ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ
Thursday, Jun 28, 2018 - 01:35 AM (IST)
ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਚੱਬੇਵਾਲ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਕਾਲੇਵਾਲ ਕੋਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਨੇ ਦੋਸ਼ੀ ਖਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਰਿਆਣਾ, (ਰਾਜਪੂਤ)-ਥਾਣਾ ਹਰਿਆਣਾ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਦੀਆਂ 4 ਪੇਟੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਡਡਿਆਣਾ ਚੋਅ ’ਚ ਏ. ਐੱਸ. ਆਈ. ਸੁਸ਼ੀਲ ਕੁਮਾਰ ਅਤੇ ਹੈੱਡ ਕਾਂਸਟੇਬਲ ਸਿਕੰਦਰ ਸਿੰਘ ਨੇ ਟੀਮ ਸਮੇਤ ਗਸ਼ਤ ਦੌਰਾਨ ਸਾਹਮਣਿਓਂ ਆ ਰਹੇ ਚਿੱਟੇ ਰੰਗ ਦੇ ਐਕਟਿਵਾ ਨੰ. ਪੀ ਬੀ 07-ਬੀ ਐੱਚ-3795 ਨੂੰ ਰੋਕਣ ਦਾ ਯਤਨ ਕੀਤਾ ਤਾਂ ਐਕਟਿਵਾ ਸਵਾਰ 2 ਵਿਅਕਤੀ ਭੱਜਣ ਲੱਗੇ। ਉਨ੍ਹਾਂ ਨੂੰ ਪੁਲਸ ਨੇ ਮੁਸਤੈਦੀ ਨਾਲ ਕਾਬੂ ਕਰ ਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲ ਫਡ਼ੇ ਬੋਰੇ ਵਿਚੋਂ 4 ਪੇਟੀਆਂ (48 ਬੋਤਲਾਂ) ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਆਪਣਾ ਨਾਂ ਬਲਵੀਰ ਸਿੰਘ ਉਰਫ ਬੀਰਾ ਪੁੱਤਰ ਮਹਿੰਦਰ ਲਾਲ ਵਾਸੀ ਪਿੰਡ ਡਡਿਆਣਾ ਖੁਰਦ ਅਤੇ ਸਵਰਨ ਸਿੰਘ ਪੁੱਤਰ ਬੇਲਾ ਸਿੰਘ ਵਾਸੀ ਪਿੰਡ ਕੋਟਲਾ ਨੌਧ ਸਿੰਘ ਦੱਸਿਆ। ਪੁਲਸ ਨੇ ਦੋਵਾਂ ਖਿਲਾਫ਼ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
