ਸੁਲਤਾਨਪਰੁ ਲੋਧੀ : ਸ਼ਰਾਬ ਦੇ ਠੇਕੇਦਾਰਾਂ ''ਚ ਖੂਨੀ ਟਕਰਾਅ, 8 ਲੋਕ ਜ਼ਖਮੀ

04/23/2017 11:53:57 AM

ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ''ਚ ਸ਼ਰਾਬ ਦੇ ਨਿੱਜੀ ਠੇਕੇਦਾਰਾਂ ''ਚ ਮਾਮੂਲੀ ਜਿਹੀ ਬਹਿਸ ਤੋਂ ਬਾਅਦ ਖੂਨੀ ਟਕਰਾਅ ਹੋ ਗਿਆ। ਇਸ ਟਕਰਾਅ ਵਿਚ 8 ਲੋਕ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। 3 ਲੋਕਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਵਲੋਂ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ। ਇਸ ਖੂਨੀ ਟਕਰਾਅ ਵਿਚ 4 ਗੱਡੀਆਂ ਦੀ ਭੰਨ ਤੋੜ ਵੀ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਦੇ ਠੇਕੇਦਾਰਾਂ ਵਿਚ ਕਿਸੇ ਗੱਲ ਨੂੰ ਲੈ ਕੇ ਪਹਿਲਾਂ ਤਾਂ ਮਾਮੂਲੀ ਜਿਹੀ ਬਹਿਸ ਹੋਈ ਅਤੇ ਦੇਖਦੇ ਹੀ ਦੇਖਦੇ ਇਸ ਬਹਿਸ ਨੇ ਖੂਨੀ ਰੂਪ ਧਾਰ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ''ਤੇ ਪਹੁੰਚ ਗਈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।


Gurminder Singh

Content Editor

Related News