ਸ਼ਰਾਬ ਨੇ ਉਜਾੜਿਆ ਘਰ, ਵੱਡੇ ਭਰਾ ਨੇ ਛੋਟੇ ਭਰਾ ਦਾ ਕਰ ''ਤਾ ਕਤਲ
Sunday, Feb 16, 2025 - 06:31 PM (IST)

ਲੁਧਿਆਣਾ (ਰਾਜ): ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ ਭਰਾ ਹੀ ਭਰਾ ਦੇ ਖੂਨ ਦਾ ਪਿਆਸਾ ਬਣ ਗਿਆ। ਦਰਅਸਲ ਛੋਟੇ ਭਰਾ ਦਾ ਵੱਡੇ ਭਰਾ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਛੋਟਾ ਭਰਾ ਆਪਣੇ ਵੱਡੇ ਭਰਾ ਨੂੰ ਹਮੇਸ਼ਾ ਸ਼ਰਾਬ ਪੀਣ ਤੋਂ ਰੋਕਦਾ ਸੀ ਅਤੇ ਸ਼ਰਾਬ ਦੇ ਨਸ਼ੇ 'ਚ ਉਸ ਨੇ ਆਪਣੇ ਛੋਟੇ ਭਰਾ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਡਿਪੋਰਟ ਹੋਏ ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚਦਿਆਂ ਹੀ ਮਿਲਣਗੀਆਂ ਸਹੂਲਤਾਂ, CM ਮਾਨ ਪਹੁੰਚੇ ਅੰਮ੍ਰਿਤਸਰ
ਸੂਚਨਾ ਮਿਲਣ ਤੋਂ ਬਾਅਦ ਟਿੱਬਾ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖ ਦਿੱਤਾ। ਇਸ ਮਾਮਲੇ ਵਿਚ ਟਿੱਬਾ ਥਾਣੇ ਦੀ ਪੁਲਸ ਨੇ ਮ੍ਰਿਤਕ ਦੇ ਪੁੱਤਰ ਲਵਪ੍ਰੀਤ ਦੀ ਸ਼ਿਕਾਇਤ 'ਤੇ ਉਸਦੇ ਤਾਏ ਗੁਰਦਿਆਲ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਡਰਾਈ ਡੇਅ ਘੋਸ਼ਿਤ
ਜਾਣਕਾਰੀ ਦਿੰਦੇ ਹੋਏ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਸਦਾ ਤਾਇਆ ਗੁਰਦਿਆਲ ਸਿੰਘ ਸ਼ਰਾਬ ਪੀਣ ਦਾ ਆਦੀ ਸੀ। ਉਸਦੇ ਪਿਤਾ ਅਕਸਰ ਤਾਏ ਨੂੰ ਸ਼ਰਾਬ ਪੀਣ ਤੋਂ ਰੋਕਦੇ ਸਨ। ਉਸ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਪਰਿਵਾਰ ਵਿਆਹ ਸਮਾਗਮ ਵਿੱਚ ਗਿਆ ਸੀ। ਘਰ 'ਚ ਸਿਰਫ਼ ਉਸਦੇ ਪਿਤਾ ਪਰਮਜੀਤ ਸਿੰਘ ਅਤੇ ਚਾਚਾ ਗੁਰਦਿਆਲ ਸਿੰਘ ਮੌਜੂਦ ਸਨ। ਇਸ ਦੌਰਾਨ ਉਸਦੇ ਪਿਤਾ ਨੇ ਫਿਰ ਆਪਣੇ ਤਾਏ ਨੂੰ ਸ਼ਰਾਬ ਪੀਣ ਤੋਂ ਰੋਕਿਆ ਅਤੇ ਤਾਏ ਗੁਰਦਿਆਲ ਨੇ ਉਸ ਦੇ ਪਿਤਾ ਨੂੰ ਬੁਰੀ ਤਰ੍ਹਾਂ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਜਦੋਂ ਦੇਰ ਰਾਤ ਘਰ ਪਹੁੰਚ ਕੇ ਦੇਖਿਆ ਤਾਂ ਤਰੁੰਤ ਪਿਤਾ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸਦੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਰੇਲਗੱਡੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8