ਸ਼ਰਾਬ ਦੀਆਂ 25 ਪੇਟੀਆਂ ਸਮੇਤ ਗ੍ਰਿਫ਼ਤਾਰ

Friday, Jul 20, 2018 - 06:54 AM (IST)

 ਪਟਿਆਲਾ,  (ਬਲਜਿੰਦਰ)-  ਥਾਣਾ ਸਦਰ  ਅਧੀਨ ਪੈਂਦੀ ਬਲਬੇਡ਼ਾ ਚੌਕੀ ਦੀ ਪੁਲਸ ਨੇ ਇੰਚਾਰਜ ਏ. ਐੈੱਸ. ਆਈ. ਜਰਨੈਲ ਸਿੰਘ ਭੁੱਲਰ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਸ਼ਰਾਬ ਦੀਆਂ 25 ਪੇਟੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ  ਦੀ  ਪਛਾਣ ਪ੍ਰਭਜੀਤ ਸਿੰਘ ਵਾਸੀ ਪਿੰਡ ਗੁਣੀਆ ਮਾਜਰਾ, ਥਾਣਾ ਮੁਲੇਪੁਰ ਜ਼ਿਲਾ ਫਤਿਹਗਡ਼੍ਹ ਸਾਹਿਬ ਵਜੋਂ  ਹੋਈ ਹੈ। 
ਏ. ਐੈੱਸ. ਆਈ. ਜਰਨੈਲ ਸਿੰਘ ਭੁੱਲਰ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਜੋ ਕਿ ਹੌਂਡਾ ਸਿਟੀ ਕਾਰ ਵਿਚ ਹਰਿਆਣਾ ਮਾਰਕਾ ਸ਼ਰਾਬ ਲੈ ਕੇ ਆ ਰਿਹਾ ਸੀ।  ਉਸ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 
 


Related News