ਪੰਜਾਬ ਦੇ ਇਸ ਜ਼ਿਲ੍ਹੇ ਲਈ ਖ਼ਤਰੇ ਦੀ ਘੰਟੀ! ਵਿਗੜੇ ਹਾਲਾਤ, ਬਚ ਕੇ ਰਹਿਣ ਦੀ ਲੋੜ (ਵੀਡੀਓ)
Wednesday, Jul 09, 2025 - 12:49 PM (IST)

ਚੰਡੀਗੜ੍ਹ/ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ ਹੈ। ਦਰਅਸਲ ਇੱਥੇ ਕਾਫੀ ਜ਼ਿਆਦਾ ਗਿਣਤੀ 'ਚ ਡਾਇਰੀਆ ਦੇ ਕੇਸ ਸਾਹਮਣੇ ਆ ਰਹੇ ਹਨ ਅਤੇ ਸਿਹਤ ਵਿਭਾਗ ਵਲੋਂ ਇਲਾਕੇ ਅੰਦਰ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਬਾਰੇ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਅਲੀਪਰ ਅਰਾਈਆਂ ਇਲਾਕੇ 'ਚ ਹੁਣ ਤੱਕ ਡਾਇਰੀਆ ਦੇ 100 ਤੋਂ ਵੱਧ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਹੁਣ ਤੱਕ 4 ਮੌਤਾਂ ਹੋ ਚੁੱਕੀਆਂ ਹਨ। ਡਾਇਰੀਆ ਫੈਲਣ ਤੋਂ ਬਾਅਦ ਅਧਿਕਾਰੀਆਂ ਨੇ ਜਾਣੂੰ ਕਰਵਾਇਆ ਕਿ ਅਲੀਪੁਰ ਅਰਾਈਆਂ ਵਿਖੇ ਘਰ-ਘਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਮੇਤ ਪਾਣੀ ਦੇ ਕੁਨੈਕਸ਼ਨ ਵੀ ਚੈੱਕ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 9 ਤੇ 10 ਜੁਲਾਈ ਲਈ ਵੱਡੀ ਭਵਿੱਖਬਾਣੀ! ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
ਇਸ ਤੋਂ ਬਿਨਾਂ ਮੁਨਾਦੀ ਵੀ ਕਰਵਾਈ ਜਾ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਹ ਸਮੱਸਿਆ ਪੀਣ ਵਾਲੇ ਪਾਣੀ 'ਚ ਸੀਵਰੇਜ ਦੇ ਪਾਣੀ ਦੇ ਮਿਕਸ ਹੋਣ ਕਾਰਨ ਇਹ ਸਮੱਸਿਆ ਆ ਰਹੀ ਹੈ, ਜਿਸ ਦਾ ਹੱਲ ਸਾਡੇ ਵਿਭਾਗ ਵਲੋਂ ਕੀਤਾ ਜਾ ਰਿਹਾ ਹੈ ਅਤੇ ਵਾਟਰ ਸਪਲਾਈ ਦੀ ਟੈਸਟਿੰਗ ਕੀਤੀ ਜਾ ਰਹੀ ਹੈ। ਇੱਥੇ 24 ਘੰਟੇ ਲੋਕਾਂ ਲਈ ਡਿਸਪੈਂਸਰੀ ਖੁੱਲ੍ਹੀ ਹੋਈ ਹੈ ਅਤੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਘਰਾਂ 'ਚ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 30 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਵੱਡਾ ALERT, ਇਹ ਕੰਮ ਕਰਨ ਮਗਰੋਂ ਹੀ ਮਿਲੇਗੀ ਕਣਕ (ਵੀਡੀਓ)
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖ਼ੁਦ ਪੂਰੇ ਇਲਾਕੇ ਦਾ ਦੌਰਾ ਕੀਤਾ ਹੈ ਅਤੇ ਅਧਿਕਾਰੀਆਂ ਨੂੰ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਮੀਡੀਆ ਨੂੰ ਸੰਬਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ 'ਚ 1000 ਨਵੇਂ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ 1200 ਨਰਸਾਂ ਨੂੰ ਵੀ ਭਰਤੀ ਕਰਨ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰੇ 23 ਜ਼ਿਲ੍ਹਿਆਂ 'ਚੋਂ 2-2 ਡਾਕਟਰਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਮਾਸਟਰ ਟ੍ਰੇਨਰਜ਼ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ 'ਚ ਲੋਕਾਂ ਨੂੰ ਵਧੀਆ ਸਹੂਲਤਾ ਮਿਲ ਰਹੀਆਂ ਹਨ ਅਤੇ ਵੱਡੀ ਗਿਣਤੀ 'ਚ ਲੋਕ ਇੱਥੇ ਇਲਾਜ ਲਈ ਪਹੁੰਚ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8