ਨਾਜਾਇਜ਼ ਸ਼ਰਾਬ ਸਣੇ 2 ਕਾਬੂ

07/27/2017 4:00:18 PM

ਅਬੋਹਰ - ਬੀਤੇ ਦਿਨ ਸੀ. ਆਈ. ਏ ਸਟਾਫ ਨੇ ਨਾਕੇ ਦੌਰਾਨ ਦੋ ਲੋਕਾਂ ਨੂੰ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ, ਜਿਨ੍ਹਾਂ ਖਿਲਾਫ ਥਾਣਾ ਨੰਬਰ 1 ਦੀ ਪੁਲਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਸੀ. ਆਈ. ਏ ਸਟਾਫ ਦੇ ਹੋਲਦਾਰ ਭੂਪਿੰਦਰ ਸਿੰਘ ਨੇ ਕਿਲਿਆਂਵਾਲੀ ਬਾਈਪਾਸ ਚੌਕ ਦੇ ਨੇੜੇ ਸਾਹਮਣੇ ਤੋਂ ਆ ਰਹੇ ਦੋ ਲੋਕਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋ ਸਵਾ 90 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਤੇ ਕੇਵਲ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਤੂਤਵਾਲਾ ਦੇ ਰੂਪ 'ਚ ਹੋਈ ਹੈ। ਪੁਲਸ ਨੇ ਦੋਵਾਂ ਖਿਲਾਫ ਐਕਸਾਈਜ ਐਕਟ ਦੀ ਧਾਰਾ 61, 1, 14 ਤਹਿਤ ਮਾਮਲਾ ਦਰਜ ਕਰ ਲਿਆ ਹੈ।