ਖੰਨਾ: ਰਿਹਾਇਸ਼ੀ ਇਲਾਕੇ ''ਚ ਸ਼ਰਾਬ ਦਾ ਠੇਕਾ ਖੁੱਲ੍ਹਣ ਨੂੰ ਲੈ ਕੇ ਇਲਾਕਾ ਵਾਸੀਆਂ ਨੇ ਕੀਤਾ ਵਿਰੋਧ

09/04/2020 6:43:26 PM

ਖੰਨਾ ( ਵਿਪਨ)— ਖੰਨਾ ਵਿਖੇ ਬਸੰਤ ਨਗਰ ਰਿਹਾਇਸ਼ੀ ਇਲਾਕੇ 'ਚ ਸ਼ਰਾਬ ਦਾ ਠੇਕਾ ਖੁੱਲ੍ਹਣ ਦਾ ਇਲਾਕਾ ਨਿਵਾਸੀਆਂ ਵੱਲੋਂ ਜੰਮ ਕੇ ਵਿਰੋਧ ਕੀਤਾ ਗਿਆ। ਗੁਸੇ 'ਚ ਆਏ ਲੋਕਾਂ ਵੱਲੋਂ ਧਰਨਾ ਲਗਾ ਨਾਅਰੇਬਾਜ਼ੀ ਵੀ ਕੀਤੀ ਗਈ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਜਿੱਥੇ ਇਹ ਠੇਕਾ ਖੁੱਲ੍ਹਣ ਜਾ ਰਿਹਾ ਹੈ, ਇਹ ਰਿਹਾਇਸ਼ੀ ਇਲਾਕਾ ਹੈ ਅਤੇ ਅਸੀਂ ਇਹ ਹਰਗਿਜ਼ ਬਰਦਾਸ਼ਤ ਨਹੀਂ ਕਰਾਂਗੇ ਕਿ ਜਿੱਥੋਂ ਧੀਆਂ-ਭੈਣਾਂ ਨੇ ਲੰਘਣਾ ਹੈ, ਉਥੇ ਸ਼ਰਾਬ ਦਾ ਠੇਕਾ ਖੁੱਲ੍ਹੇ।
ਇਹ ਵੀ ਪੜ੍ਹੋ: ​​​​​​​ ਜਾਣੋ ਵੀਕੈਂਡ ਤਾਲਾਬੰਦੀ ਦੌਰਾਨ ਪੰਜਾਬ 'ਚ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ (ਵੀਡੀਓ)

PunjabKesari

ਮੌਕੇ 'ਤੇ ਪਹੁੰਚ ਕੇ ਪੁਲਸ ਨੇ ਲੋਕਾਂ ਨੂੰ ਸ਼ਾਂਤ ਕਾਰਵਾਇਆ ਅਤੇ ਮਨਜ਼ੂਰੀ ਦੀ ਜਾਂਚ ਕਰਕੇ ਕਾਰਵਾਈ ਦੀ ਗੱਲ ਕੀਤੀ। ਦੂਜੇ ਪਾਸੇ ਆਬਕਾਰੀ ਮਹਿਕਮੇ ਦੇ ਇੰਸਪੈਕਟਰ ਠੇਕੇ ਨੂੰ ਜਾਇਜ਼ ਦੱਸ ਰੈਵੇਨਿਊ ਇਕੱਠਾ ਕਰਨ ਦੀ ਗੱਲ ਕਰ ਰਹੇ ਹਨ । ਇਸ ਬਾਰੇ ਮੌਕੇ 'ਤੇ ਪਹੁੰਚੇ ਖੰਨਾ ਸਿਟੀ 2 ਦੇ ਐੱਸ. ਐੱਚ. ਓ. ਰਣਬੀਰ ਕੁਮਾਰ ਸ਼ਰਮਾ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ਦੇ ਗੁੱਸੇ ਨੂੰ ਸ਼ਾਂਤ ਕਰਵਾ ਕੇ ਜਾਮ ਖੁੱਲ੍ਹਵਾਇਆ ਅਤੇ ਭਰੋਸਾ ਦਿੱਤਾ ਕਿ ਕੋਈ ਵੀ ਨਾਜਾਇਜ਼ ਠੇਕਾ ਖੁੱਲ੍ਹਣ ਨਹੀਂ ਦਿੱਤਾ ਜਾਵੇਗਾ। ਕਾਨੂੰਨ ਮੁਤਾਬਕ ਹੀ ਕੰਮ ਕੀਤਾ ਜਾਵੇਗਾ, ਇਹ ਠੇਕਾ ਕਿਸ ਨਿਯਮ ਅਨੁਸਾਰ ਖੁੱਲ੍ਹ ਰਿਹਾ ਹੈ ਇਸ ਬਾਰੇ ਪਤਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ​​​​​​​:  ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਕੀਤਾ ਅਜਿਹਾ ਕਾਰਾ, ਜਿਸ ਨੂੰ ਵੇਖ ਮਾਪਿਆਂ ਦੇ ਉੱਡੇ ਹੋਸ਼

PunjabKesari

ਉਥੇ ਹੀ ਜਦੋਂ ਇਸ ਬਾਰੇ ਖੰਨਾ ਆਬਕਾਰੀ ਮਹਿਕਮੇ ਦੇ ਇੰਸਪੈਕਟਰ ਕਸ਼ਮੀਰਾ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਠੇਕਾ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਹੈ ਅਤੇ ਜਿੱਥੇ ਠੇਕਾ ਖੋਲ੍ਹਿਆ ਜਾ ਰਿਹਾ ਹੈ, ਉਹ ਥਾਂ ਵੀ ਵਪਾਰਕ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਨਿਯਮਾਂ ਦੀ ਕੋਈ ਵੀ ਉਲੰਘਣਾ ਨਹੀਂ ਕੀਤੀ ਜਾ ਰਹੀ। ਲੋਕ ਤਾਂ ਰੌਲਾ ਪਾਉਂਦੇ ਹੀ ਹਨ, ਉਸ ਜਗ੍ਹਾ ਹੋਰ ਵੀ ਕਈ ਦੁਕਾਨਾਂ ਖੁੱਲ੍ਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਕੰਮ ਹੈ ਰੈਵੇਨਿਊ ਇਕੱਠਾ ਕਰਨਾ ਹੈ, ਜੇਕਰ ਵਿਰੋਧ ਇਸ ਤਰ੍ਹਾਂ ਹੀ ਜਾਰੀ ਰਿਹਾ ਤਾਂ ਇਸ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ​​​​​​​: ਜਿਸ ਨਾਲ ਖਾਧੀਆਂ ਜਿਊਣ ਮਰਨ ਦੀਆਂ ਕਸਮਾਂ, ਉਸੇ ਨੇ ਹੀ ਦਿੱਤੀ ਰੂਹ ਕੰਬਾਊ ਮੌਤ (ਤਸਵੀਰਾਂ)

PunjabKesari
ਇਹ ਵੀ ਪੜ੍ਹੋ​​​​​​​:  ਗੋਰਖਧੰਦੇ ਦਾ ਪਰਦਾਫਾਸ਼, ਬਿਆਸ ਦਰਿਆ ਦੇ ਟਾਪੂ ਤੋਂ ਵੱਡੀ ਮਾਤਰਾ 'ਚ ਲਾਹਣ ਦਾ ਜਖ਼ੀਰਾ ਬਰਾਮਦ


shivani attri

Content Editor

Related News