ਸ਼ਰਾਬ ਨੂੰ ਲੈ ਕੇ ਫ਼ਾਜ਼ਿਲਕਾ ਦੇ ਡੀ.ਸੀ. ਦਾ ਹੈਰਾਨ ਕਰ ਦੇਣ ਵਾਲਾ ਬਿਆਨ
Tuesday, Jun 16, 2020 - 05:57 PM (IST)
ਫ਼ਾਜ਼ਿਲਕਾ (ਸੁਨੀਲ ਨਾਗਪਾਲ): ਫ਼ਾਜ਼ਿਲਕਾ ਦੇ ਡੀ.ਸੀ. ਦਾ ਸ਼ਰਾਬ ਨੂੰ ਲੈ ਕੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਤਸਵੀਰਾਂ ਫ਼ਾਜ਼ਿਲਕਾ ਦੇ ਡੀ.ਸੀ. ਕੰਪਲੈਕਸ ਦੀਆਂ ਹਨ। ਇੱਥੇ ਪ੍ਰੈੱਸਕਾਨਫਰੰਸ ਚੱਲ ਰਹੀ ਸੀ। ਪ੍ਰੈੱਸ ਕਾਨਫਰੰਸ ਦੌਰਾਨ ਡੀ.ਸੀ. ਵਲੋਂ ਹਾਲ ਹੀ 'ਚ ਕੀਤੀ ਗਈ ਪ੍ਰੈੱਸ ਵਾਰਤਾਲਾਪ ਦੌਰਾਨ ਪੱਤਰਕਾਰਾਂ ਨੇ ਡੀ.ਸੀ. ਨੂੰ ਸਵਾਲ ਕੀਤਾ ਕਿ ਇਕ ਪਾਸੇ ਤਾਂ ਤਾਲਾਬੰਦੀ ਹੈ ਤਾਂ ਦੂਜੇ ਪਾਸੇ ਫ਼ਾਜ਼ਿਲਕਾ ਜ਼ਿਲ੍ਹੇ 'ਚ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਹੈ, ਇਸ ਸਮੇਂ 'ਚ ਨਸ਼ੇ ਨੂੰ ਕਿਤੇ ਬੜਾਵਾ ਨਹੀਂ ਦਿੱਤਾ ਜਾ ਰਿਹਾ ਤਾਂ ਡੀ.ਸੀ. ਨੇ ਕਿਹਾ ਨਹੀਂ ਸਰਕਾਰ ਦੇ ਆਦੇਸ਼ਾਂ ਦੇ ਮੁਤਾਬਕ ਠੇਕੇ ਖੋਲ੍ਹੇ ਜਾ ਰਹੇ ਹਨ, ਇਸ 'ਚ ਪੱਤਰਕਾਰਾਂ ਨੇ ਡੀ.ਸੀ. ਨੂੰ ਸਵਾਲ ਕੀਤਾ ਕਿ ਤੁਸੀਂ ਸ਼ਰਾਬ ਨੂੰ ਨਸ਼ਾ ਨਹੀਂ ਮੰਨਦੇ ਤਾਂ ਡੀ.ਸੀ. ਨੇ ਕਿਹਾ ਕਿ ਸ਼ਰਾਬ ਨਸ਼ਾ ਨਹੀਂ ਹੈ, ਜੋ ਆਪਣੇ ਆਪ 'ਚ ਕਈ ਸਵਾਲ ਖੜ੍ਹੇ ਕਰਦਾ ਹੈ।
ਇਹ ਵੀ ਪੜ੍ਹੋ: ਸੰਗਰੂਰ 'ਚ ਕੋਰੋਨਾ ਨਾਲ ਚੌਥੀ ਮੌਤ, ਕੁੱਲ ਆਂਕੜਾ ਹੋਇਆ 77
ਦੱਸਣਯੋਗ ਹੈ ਕਿ ਇਨ੍ਹਾਂ ਦਿਨਾਂ 'ਚ ਫ਼ਾਜ਼ਿਲਕਾ ਪੁਲਸ ਨੇ ਗੈਰ-ਕਾਨੂੰਨੀ ਸ਼ਰਾਬ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾ ਰੱਖੀ ਹੈ। ਹਜ਼ਾਰਾਂ ਲੀਟਰ ਸ਼ਰਾਬ ਫੜ੍ਹੀ ਜਾ ਚੁੱਕੀ ਹੈ। ਸ਼ਰਾਬ ਦੇ ਨਸ਼ੇ ਦੌਰਾਨ ਕਰਾਈਮ ਵੱਧ ਹੁੰਦਾ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ 'ਚ ਰੱਖਦੇ ਹੋਏ ਡੀ.ਸੀ. ਦਾ ਬਿਆਨ ਹੈਰਾਨ ਕਰ ਦੇਣ ਵਾਲਾ ਹੈ।
ਇਹ ਵੀ ਪੜ੍ਹੋ: ਕੋਟਕਪੂਰਾ ਵਾਸੀਆਂ ਨੂੰ ਮਿਲੀ ਭਾਰੀ ਰਾਹਤ, ਛੇ ਵਿਅਕਤੀਆਂ ਨੇ ਦਿੱਤੀ ਕੋਰੋਨਾ ਨੂੰ ਮਾਤ