈ ਲਿਸਟ ਬਣਾਉਣ ਦੀ ਪ੍ਰਕਿਰਿਆ ਸਰਕਾਰੀ ਤੰਤਰ ਦੇ ਨਾਲ ਸੀ. ਐੱਮ. ਹਾਊਸ ਤੋਂ ਲੈ ਕੇ ਆਮ ਆਦਮੀ ਪਾਰਟੀ ਦੇ ਅੰਦਰ ਤੇਜ਼ ਹੋ ਗਈ ਹੈ।

ਇਹ ਵੀ ਪੜ੍ਹੋ : ਅੱਜ ਪੰਜਾਬੀਆਂ ਲਈ ਆ ਸਕਦੈ ਵੱਡਾ ਫ਼ੈਸਲਾ! ਹੋਣ ਜਾ ਰਹੀ ਕੈਬਨਿਟ ਦੀ ਅਹਿਮ ਮੀਟਿੰਗ
ਏਜੰਸੀਆਂ ਤੋਂ ਲਈ ਜਾ ਰਹੀ ਫੀਡਬੈਕ
ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਅਧਿਕਾਰੀਆਂ ਦੀ ਨਵੇਂ ਸਿਰੇ ਤੋਂ ਟਰਾਂਸਫਰ-ਪੋਸਟਿੰਗ ਕੀਤੀ ਜਾ ਰਹੀ ਹੈ, ਉਨ੍ਹਾਂ ’ਚ ਥੋਕ ਦੇ ਹਿਸਾਬ ਨਾਲ ਡੀ. ਐੱਸ. ਪੀ., ਐੱਸ. ਪੀ., ਐੱਸ. ਐੱਸ. ਪੀ., ਐੱਸ. ਡੀ. ਐੱਮ., ਡੀ. ਸੀ. ਤੋਂ ਇਲਾਵਾ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਨਾਂ ਦੱਸੇ ਜਾ ਰਹੇ ਹਨ। ਇਸ ਦੇ ਲਈ ਵਿਧਾਇਕਾਂ ਦੇ ਨਾਲ ਏਜੰਸੀਆਂ ਤੋਂ ਵੀ ਫੀਡਬੈਕ ਲਈ ਜਾ ਰਹੀ ਹੈ, ਜਿਨ੍ਹਾਂ ’ਚ ਵਿਜੀਲੈਂਸ ਤੋਂ ਕੁਰੱਪਸ਼ਨ ਦੀਆਂ ਸ਼ਿਕਾਇਤਾਂ ਅਤੇ ਸੀ. ਆਈ. ਡੀ. ਤੋਂ ਅਫ਼ਸਰ ਦੀ ਪਬਲਿਕ ਡੀਲਿੰਗ ਸਬੰਧੀ ਰਿਪੋਰਟ ਮੰਗੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News