50 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ
Sunday, Aug 26, 2018 - 01:52 AM (IST)

ਅਬੋਹਰ, (ਸੁਨੀਲ)–ਪੰਜਾਬ ਪੁਲਸ ਵੱਲੋਂ ਨਸ਼ਾ ਸਮੱਗਲਰਾਂ ’ਤੇ ਨੁਕੇਲ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਜ਼ਿਲਾ ਪੁਲਸ ਕਪਤਾਨ ਗੁਲਨੀਤ ਸਿੰਘ ਖੁਰਾਣਾ ਦੇ ਹੁਕਮਾਂ ’ਤੇ ਪੁਲਸ ਕਪਤਾਨ ਵਿਨੋਦ ਚੌਧਰੀ ਦੇ ਨਿਰਦੇਸ਼ਾਂ ’ਤੇ ਨਗਰ ਥਾਣਾ 1 ਦੇ ਮੁਖੀ ਪਰਮਜੀਤ ਕੁਮਾਰ ਦੀ ਅਗਵਾਈ ਹੇਠ ਹੌਲਦਾਰ ਆਤਮਾ ਰਾਮ ਨੂੰ ਮੁਖਬਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਇਕ ਵਿਅਕਤੀ ਦੂਜੇ ਸੂਬਿਆਂ ਤੋਂ ਸ਼ਰਾਬ ਲਿਆ ਕੇ ਵੇਚਦਾ ਹੈ। ਜੇਕਰ ਉਸ ਦੇ ਘਰ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਭਾਰੀ ਮਾਤਰਾ ’ਚ ਸ਼ਰਾਬ ਬਰਾਮਦ ਹੋ ਸਕਦੀ ਹੈ। ਮੁਖਬਰ ਦੀ ਸੂਚਨਾ ’ਤੇ ਹੌਲਦਾਰ ਆਤਮਾ ਰਾਮ ਨੇ ਪੁਲਸ ਪਾਰਟੀ ਸਣੇ ਅਜੀਤ ਨਗਰ ਵਿਖੇ ਛਾਪਾ ਮਾਰ ਕੇ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਫਡ਼ੇ ਗਏ ਮੁਲਜ਼ਮ ਦੀ ਪਛਾਣ ਸੰਤੋਖ ਸਿੰਘ ਪੁੱਤਰ ਝੰਡਾ ਸਿੰਘ ਵਾਸੀ ਸੀਡ ਫਾਰਮ ਪੱਕਾ ਦੇ ਰੂਪ ’ਚ ਹੋਈ ਹੈ। ਪੁਲਸ ਨੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।