ਸ਼ਰਾਬ ਦੇ ਨਸ਼ੇ ''ਚ ਚੂਰ ਵੱਡੇ ਭਰਾ ਨੇ ਛੋਟੇ ਭਰਾ ਦਾ ਕੀਤਾ ਕਤਲ
Saturday, Mar 24, 2018 - 11:49 AM (IST)

ਰਾਜਾਸਾਂਸੀ (ਨਿਰਵੈਲ) : ਸ਼ਰਾਬ ਦੇ ਨਸ਼ੇ 'ਚ ਚੂਰ ਵੱਡੇ ਭਰਾ ਵਲੋਂ ਛੋਟੇ ਭਰਾ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਮੱਲੂਨੰਗਲ ਵਿਖੇ ਬੀਤੀ ਰਾਤ ਸ਼ਰਾਬ ਦੇ ਨਸ਼ੇ 'ਚ ਚੂਰ ਦੋ ਸਕੇ ਭਰਾਵਾਂ ਵਿਚਕਾਰ ਹੋਈ ਮਾਮੂਲੀ ਝਗੜੇ ਦੌਰਾਨ ਵੱਡੇ ਭਰਾ ਮੇਜਰ ਸਿੰਘ ਵਲੋਂ ਆਪਣੇ ਛੋਟੇ ਭਰਾ ਤਲਵਿੰਦਰ ਸਿੰਘ ਨੂੰ ਇੱਟ ਨਾਲ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਰਾਜਾਸਾਂਸੀ ਦੇ ਐੱਚ. ਐੱਸ. ਓ ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਮੇਜਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।