ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ, 3 ਨਾਮਜ਼ਦ
Friday, Jun 09, 2017 - 12:26 AM (IST)
ਫਿਰੋਜ਼ਪੁਰ(ਆਨੰਦ,ਪਰਮਜੀਤ, ਸ਼ੈਰੀ)-ਜ਼ਿਲਾ ਪੁਲਸ ਨੇ ਗਸ਼ਤ ਦੌਰਾਨ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਥਾਣਾ ਜ਼ੀਰਾ ਸਦਰ ਦੇ ਹੌਲਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਬੋਤੀਆਂ ਵਾਲਾ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੂਬਾ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬੋਤੀਆਂ ਵਾਲਾ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਆਦੀ ਹੈ, ਜਿਸਦੇ ਅਧਾਰ 'ਤੇ ਛਾਪੇਮਾਰੀ ਕਰਨ 'ਤੇ ਸੂਬਾ ਸਿੰਘ ਨੂੰ ਮੌਕੇ 'ਤੇ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 60 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਓਧਰ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਦੇ ਹੌਲਦਾਰ ਅਯੂਬ ਮਸੀਹ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਬੀਤੀ ਰਾਤ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਦੋ ਵਿਅਕਤੀਆਂ ਕੋਲੋਂ 80 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਜਦ ਕਿ ਉਕਤ ਵਿਅਕਤੀ ਮੌਕੇ ਤੋਂ ਭੱਜਣ 'ਚ ਕਾਮਯਾਬ ਹੋ ਗਏ ਹਨ, ਜਿਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਪਰ ਦੋ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਦਰ ਦੀ ਪੁਲਸ ਨੇ ਪਿੰਡ ਲਮੋਚੜ ਕਲਾਂ ਤੋਂ ਲਾਹਣ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਐੱਚ. ਸੀ. ਹਰਬੰਸ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਪਿੰਡ ਸੁਖੇਰਾ ਬੋਦਲਾ ਦੇ ਕੋਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਦਾ ਵਿਅਕਤੀ ਸੋਨੂੰ ਪੁੱਤਰ ਸੁਰਜੀਤ ਸਿੰਘ ਵਾਸੀ ਲਮੋਚੜ ਕਲਾਂ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ। ਉਕਤ ਸੂਚਨਾ ਦੇ ਅਧਾਰ 'ਤੇ ਜਦ ਛਾਪੇਮਾਰੀ ਕੀਤੀ ਤਾਂ ਉਸਦੇ ਪਾਸੋਂ 160 ਲੀਟਰ ਲਾਹਣ ਬਰਾਮਦ ਹੋਈ । ਪੁਲਸ ਨੇ ਮੁਲਜ਼ਮ ਨੂੰ ਮੌਕੇ 'ਤੇ ਕਾਬੂ ਕਰਕੇ ਥਾਣਾ ਸਦਰ ਜਲਾਲਾਬਾਦ ਵਿਖੇ ਮਾਮਲਾ ਦਰਜ ਕਰ ਲਿਆ ਹੈ।
