ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ
Thursday, Nov 30, 2017 - 07:02 AM (IST)
ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)-ਜ਼ਿਲਾ ਸੰਗਰੂਰ ਪੁਲਸ ਨੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਸਦਰ ਸੁਨਾਮ ਦੇ ਸਹਾਇਕ ਥਾਣੇਦਾਰ ਰਘੁਵਿੰਦਰਪਾਲ ਸਿੰਘ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਕਨੋਈ ਤੋਂ ਪੱਕੀ ਸੜਕ ਵੱਲ ਜਾ ਰਹੇ ਸੀ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 20 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਬਰਾਮਦ ਹੋਈ। ਦੋਸ਼ੀ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਬੈਕ ਸਾਈਡ ਬੱਸ ਸਟੈਂਡ ਵਜੋਂ ਹੋਈ ਹੈ। ਥਾਣਾ ਸਦਰ ਸੁਨਾਮ ਦੇ ਸਹਾਇਕ ਥਾਣੇਦਾਰ ਕ੍ਰਿਪਾਲ ਸਿੰਘ ਸਮੇਤ ਪੁਲਸ ਪਾਰਟੀ ਦੌਰਾਨੇ ਨਾਕਾਬੰਦੀ ਪਾਤੜਾਂ ਮੇਨ ਚੌਕ ਬਾਹੱਦ ਪਿੰਡ ਕੁਲਾਰਖੁਰਦ ਮੌਜੂਦ ਸੀ ਤਾਂ ਇਕ ਟਰੱਕ ਜਿਸ 'ਚ ਝੋਨਾ ਭਰਿਆ ਹੋਇਆ ਸੀ ਤੇ ਗੁਰਪ੍ਰੀਤ ਸਿੰਘ ਉਰਫ ਵਿੱਕੀ ਪੁੱਤਰ ਬਲਵਿੰਦਰ ਸਿੰਘ ਵਾਰਡ ਨੰਬਰ 13 ਕੋਬੋਆ ਵਾਲਾ ਧਰਮਕੋਟ ਚਲਾ ਰਿਹਾ ਸੀ ਅਤੇ ਵਰਿੰਦਰ ਸਿੰਘ ਉਰਫ ਜੱਜ ਪੁੱਤਰ ਮੁਖਤਿਆਰ ਸਿੰਘ ਵਾਸੀ ਬਾਕਰਵਾਲਾ ਮੋਗਾ ਨਾਲ ਬੈਠਾ ਸੀ, ਨੂੰ ਰੋਕ ਕੇ ਤਲਾਸ਼ੀ ਲੈਣ 'ਤੇ 20 ਕਿਲੋ ਚੂਰਾ ਪੋਸਤ ਬਰਾਮਦ ਹੋਇਆ ਤੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ।
