ਪੁਲਸ ਨੇ ਘਰ ''ਚੋਂ ਨਾਜਾਇਜ਼ ਸ਼ਰਾਬ ਕੀਤੀ ਬਰਾਮਦ
Wednesday, Oct 04, 2017 - 02:33 AM (IST)
ਰਾਮਾਂ ਮੰਡੀ(ਪਰਮਜੀਤ)- ਰਾਮਾਂ ਮੰਡੀ ਪੁਲਸ ਵੱਲੋਂ ਪਿੰਡ ਮਲਕਾਣਾ ਦੇ ਇਕ ਘਰ 'ਚੋਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕੀਤੀ ਗਈ ਹੈ। ਐੱਸ. ਐੱਚ. ਓ. ਸੁਖਜੀਤ ਸਿੰਘ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਹੌਲਦਾਰ ਰਘਵੀਰ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਮਲਕਾਣਾ ਵਿਖੇ ਛਾਪੇਮਾਰੀ ਕਰ ਕੇ ਇਕ ਵਿਅਕਤੀ ਘਰੋਂ 36 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਦੀਆਂ ਬਰਾਮਦ ਕੀਤੀਆਂ। ਹੌਲਦਾਰ ਰਘਵੀਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਹਰਿਆਣਾ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਦਾ ਸੀ, ਜਿਸ ਦੀ ਪਛਾਣ ਸੱਤਪਾਲ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਮਲਕਾਣਾ ਵਜੋਂ ਹੋਈ ਹੈ, ਜੋ ਪੁਲਸ ਨੂੰ ਦੇਖ ਕੇ ਫਰਾਰ ਹੋ ਗਿਆ। ਉਕਤ ਵਿਅਕਤੀ ਖਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਇੰਸਪੈਕਟਰ ਸੁਖਜੀਤ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਜੋ ਵੀ ਵਿਅਕਤੀ ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ ਵੇਚਣ ਦਾ ਕੰਮ ਕਰਦੇ ਹਨ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
