ਸ਼ਰਾਬ ''ਚ ਜ਼ਹਿਰੀਲੀ ਦਵਾਈ ਨਿਗਲੀ, ਹਾਲਤ ਗੰਭੀਰ
Friday, Mar 02, 2018 - 06:21 AM (IST)

ਬਠਿੰਡਾ(ਸੁਖਵਿੰਦਰ)-ਸ਼ਰਾਬ 'ਚ ਜ਼ਹਿਰੀਲੀ ਦਵਾਈ ਨਿਗਲਣ ਨਾਲ ਇਕ ਵਿਅਕਤੀ ਦੀ ਹਾਲਤ ਗੰਭੀਰ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਰਾਤ ਧੋਬੀਆਣਾ ਬਸਤੀ 'ਚ ਸ਼ਰਾਬ ਦੇ ਠੇਕੇ ਨਜ਼ਦੀਕ ਇਕ ਵਿਅਕਤੀ ਨੇ ਸ਼ਰਾਬ 'ਚ ਜ਼ਹਿਰੀਲੀ ਦਵਾਈ ਪਾ ਕਿ ਨਿਗਲ ਲਈ। ਇਸ ਤੋਂ ਬਾਅਦ ਉਕਤ ਵਿਅਕਤੀ ਬੇਹੋਸ਼ ਹੋ ਕੇ ਸੜਕ 'ਤੇ ਡਿੱਗ ਗਿਆ। ਇਸ ਤੋਂ ਬਾਅਦ ਹਾਲਤ ਗੰਭੀਰ ਹੋਣ 'ਤੇ ਆਸ-ਪਾਸ ਦੇ ਲੋਕਾਂ ਵੱਲੋਂ ਸਹਾਰਾ ਜਨ ਸੇਵਾ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ 'ਤੇ ਸੰਸਥਾ ਵਰਕਰ ਸੰਦੀਪ ਗਿੱਲ ਅਤੇ ਮਨੀ ਸ਼ਰਮਾ ਮੌਕੇ 'ਤੇ ਪਹੁੰਚੇ ਅਤੇ ਗੁਰਚਰਨ ਸਿੰਘ (55) ਨੂੰ ਗੰਭੀਰ ਹਾਲਤ 'ਚ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਉਕਤ ਵਿਕਅਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਤੋਂ ਇਲਾਵਾ ਹਨੂਮਾਨ ਚੌਕ 'ਚ 2 ਮੋਟਰਸਾਈਕਲ ਸਵਾਰ ਕਾਰ ਦੀ ਟੱਕਰ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸੰਸਥਾ ਵਰਕਰਾਂ ਵੱਲੋਂ ਹਸਪਤਾਲ ਪਹੁੰਚਾਇਆ ਗਿਆ। ਜ਼ਖਮੀਆਂ ਦੀ ਪਛਾਣ ਸਤਪਾਲ (20) ਅਤੇ ਰਾਜਵੀਰ (23) ਵਾਸੀ ਮਾਡਲ ਟਾਊਨ ਵਜੋਂ ਹੋਈ।