ਸ਼ਰਾਬ ਪੀਣ ਨਾਲ ਵਿਅਕਤੀ ਦੀ ਮੌਤ
Tuesday, Jan 02, 2018 - 01:54 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ) - ਸਿਵਲ ਹਸਪਤਾਲ 'ਚ ਵਾਰਡ ਅਟੈਂਡੈਂਟ ਦੇ ਅਹੁਦੇ 'ਤੇ ਤਾਇਨਾਤ ਕਰੀਬ 40 ਸਾਲਾ ਵਿਅਕਤੀ ਦੀ ਬੀਤੀ ਰਾਤ ਸ਼ਰਾਬ ਪੀਣ ਨਾਲ ਮੌਤ ਹੋ ਗਈ।
ਇਸ ਸਬੰਧੀ ਮ੍ਰਿਤਕ ਦੀ ਪਤਨੀ ਰੂਪਾ ਰਾਣੀ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਸ ਦੇ ਪਤੀ ਪ੍ਰੇਮ ਬਾਹਦੁਰ ਨੂੰ ਐਤਵਾਰ ਦੀ ਰਾਤ 8:00 ਵਜੇ ਘਬਰਾਹਟ ਹੋਣੀ ਸ਼ੁਰੂ ਹੋ ਗਈ, ਜਿਸ ਨੇ ਘਬਰਾਹਟ ਘੱਟ ਕਰਨ ਲਈ ਘਰ 'ਚ ਪਈ ਸ਼ਰਾਬ ਪੀ ਲਈ। ਇਸ ਤੋਂ ਬਾਅਦ ਉਸ ਦੀ ਹਾਲਤ ਹੋਰ ਵੀ ਵਿਗੜ ਗਈ। ਉਹ ਤੁਰੰਤ ਉਸ ਨੂੰ ਸਿਵਲ ਹਸਪਤਾਲ ਲੈ ਕੇ ਚਲੇ ਗਏ ਪਰ ਹਸਪਤਾਲ 'ਚ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।