ਸ਼ਰਾਬ ਕਾਰੋਬਾਰੀ ਤੋਂ ਮੰਗੀ 20 ਲੱਖ ਰੁਪਏ ਦੀ ਫਿਰਤੀ, ਪੈਸੇ ਨਾ ਦੇਣ ’ਤੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ

Thursday, May 26, 2022 - 12:16 PM (IST)

ਸ਼ਰਾਬ ਕਾਰੋਬਾਰੀ ਤੋਂ ਮੰਗੀ 20 ਲੱਖ ਰੁਪਏ ਦੀ ਫਿਰਤੀ, ਪੈਸੇ ਨਾ ਦੇਣ ’ਤੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ

ਗੁਰਦਾਸਪੁਰ (ਹੇਮੰਤ)- ਸ਼ਰਾਬ ਦੇ ਕਾਰੋਬਾਰੀ ਤੋਂ 20ਲੱਖ ਰੁਪਏ ਦੀ ਮੰਗ ਕਰਨ ਅਤੇ ਪੈਸੇ ਨਾ ਦੇਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਸਿਟੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਡੀ.ਐੱਸ.ਪੀ ਸੁਖਪਾਲ ਸਿੰਘ ਸਿਟੀ ਗੁਰਦਾਸਪੁਰ ਨੇ ਦੱਸਿਆ ਕਿ ਦੀਪਕ ਗੁਪਤਾ ਪੁੱਤਰ ਰੋਸਨ ਲਾਲ ਵਾਸੀ ਡਾਲਾ ਗੁਰਦਾਸਪੁਰ ,ਧਾਰੀਵਾਲ ਸਰਕਲ ਵਿਚ ਸ਼ਰਾਬ ਦੇ ਠੇਕਿਆਂ ਦਾ ਕਾਰੋਬਾਰ ਕਰਦਾ ਹੈ। 

ਪੜ੍ਹੋ ਇਹ ਵੀ ਖ਼ਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਇਆ ਕਰੇਗਾ ਹਾਰਮੋਨੀਅਮ ਨਾਲ ਕੀਰਤਨ

19-1-22 ਨੂੰ ਉਸ ਦੇ ਮੋਬਾਇਲ ਫੋਨ ’ਤੇ ਕਿਸੇ ਅਣਪਛਾਤੇ ਵਿਅਕਤੀ ਨੇ ਵਾਰ-ਵਾਰ ਫੋਨ ਕੀਤਾ ਅਤੇ ਉਸ ਤੋਂ 20 ਲੱਖ ਰੁਪਏ ਦੀ ਮੰਗ ਕੀਤੀ। ਉਕਤ ਵਿਅਕਤੀ ਨੇ ਪੈਸੇ ਨਾ ਦੇਣ ਦੀ ਸੂਰਤ ਵਿਚ ਉਸ ਨੂੰ ਅਤੇ ਉਸ ਦੇ ਮੁੰਡੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਸਬੰਧੀ ਸਾਰੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। 


author

rajwinder kaur

Content Editor

Related News