ਨਾਜਾਇਜ਼ ਸ਼ਰਾਬ ਤੇ ਹੈਰੋਇਨ ਬਰਾਮਦ, 4 ਗ੍ਰਿਫਤਾਰ, 2 ਫਰਾਰ

Monday, Jul 30, 2018 - 12:52 AM (IST)

ਨਾਜਾਇਜ਼ ਸ਼ਰਾਬ ਤੇ ਹੈਰੋਇਨ ਬਰਾਮਦ, 4 ਗ੍ਰਿਫਤਾਰ, 2 ਫਰਾਰ

ਫਿਰੋਜ਼ਪੁਰ/ਗੁਰੂਹਰਸਹਾਏ, (ਕੁਮਾਰ, ਮਲਹੋਤਰਾ, ਆਵਲਾ)– ਜ਼ਿਲੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਅਤੇ ਹੈਰੋਇਨ ਬਰਾਮਦ ਕਰ  ਕੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ 2 ਕਥਿਤ  ਮੁਲਜ਼ਮ ਫਰਾਰ ਹੋ ਗਏ ਹਨ।  ਇਸ ਸਬੰਧੀ ਜਾਣਕਾਰੀ ਦਿੰਦਿਅਾਂ ਥਾਣਾ ਮੱਖੂ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਤਲਵੰਡੀ ਨਿਪਾਲਾ ਦੇ ਕੋਲ ਪੁਲਸ ਨੇ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਚੈਕਿੰਗ ਲਈ ਨਾਕਾਬੰਦੀ ਕੀਤੀ ਹੋਈ ਸੀ। ਨਾਕਾਬੰਦੀ ਦੌਰਾਨ ਪੁਲਸ ਨੇ ਇਕ ਕਾਰ ਮਾਰਕਾ ਫੋਰਡ ਫੀਸਟਾ ਨੰ. ਡੀ. ਐੱਲ. 3 ਐੱਸ. ਏ. ਆਰ-1041 ਨੂੰ ਸ਼ੱਕ ਦੇ ਅਾਧਾਰ ’ਤੇ ਰੋਕ ਕੇ ਜਦ ਤਲਾਸ਼ੀ ਲਈ ਤਾਂ ਉਸ ’ਚੋਂ 500 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ।  ਉਨ੍ਹਾਂ ਦੱਸਿਆ ਕਿ ਕਾਰ ’ਚ ਸਵਾਰ 2 ਵਿਅਕਤੀਆਂ ’ਚੋਂ ਗੁਰਸੇਵਕ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਉਸ ਦਾ ਸਾਥੀ ਫੁੰਮਨ ਸਿੰਘ ਭੱਜਣ ’ਚ ਕਾਮਯਾਬ ਹੋ ਗਿਅ ਹੈ, ਜਿਸ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਛਾਪਾਮਾਰੀ ਕਰ ਰਹੀ ਹੈ। 
 ®ਦੂਸਰੇ ਪਾਸੇ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਵਿਸ਼ਵਕਰਮਾ ਚੌਕ ’ਚ ਚੈਕਿੰਗ ਕਰਦਿਆਂ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਹਰਜਿੰਦਰ ਸਿੰਘ ਨਾਮੀ ਵਿਅਕਤੀ ਨੂੰ ਹੌਲਦਾਰ ਮਹਿੰਦਰ ਸਿੰਘ ਦੀ ਅਗਵਾਈ ਹੇਠ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਮਮਦੋਟ ਦੀ ਪੁਲਸ ਨੇ ਹੌਲਦਾਰ ਓਮ ਪ੍ਰਕਾਸ਼ ਦੀ ਅਗਵਾਈ ਹੇਠ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਬਿੱਟੂ ਨਾਮੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। 
  ®ਥਾਣਾ ਮਮਦੋਟ ਦੀ ਪੁਲਸ ਨੇ ਏ. ਐੱਸ. ਆਈ. ਸੁਖਦਰਸ਼ਨ ਸਿੰਘ ਦੀ ਅਗਵਾਈ ਹੇਠ 15 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਇਕ ਵਿਅਕਤੀ  ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ  ਸਬੰਧੀ  ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਬਰਾਮਦ ਹੋਈ ਹੈਰੋਇਨ ਦਾ ਕਥਿਤ  ਮੁਲਜ਼ਮ ਲਖਨ ਨਾਮੀ ਵਿਅਕਤੀ ਪੁਲਸ ਨੂੰ ਦੇਖਦੇ ਹੀ ਫਰਾਰ ਹੋ ਗਿਆ, ਜਿਸ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਛਾਪਾਮਾਰੀ ਕਰ ਰਹੀ ਹੈ,  ਜਦਕਿ ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ 2 ਗ੍ਰਾਮ ਹੈਰੋਇਨ ਸਮੇਤ ਭੁਪਿੰਦਰ ਸਿੰਘ ਨਾਮੀ ਵਿਅਕਤੀ ਨੂੰ ਏ. ਐੱਸ. ਆਈ. ਦਵਿੰਦਰ ਕੁਮਾਰ ਦੀ ਅਗਵਾਈ ਹੇਠ ਗ੍ਰਿਫਤਾਰ ਕੀਤਾ ਹੈ।
 ਫਾਜ਼ਿਲਕਾ,  (ਨਾਗਪਾਲ, ਲੀਲਾਧਰ)–ਥਾਣਾ ਸਿਟੀ ਦੀ ਪੁਲਸ ਨੇ  ਬਿਜਲੀ ਘਰ ਦੇ ਨੇਡ਼ੇ 10 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ  ਮੁਤਾਬਕ ਏ. ਐੱਸ. ਆਈ. ਹਰਬੰਸ ਲਾਲ 28 ਜੁਲਾਈ 2018 ਨੂੰ  ਬਾਅਦ  ਦੁਪਹਿਰ  4 ਵਜੇ ਜਦੋਂ ਪੁਲਸ ਪਾਰਟੀ  ਨਾਲ ਗਸ਼ਤ ਕਰ ਰਹੇ ਸਨ ਤਾਂ  ਬਿਜਲੀ ਘਰ ਦੇ ਨੇਡ਼ੇ ਜਸਪਾਲ ਸਿੰਘ ਉਰਫ ਜੱਸਾ ਵਾਸੀ ਪਿੰਡ ਓਝਾਂ ਵਾਲੀ, ਸੰਦੀਪ ਸਿੰਘ ਵਾਸੀ ਪਿੰਡ ਕਾਵਾਂ ਵਾਲੀ ਅਤੇ ਸੁਖਵਿੰਦਰ ਸਿੰਘ ਉਰਫ ਸੁਖਾ ਵਾਸੀ ਪਿੰਡ ਸਹੀਵਾਲਾ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ  ਤੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਜਾਂਚ-ਪਡ਼ਤਾਲ ਕਰਨ ਤੋਂ ਬਾਅਦ ਉਕਤ ਵਿਅਕਤੀਆਂ  ਖਿਲਾਫ  ਮਾਮਲਾ ਦਰਜ ਕਰ ਲਿਆ ਹੈ। 


Related News