ਸ਼ਰਾਬ ਪੀਣ ਤੋਂ ਰੋਕਣਾ ਪਿਆ ਮਹਿੰਗਾ, 70 ਸਾਲਾ ਬਜ਼ੁਰਗ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
Tuesday, May 18, 2021 - 06:12 PM (IST)
ਰਾਜਾਸਾਂਸੀ (ਰਾਜਵਿੰਦਰ) - ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਵਿਚਲਾ ਕਿਲਾ ਹਰਸ਼ਾਂ ਛੀਨਾਂ ਦੇ ਇੱਕ 70 ਸਾਲਾ ਬਜ਼ੁਰਗ ਵਲੋਂ ਸ਼ਰਾਬ ਪੀਣ ਤੋਂ ਰੋਕਣ ’ਤੇ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਕੁੱਟ-ਕੁੱਟ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਭਜਨ ਸਿੰਘ ਵਜੋਂ ਹੋਈ ਹੈ, ਜਿਸ ਦੇ ਪੁੱਤਰ ਗੁਰਸਾਹਿਬ ਸਿੰਘ ਨੇ ਕੁਝ ਵਿਅਕਤੀਆਂ ’ਤੇ ਪਿਤਾ ਨੂੰ ਕੁੱਟਮਾਰ ਕਰਕੇ ਮਾਰਨ ਦੇ ਦੋਸ਼ ਲਗਾਏ ਹਨ।
ਪੜ੍ਹੋ ਇਹ ਵੀ ਖਬਰ - ਹੈਵਾਨੀਅਤ ਦੀ ਹੱਦ ਪਾਰ : 15 ਸਾਲਾ ਕੁੜੀ ਦਾ ਸਮੂਹਿਕ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਬਿਨਾ ਸਿਰ ਤੋਂ ਮਿਲੀ ਲਾਸ਼
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਹਰਭਜਨ ਸਿੰਘ ਦੇ ਪੁੱਤਰ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਪਿੰਡ ਦੀ ਪਾਣੀ ਵਾਲੀ ਟੈਂਕੀ ’ਤੇ ਕੰਮ ਕਰਦੇ ਸਨ। ਉਥੇ ਪਿੰਡ ਦੇ ਕੁਝ ਵਿਅਕਤੀ ਆ ਕੇ ਹਰ ਰੋਜ਼ ਸ਼ਰਾਬ ਪੀਂਦੇ ਸੀ। ਅਕਸਰ ਹੀ ਮੇਰੇ ਪਿਤਾ ਉਨ੍ਹਾਂ ਨੂੰ ਸ਼ਰਾਬ ਪੀਣ ਤੋਂ ਰੋਕਦੇ ਸੀ ਅਤੇ ਅੱਜ ਫਿਰ ਉਹ ਵਿਅਕਤੀਆ ਨੂੰ ਮੇਰੇ ਪਿਤਾ ਨੇ ਸ਼ਰਾਬ ਪੀਣ ਤੋਂ ਰੋਕਿਆ ਤਾਂ ਸ਼ਰਾਬ ਪੀ ਰਹੇ ਵਿਅਕਤੀਆਂ ਨੇ ਮੇਰੇ ਪਿਤਾ ਨੂੰ ਕੁੱਟ ਮਾਰ ਕਰ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਪੜ੍ਹੋ ਇਹ ਵੀ ਖਬਰ - ਬਟਾਲਾ ’ਚ ਨਿਹੰਗ ਸਿੰਘਾਂ ਦੀ ਪੁਰਾਣੀ ਰੰਜ਼ਿਸ਼ ਨੇ ਧਾਰਿਆ ਖੂਨੀ ਰੂਪ, ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ (ਤਸਵੀਰਾਂ)
ਮ੍ਰਿਤਕ ਦੇ ਪੁੱਤ ਨੇ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਉਨ੍ਹਾਂ ਦੇ ਪਿਤਾ ਨੂੰ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ, ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਏ.ਐੱਸ.ਆਈ ਦਿਲਬਾਗ ਸਿੰਘ ਚੌਕੀ ਇੰਚਾਰਜ਼ ਕੁੱਕੜਾਂਵਾਲਾ ਨੇ ਦੱਸਿਆ ਕਿ ਮ੍ਰਿਤਕ ਹਰਭਜਨ ਸਿੰਘ ਪਿੰਡ ਦੀ ਟੈਕੀ ’ਤੇ ਕੰਮ ਕਰਦਾ ਸੀ। ਪਿੰਡ ‘ਚ ਕੁਝ ਵਿਅਕਤੀਆਂ ਦੀ ਇਸ ਨਾਲ ਤਕਰਾਰਬਾਜ਼ੀ ਹੋਣ ਕਾਰਨ ਹੇਠਾਂ ਡਿੱਗ ਪਿਆ ਅਤੇ ਜਦੋਂ ਉਸ 1 ਹਸਪਤਾਲ ਲਈ ਲਿਆਇਆ ਜਾ ਰਿਹਾ ਸੀ ਤਾਂ ਰਸਤੇ ‘ਚ ਉਸ ਦੀ ਮੌਤ ਹੋ ਗਈ। ਇਸ ਸਬੰਧ ’ਚ ਉਨ੍ਹਾਂ ਨੇ ਬਲਦੇਵ ਸਿੰਘ ਤੇ ਦੋ ਹੋਰ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)